Ang 1031
1 ਹਉਮੈ ਮਮਤਾ ਕਰਦਾ ਆਇਆ ॥
2 ਆਸਾ ਮਨਸਾ ਬੰਧਿ ਚਲਾਇਆ ॥
3 ਮੇਰੀ ਮੇਰੀ ਕਰਤ ਕਿਆ ਲੇ ਚਾਲੇ ਬਿਖੁ ਲਾਦੇ ਛਾਰ ਬਿਕਾਰਾ ਹੇ ॥੧੫॥
4 ਹਰਿ ਕੀ ਭਗਤਿ ਕਰਹੁ ਜਨ ਭਾਈ ॥
5 ਅਕਥੁ ਕਥਹੁ ਮਨੁ ਮਨਹਿ ਸਮਾਈ ॥
6 ਉਠਿ ਚਲਤਾ ਠਾਕਿ ਰਖਹੁ ਘਰਿ ਅਪੁਨੈ ਦੁਖੁ ਕਾਟੇ ਕਾਟਣਹਾਰਾ ਹੇ ॥੧੬॥
7 ਹਰਿ ਗੁਰ ਪੂਰੇ ਕੀ ਓਟ ਪਰਾਤੀ ॥
8 ਗੁਰਮੁਖਿ ਹਰਿ ਲਿਵ ਗੁਰਮੁਖਿ ਜਾਤੀ ॥
9 ਨਾਨਕ ਰਾਮ ਨਾਮਿ ਮਤਿ ਊਤਮ ਹਰਿ ਬਖਸੇ ਪਾਰਿ ਉਤਾਰਾ ਹੇ ॥੧੭॥੪॥੧੦॥
10 ਮਾਰੂ ਮਹਲਾ ੧ ॥
11 ਸਰਣਿ ਪਰੇ ਗੁਰਦੇਵ ਤੁਮਾਰੀ ॥
12 ਤੂ ਸਮਰਥੁ ਦਇਆਲੁ ਮੁਰਾਰੀ ॥
13 ਤੇਰੇ ਚੋਜ ਨ ਜਾਣੈ ਕੋਈ ਤੂ ਪੂਰਾ ਪੁਰਖੁ ਬਿਧਾਤਾ ਹੇ ॥੧॥
14 ਤੂ ਆਦਿ ਜੁਗਾਦਿ ਕਰਹਿ ਪ੍ਰਤਿਪਾਲਾ ॥
15 ਘਟਿ ਘਟਿ ਰੂਪੁ ਅਨੂਪੁ ਦਇਆਲਾ ॥
16 ਜਿਉ ਤੁਧੁ ਭਾਵੈ ਤਿਵੈ ਚਲਾਵਹਿ ਸਭੁ ਤੇਰੋ ਕੀਆ ਕਮਾਤਾ ਹੇ ॥੨॥
17 ਅੰਤਰਿ ਜੋਤਿ ਭਲੀ ਜਗਜੀਵਨ ॥
18 ਸਭਿ ਘਟ ਭੋਗੈ ਹਰਿ ਰਸੁ ਪੀਵਨ ॥
19 ਆਪੇ ਲੇਵੈ ਆਪੇ ਦੇਵੈ ਤਿਹੁ ਲੋਈ ਜਗਤ ਪਿਤ ਦਾਤਾ ਹੇ ॥੩॥
20 ਜਗਤੁ ਉਪਾਇ ਖੇਲੁ ਰਚਾਇਆ ॥
21 ਪਵਣੈ ਪਾਣੀ ਅਗਨੀ ਜੀਉ ਪਾਇਆ ॥
22 ਦੇਹੀ ਨਗਰੀ ਨਉ ਦਰਵਾਜੇ ਸੋ ਦਸਵਾ ਗੁਪਤੁ ਰਹਾਤਾ ਹੇ ॥੪॥
23 ਚਾਰਿ ਨਦੀ ਅਗਨੀ ਅਸਰਾਲਾ ॥
24 ਕੋਈ ਗੁਰਮੁਖਿ ਬੂਝੈ ਸਬਦਿ ਨਿਰਾਲਾ ॥
25 ਸਾਕਤ ਦੁਰਮਤਿ ਡੂਬਹਿ ਦਾਝਹਿ ਗੁਰਿ ਰਾਖੇ ਹਰਿ ਲਿਵ ਰਾਤਾ ਹੇ ॥੫॥
26 ਅਪੁ ਤੇਜੁ ਵਾਇ ਪ੍ਰਿਥਮੀ ਆਕਾਸਾ ॥
27 ਤਿਨ ਮਹਿ ਪੰਚ ਤਤੁ ਘਰਿ ਵਾਸਾ ॥
28 ਸਤਿਗੁਰ ਸਬਦਿ ਰਹਹਿ ਰੰਗਿ ਰਾਤਾ ਤਜਿ ਮਾਇਆ ਹਉਮੈ ਭ੍ਰਾਤਾ ਹੇ ॥੬॥
29 ਇਹੁ ਮਨੁ ਭੀਜੈ ਸਬਦਿ ਪਤੀਜੈ ॥
30 ਬਿਨੁ ਨਾਵੈ ਕਿਆ ਟੇਕ ਟਿਕੀਜੈ ॥
31 ਅੰਤਰਿ ਚੋਰੁ ਮੁਹੈ ਘਰੁ ਮੰਦਰੁ ਇਨਿ ਸਾਕਤਿ ਦੂਤੁ ਨ ਜਾਤਾ ਹੇ ॥੭॥
32 ਦੁੰਦਰ ਦੂਤ ਭੂਤ ਭੀਹਾਲੇ ॥
33 ਖਿੰਚੋਤਾਣਿ ਕਰਹਿ ਬੇਤਾਲੇ ॥
34 ਸਬਦ ਸੁਰਤਿ ਬਿਨੁ ਆਵੈ ਜਾਵੈ ਪਤਿ ਖੋਈ ਆਵਤ ਜਾਤਾ ਹੇ ॥੮॥
35 ਕੂੜੁ ਕਲਰੁ ਤਨੁ ਭਸਮੈ ਢੇਰੀ ॥
36 ਬਿਨੁ ਨਾਵੈ ਕੈਸੀ ਪਤਿ ਤੇਰੀ ॥
37 ਬਾਧੇ ਮੁਕਤਿ ਨਾਹੀ ਜੁਗ ਚਾਰੇ ਜਮਕੰਕਰਿ ਕਾਲਿ ਪਰਾਤਾ ਹੇ ॥੯॥
38 ਜਮ ਦਰਿ ਬਾਧੇ ਮਿਲਹਿ ਸਜਾਈ ॥
39 ਤਿਸੁ ਅਪਰਾਧੀ ਗਤਿ ਨਹੀ ਕਾਈ ॥
40 ਕਰਣ ਪਲਾਵ ਕਰੇ ਬਿਲਲਾਵੈ ਜਿਉ ਕੁੰਡੀ ਮੀਨੁ ਪਰਾਤਾ ਹੇ ॥੧੦॥
41 ਸਾਕਤੁ ਫਾਸੀ ਪੜੈ ਇਕੇਲਾ ॥
42 ਜਮ ਵਸਿ ਕੀਆ ਅੰਧੁ ਦੁਹੇਲਾ ॥
43 ਰਾਮ ਨਾਮ ਬਿਨੁ ਮੁਕਤਿ ਨ ਸੂਝੈ ਆਜੁ ਕਾਲਿ ਪਚਿ ਜਾਤਾ ਹੇ ॥੧੧॥
44 ਸਤਿਗੁਰ ਬਾਝੁ ਨ ਬੇਲੀ ਕੋਈ ॥
45 ਐਥੈ ਓਥੈ ਰਾਖਾ ਪ੍ਰਭੁ ਸੋਈ ॥
46 ਰਾਮ ਨਾਮੁ ਦੇਵੈ ਕਰਿ ਕਿਰਪਾ ਇਉ ਸਲਲੈ ਸਲਲ ਮਿਲਾਤਾ ਹੇ ॥੧੨॥