Ang 1036
1 ਵਰਨ ਭੇਖ ਨਹੀ ਬ੍ਰਹਮਣ ਖਤ੍ਰੀ ॥
2 ਦੇਉ ਨ ਦੇਹੁਰਾ ਗਊ ਗਾਇਤ੍ਰੀ ॥
3 ਹੋਮ ਜਗ ਨਹੀ ਤੀਰਥਿ ਨਾਵਣੁ ਨਾ ਕੋ ਪੂਜਾ ਲਾਇਦਾ ॥੧੦॥
4 ਨਾ ਕੋ ਮੁਲਾ ਨਾ ਕੋ ਕਾਜੀ ॥
5 ਨਾ ਕੋ ਸੇਖੁ ਮਸਾਇਕੁ ਹਾਜੀ ॥
6 ਰਈਅਤਿ ਰਾਉ ਨ ਹਉਮੈ ਦੁਨੀਆ ਨਾ ਕੋ ਕਹਣੁ ਕਹਾਇਦਾ ॥੧੧॥
7 ਭਾਉ ਨ ਭਗਤੀ ਨਾ ਸਿਵ ਸਕਤੀ ॥
8 ਸਾਜਨੁ ਮੀਤੁ ਬਿੰਦੁ ਨਹੀ ਰਕਤੀ ॥
9 ਆਪੇ ਸਾਹੁ ਆਪੇ ਵਣਜਾਰਾ ਸਾਚੇ ਏਹੋ ਭਾਇਦਾ ॥੧੨॥
10 ਬੇਦ ਕਤੇਬ ਨ ਸਿੰਮ੍ਰਿਤਿ ਸਾਸਤ ॥
11 ਪਾਠ ਪੁਰਾਣ ਉਦੈ ਨਹੀ ਆਸਤ ॥
12 ਕਹਤਾ ਬਕਤਾ ਆਪਿ ਅਗੋਚਰੁ ਆਪੇ ਅਲਖੁ ਲਖਾਇਦਾ ॥੧੩॥
13 ਜਾ ਤਿਸੁ ਭਾਣਾ ਤਾ ਜਗਤੁ ਉਪਾਇਆ ॥
14 ਬਾਝੁ ਕਲਾ ਆਡਾਣੁ ਰਹਾਇਆ ॥
15 ਬ੍ਰਹਮਾ ਬਿਸਨੁ ਮਹੇਸੁ ਉਪਾਏ ਮਾਇਆ ਮੋਹੁ ਵਧਾਇਦਾ ॥੧੪॥
16 ਵਿਰਲੇ ਕਉ ਗੁਰਿ ਸਬਦੁ ਸੁਣਾਇਆ ॥
17 ਕਰਿ ਕਰਿ ਦੇਖੈ ਹੁਕਮੁ ਸਬਾਇਆ ॥
18 ਖੰਡ ਬ੍ਰਹਮੰਡ ਪਾਤਾਲ ਅਰੰਭੇ ਗੁਪਤਹੁ ਪਰਗਟੀ ਆਇਦਾ ॥੧੫॥
19 ਤਾ ਕਾ ਅੰਤੁ ਨ ਜਾਣੈ ਕੋਈ ॥
20 ਪੂਰੇ ਗੁਰ ਤੇ ਸੋਝੀ ਹੋਈ ॥
21 ਨਾਨਕ ਸਾਚਿ ਰਤੇ ਬਿਸਮਾਦੀ ਬਿਸਮ ਭਏ ਗੁਣ ਗਾਇਦਾ ॥੧੬॥੩॥੧੫॥
22 ਮਾਰੂ ਮਹਲਾ ੧ ॥
23 ਆਪੇ ਆਪੁ ਉਪਾਇ ਨਿਰਾਲਾ ॥
24 ਸਾਚਾ ਥਾਨੁ ਕੀਓ ਦਇਆਲਾ ॥
25 ਪਉਣ ਪਾਣੀ ਅਗਨੀ ਕਾ ਬੰਧਨੁ ਕਾਇਆ ਕੋਟੁ ਰਚਾਇਦਾ ॥੧॥
26 ਨਉ ਘਰ ਥਾਪੇ ਥਾਪਣਹਾਰੈ ॥
27 ਦਸਵੈ ਵਾਸਾ ਅਲਖ ਅਪਾਰੈ ॥
28 ਸਾਇਰ ਸਪਤ ਭਰੇ ਜਲਿ ਨਿਰਮਲਿ ਗੁਰਮੁਖਿ ਮੈਲੁ ਨ ਲਾਇਦਾ ॥੨॥
29 ਰਵਿ ਸਸਿ ਦੀਪਕ ਜੋਤਿ ਸਬਾਈ ॥
30 ਆਪੇ ਕਰਿ ਵੇਖੈ ਵਡਿਆਈ ॥
31 ਜੋਤਿ ਸਰੂਪ ਸਦਾ ਸੁਖਦਾਤਾ ਸਚੇ ਸੋਭਾ ਪਾਇਦਾ ॥੩॥
32 ਗੜ ਮਹਿ ਹਾਟ ਪਟਣ ਵਾਪਾਰਾ ॥
33 ਪੂਰੈ ਤੋਲਿ ਤੋਲੈ ਵਣਜਾਰਾ ॥
34 ਆਪੇ ਰਤਨੁ ਵਿਸਾਹੇ ਲੇਵੈ ਆਪੇ ਕੀਮਤਿ ਪਾਇਦਾ ॥੪॥
35 ਕੀਮਤਿ ਪਾਈ ਪਾਵਣਹਾਰੈ ॥
36 ਵੇਪਰਵਾਹ ਪੂਰੇ ਭੰਡਾਰੈ ॥
37 ਸਰਬ ਕਲਾ ਲੇ ਆਪੇ ਰਹਿਆ ਗੁਰਮੁਖਿ ਕਿਸੈ ਬੁਝਾਇਦਾ ॥੫॥
38 ਨਦਰਿ ਕਰੇ ਪੂਰਾ ਗੁਰੁ ਭੇਟੈ ॥
39 ਜਮ ਜੰਦਾਰੁ ਨ ਮਾਰੈ ਫੇਟੈ ॥
40 ਜਿਉ ਜਲ ਅੰਤਰਿ ਕਮਲੁ ਬਿਗਾਸੀ ਆਪੇ ਬਿਗਸਿ ਧਿਆਇਦਾ ॥੬॥
41 ਆਪੇ ਵਰਖੈ ਅੰਮ੍ਰਿਤ ਧਾਰਾ ॥
42 ਰਤਨ ਜਵੇਹਰ ਲਾਲ ਅਪਾਰਾ ॥
43 ਸਤਿਗੁਰੁ ਮਿਲੈ ਤ ਪੂਰਾ ਪਾਈਐ ਪ੍ਰੇਮ ਪਦਾਰਥੁ ਪਾਇਦਾ ॥੭॥
44 ਪ੍ਰੇਮ ਪਦਾਰਥੁ ਲਹੈ ਅਮੋਲੋ ॥
45 ਕਬ ਹੀ ਨ ਘਾਟਸਿ ਪੂਰਾ ਤੋਲੋ ॥
46 ਸਚੇ ਕਾ ਵਾਪਾਰੀ ਹੋਵੈ ਸਚੋ ਸਉਦਾ ਪਾਇਦਾ ॥੮॥
47 ਸਚਾ ਸਉਦਾ ਵਿਰਲਾ ਕੋ ਪਾਏ ॥
48 ਪੂਰਾ ਸਤਿਗੁਰੁ ਮਿਲੈ ਮਿਲਾਏ ॥