Ang 1019
1 ਮਾਰੂ ਮਹਲਾ ੫ ॥
2 ਜੀਵਨਾ ਸਫਲ ਜੀਵਨ ਸੁਨਿ ਹਰਿ ਜਪਿ ਜਪਿ ਸਦ ਜੀਵਨਾ ॥੧॥ ਰਹਾਉ ॥
3 ਪੀਵਨਾ ਜਿਤੁ ਮਨੁ ਆਘਾਵੈ ਨਾਮੁ ਅੰਮ੍ਰਿਤ ਰਸੁ ਪੀਵਨਾ ॥੧॥
4 ਖਾਵਨਾ ਜਿਤੁ ਭੂਖ ਨ ਲਾਗੈ ਸੰਤੋਖਿ ਸਦਾ ਤ੍ਰਿਪਤੀਵਨਾ ॥੨॥
5 ਪੈਨਣਾ ਰਖੁ ਪਤਿ ਪਰਮੇਸੁਰ ਫਿਰਿ ਨਾਗੇ ਨਹੀ ਥੀਵਨਾ ॥੩॥
6 ਭੋਗਨਾ ਮਨ ਮਧੇ ਹਰਿ ਰਸੁ ਸੰਤਸੰਗਤਿ ਮਹਿ ਲੀਵਨਾ ॥੪॥
7 ਬਿਨੁ ਤਾਗੇ ਬਿਨੁ ਸੂਈ ਆਨੀ ਮਨੁ ਹਰਿ ਭਗਤੀ ਸੰਗਿ ਸੀਵਨਾ ॥੫॥
8 ਮਾਤਿਆ ਹਰਿ ਰਸ ਮਹਿ ਰਾਤੇ ਤਿਸੁ ਬਹੁੜਿ ਨ ਕਬਹੂ ਅਉਖੀਵਨਾ ॥੬॥
9 ਮਿਲਿਓ ਤਿਸੁ ਸਰਬ ਨਿਧਾਨਾ ਪ੍ਰਭਿ ਕ੍ਰਿਪਾਲਿ ਜਿਸੁ ਦੀਵਨਾ ॥੭॥
10 ਸੁਖੁ ਨਾਨਕ ਸੰਤਨ ਕੀ ਸੇਵਾ ਚਰਣ ਸੰਤ ਧੋਇ ਪੀਵਨਾ ॥੮॥੩॥੬॥
11 ਮਾਰੂ ਮਹਲਾ ੫ ਘਰੁ ੮ ਅੰਜੁਲੀਆ ॥
12 ੴ ਸਤਿਗੁਰ ਪ੍ਰਸਾਦਿ ॥
13 ਜਿਸੁ ਗ੍ਰਿਹਿ ਬਹੁਤੁ ਤਿਸੈ ਗ੍ਰਿਹਿ ਚਿੰਤਾ ॥
14 ਜਿਸੁ ਗ੍ਰਿਹਿ ਥੋਰੀ ਸੁ ਫਿਰੈ ਭ੍ਰਮੰਤਾ ॥
15 ਦੁਹੂ ਬਿਵਸਥਾ ਤੇ ਜੋ ਮੁਕਤਾ ਸੋਈ ਸੁਹੇਲਾ ਭਾਲੀਐ ॥੧॥
16 ਗ੍ਰਿਹ ਰਾਜ ਮਹਿ ਨਰਕੁ ਉਦਾਸ ਕਰੋਧਾ ॥
17 ਬਹੁ ਬਿਧਿ ਬੇਦ ਪਾਠ ਸਭਿ ਸੋਧਾ ॥
18 ਦੇਹੀ ਮਹਿ ਜੋ ਰਹੈ ਅਲਿਪਤਾ ਤਿਸੁ ਜਨ ਕੀ ਪੂਰਨ ਘਾਲੀਐ ॥੨॥
19 ਜਾਗਤ ਸੂਤਾ ਭਰਮਿ ਵਿਗੂਤਾ ॥
20 ਬਿਨੁ ਗੁਰ ਮੁਕਤਿ ਨ ਹੋਈਐ ਮੀਤਾ ॥
21 ਸਾਧਸੰਗਿ ਤੁਟਹਿ ਹਉ ਬੰਧਨ ਏਕੋ ਏਕੁ ਨਿਹਾਲੀਐ ॥੩॥
22 ਕਰਮ ਕਰੈ ਤ ਬੰਧਾ ਨਹ ਕਰੈ ਤ ਨਿੰਦਾ ॥
23 ਮੋਹ ਮਗਨ ਮਨੁ ਵਿਆਪਿਆ ਚਿੰਦਾ ॥
24 ਗੁਰ ਪ੍ਰਸਾਦਿ ਸੁਖੁ ਦੁਖੁ ਸਮ ਜਾਣੈ ਘਟਿ ਘਟਿ ਰਾਮੁ ਹਿਆਲੀਐ ॥੪॥
25 ਸੰਸਾਰੈ ਮਹਿ ਸਹਸਾ ਬਿਆਪੈ ॥
26 ਅਕਥ ਕਥਾ ਅਗੋਚਰ ਨਹੀ ਜਾਪੈ ॥
27 ਜਿਸਹਿ ਬੁਝਾਏ ਸੋਈ ਬੂਝੈ ਓਹੁ ਬਾਲਕ ਵਾਗੀ ਪਾਲੀਐ ॥੫॥
28 ਛੋਡਿ ਬਹੈ ਤਉ ਛੂਟੈ ਨਾਹੀ ॥
29 ਜਉ ਸੰਚੈ ਤਉ ਭਉ ਮਨ ਮਾਹੀ ॥
30 ਇਸ ਹੀ ਮਹਿ ਜਿਸ ਕੀ ਪਤਿ ਰਾਖੈ ਤਿਸੁ ਸਾਧੂ ਚਉਰੁ ਢਾਲੀਐ ॥੬॥
31 ਜੋ ਸੂਰਾ ਤਿਸ ਹੀ ਹੋਇ ਮਰਣਾ ॥
32 ਜੋ ਭਾਗੈ ਤਿਸੁ ਜੋਨੀ ਫਿਰਣਾ ॥
33 ਜੋ ਵਰਤਾਏ ਸੋਈ ਭਲ ਮਾਨੈ ਬੁਝਿ ਹੁਕਮੈ ਦੁਰਮਤਿ ਜਾਲੀਐ ॥੭॥
34 ਜਿਤੁ ਜਿਤੁ ਲਾਵਹਿ ਤਿਤੁ ਤਿਤੁ ਲਗਨਾ ॥
35 ਕਰਿ ਕਰਿ ਵੇਖੈ ਅਪਣੇ ਜਚਨਾ ॥
36 ਨਾਨਕ ਕੇ ਪੂਰਨ ਸੁਖਦਾਤੇ ਤੂ ਦੇਹਿ ਤ ਨਾਮੁ ਸਮਾਲੀਐ ॥੮॥੧॥੭॥
37 ਮਾਰੂ ਮਹਲਾ ੫ ॥
38 ਬਿਰਖੈ ਹੇਠਿ ਸਭਿ ਜੰਤ ਇਕਠੇ ॥
39 ਇਕਿ ਤਤੇ ਇਕਿ ਬੋਲਨਿ ਮਿਠੇ ॥
40 ਅਸਤੁ ਉਦੋਤੁ ਭਇਆ ਉਠਿ ਚਲੇ ਜਿਉ ਜਿਉ ਅਉਧ ਵਿਹਾਣੀਆ ॥੧॥
41 ਪਾਪ ਕਰੇਦੜ ਸਰਪਰ ਮੁਠੇ ॥
42 ਅਜਰਾਈਲਿ ਫੜੇ ਫੜਿ ਕੁਠੇ ॥