Ang 1030
1 ਰਾਮ ਨਾਮੁ ਸਾਧੂ ਸਰਣਾਈ ॥
2 ਸਤਿਗੁਰ ਬਚਨੀ ਗਤਿ ਮਿਤਿ ਪਾਈ ॥
3 ਨਾਨਕ ਹਰਿ ਜਪਿ ਹਰਿ ਮਨ ਮੇਰੇ ਹਰਿ ਮੇਲੇ ਮੇਲਣਹਾਰਾ ਹੇ ॥੧੭॥੩॥੯॥
4 ਮਾਰੂ ਮਹਲਾ ੧ ॥
5 ਘਰਿ ਰਹੁ ਰੇ ਮਨ ਮੁਗਧ ਇਆਨੇ ॥
6 ਰਾਮੁ ਜਪਹੁ ਅੰਤਰਗਤਿ ਧਿਆਨੇ ॥
7 ਲਾਲਚ ਛੋਡਿ ਰਚਹੁ ਅਪਰੰਪਰਿ ਇਉ ਪਾਵਹੁ ਮੁਕਤਿ ਦੁਆਰਾ ਹੇ ॥੧॥
8 ਜਿਸੁ ਬਿਸਰਿਐ ਜਮੁ ਜੋਹਣਿ ਲਾਗੈ ॥
9 ਸਭਿ ਸੁਖ ਜਾਹਿ ਦੁਖਾ ਫੁਨਿ ਆਗੈ ॥
10 ਰਾਮ ਨਾਮੁ ਜਪਿ ਗੁਰਮੁਖਿ ਜੀਅੜੇ ਏਹੁ ਪਰਮ ਤਤੁ ਵੀਚਾਰਾ ਹੇ ॥੨॥
11 ਹਰਿ ਹਰਿ ਨਾਮੁ ਜਪਹੁ ਰਸੁ ਮੀਠਾ ॥
12 ਗੁਰਮੁਖਿ ਹਰਿ ਰਸੁ ਅੰਤਰਿ ਡੀਠਾ ॥
13 ਅਹਿਨਿਸਿ ਰਾਮ ਰਹਹੁ ਰੰਗਿ ਰਾਤੇ ਏਹੁ ਜਪੁ ਤਪੁ ਸੰਜਮੁ ਸਾਰਾ ਹੇ ॥੩॥
14 ਰਾਮ ਨਾਮੁ ਗੁਰ ਬਚਨੀ ਬੋਲਹੁ ॥
15 ਸੰਤ ਸਭਾ ਮਹਿ ਇਹੁ ਰਸੁ ਟੋਲਹੁ ॥
16 ਗੁਰਮਤਿ ਖੋਜਿ ਲਹਹੁ ਘਰੁ ਅਪਨਾ ਬਹੁੜਿ ਨ ਗਰਭ ਮਝਾਰਾ ਹੇ ॥੪॥
17 ਸਚੁ ਤੀਰਥਿ ਨਾਵਹੁ ਹਰਿ ਗੁਣ ਗਾਵਹੁ ॥
18 ਤਤੁ ਵੀਚਾਰਹੁ ਹਰਿ ਲਿਵ ਲਾਵਹੁ ॥
19 ਅੰਤ ਕਾਲਿ ਜਮੁ ਜੋਹਿ ਨ ਸਾਕੈ ਹਰਿ ਬੋਲਹੁ ਰਾਮੁ ਪਿਆਰਾ ਹੇ ॥੫॥
20 ਸਤਿਗੁਰੁ ਪੁਰਖੁ ਦਾਤਾ ਵਡ ਦਾਣਾ ॥
21 ਜਿਸੁ ਅੰਤਰਿ ਸਾਚੁ ਸੁ ਸਬਦਿ ਸਮਾਣਾ ॥
22 ਜਿਸ ਕਉ ਸਤਿਗੁਰੁ ਮੇਲਿ ਮਿਲਾਏ ਤਿਸੁ ਚੂਕਾ ਜਮ ਭੈ ਭਾਰਾ ਹੇ ॥੬॥
23 ਪੰਚ ਤਤੁ ਮਿਲਿ ਕਾਇਆ ਕੀਨੀ ॥
24 ਤਿਸ ਮਹਿ ਰਾਮ ਰਤਨੁ ਲੈ ਚੀਨੀ ॥
25 ਆਤਮ ਰਾਮੁ ਰਾਮੁ ਹੈ ਆਤਮ ਹਰਿ ਪਾਈਐ ਸਬਦਿ ਵੀਚਾਰਾ ਹੇ ॥੭॥
26 ਸਤ ਸੰਤੋਖਿ ਰਹਹੁ ਜਨ ਭਾਈ ॥
27 ਖਿਮਾ ਗਹਹੁ ਸਤਿਗੁਰ ਸਰਣਾਈ ॥
28 ਆਤਮੁ ਚੀਨਿ ਪਰਾਤਮੁ ਚੀਨਹੁ ਗੁਰ ਸੰਗਤਿ ਇਹੁ ਨਿਸਤਾਰਾ ਹੇ ॥੮॥
29 ਸਾਕਤ ਕੂੜ ਕਪਟ ਮਹਿ ਟੇਕਾ ॥
30 ਅਹਿਨਿਸਿ ਨਿੰਦਾ ਕਰਹਿ ਅਨੇਕਾ ॥
31 ਬਿਨੁ ਸਿਮਰਨ ਆਵਹਿ ਫੁਨਿ ਜਾਵਹਿ ਗ੍ਰਭ ਜੋਨੀ ਨਰਕ ਮਝਾਰਾ ਹੇ ॥੯॥
32 ਸਾਕਤ ਜਮ ਕੀ ਕਾਣਿ ਨ ਚੂਕੈ ॥
33 ਜਮ ਕਾ ਡੰਡੁ ਨ ਕਬਹੂ ਮੂਕੈ ॥
34 ਬਾਕੀ ਧਰਮ ਰਾਇ ਕੀ ਲੀਜੈ ਸਿਰਿ ਅਫਰਿਓ ਭਾਰੁ ਅਫਾਰਾ ਹੇ ॥੧੦॥
35 ਬਿਨੁ ਗੁਰ ਸਾਕਤੁ ਕਹਹੁ ਕੋ ਤਰਿਆ ॥
36 ਹਉਮੈ ਕਰਤਾ ਭਵਜਲਿ ਪਰਿਆ ॥
37 ਬਿਨੁ ਗੁਰ ਪਾਰੁ ਨ ਪਾਵੈ ਕੋਈ ਹਰਿ ਜਪੀਐ ਪਾਰਿ ਉਤਾਰਾ ਹੇ ॥੧੧॥
38 ਗੁਰ ਕੀ ਦਾਤਿ ਨ ਮੇਟੈ ਕੋਈ ॥
39 ਜਿਸੁ ਬਖਸੇ ਤਿਸੁ ਤਾਰੇ ਸੋਈ ॥
40 ਜਨਮ ਮਰਣ ਦੁਖੁ ਨੇੜਿ ਨ ਆਵੈ ਮਨਿ ਸੋ ਪ੍ਰਭੁ ਅਪਰ ਅਪਾਰਾ ਹੇ ॥੧੨॥
41 ਗੁਰ ਤੇ ਭੂਲੇ ਆਵਹੁ ਜਾਵਹੁ ॥
42 ਜਨਮਿ ਮਰਹੁ ਫੁਨਿ ਪਾਪ ਕਮਾਵਹੁ ॥
43 ਸਾਕਤ ਮੂੜ ਅਚੇਤ ਨ ਚੇਤਹਿ ਦੁਖੁ ਲਾਗੈ ਤਾ ਰਾਮੁ ਪੁਕਾਰਾ ਹੇ ॥੧੩॥
44 ਸੁਖੁ ਦੁਖੁ ਪੁਰਬ ਜਨਮ ਕੇ ਕੀਏ ॥
45 ਸੋ ਜਾਣੈ ਜਿਨਿ ਦਾਤੈ ਦੀਏ ॥
46 ਕਿਸ ਕਉ ਦੋਸੁ ਦੇਹਿ ਤੂ ਪ੍ਰਾਣੀ ਸਹੁ ਅਪਣਾ ਕੀਆ ਕਰਾਰਾ ਹੇ ॥੧੪॥