Ang 1038
1 ਸਾਮ ਵੇਦੁ ਰਿਗੁ ਜੁਜਰੁ ਅਥਰਬਣੁ ॥
2 ਬ੍ਰਹਮੇ ਮੁਖਿ ਮਾਇਆ ਹੈ ਤ੍ਰੈ ਗੁਣ ॥
3 ਤਾ ਕੀ ਕੀਮਤਿ ਕਹਿ ਨ ਸਕੈ ਕੋ ਤਿਉ ਬੋਲੇ ਜਿਉ ਬੋਲਾਇਦਾ ॥੯॥
4 ਸੁੰਨਹੁ ਸਪਤ ਪਾਤਾਲ ਉਪਾਏ ॥
5 ਸੁੰਨਹੁ ਭਵਣ ਰਖੇ ਲਿਵ ਲਾਏ ॥
6 ਆਪੇ ਕਾਰਣੁ ਕੀਆ ਅਪਰੰਪਰਿ ਸਭੁ ਤੇਰੋ ਕੀਆ ਕਮਾਇਦਾ ॥੧੦॥
7 ਰਜ ਤਮ ਸਤ ਕਲ ਤੇਰੀ ਛਾਇਆ ॥
8 ਜਨਮ ਮਰਣ ਹਉਮੈ ਦੁਖੁ ਪਾਇਆ ॥
9 ਜਿਸ ਨੋ ਕ੍ਰਿਪਾ ਕਰੇ ਹਰਿ ਗੁਰਮੁਖਿ ਗੁਣਿ ਚਉਥੈ ਮੁਕਤਿ ਕਰਾਇਦਾ ॥੧੧॥
10 ਸੁੰਨਹੁ ਉਪਜੇ ਦਸ ਅਵਤਾਰਾ ॥
11 ਸ੍ਰਿਸਟਿ ਉਪਾਇ ਕੀਆ ਪਾਸਾਰਾ ॥
12 ਦੇਵ ਦਾਨਵ ਗਣ ਗੰਧਰਬ ਸਾਜੇ ਸਭਿ ਲਿਖਿਆ ਕਰਮ ਕਮਾਇਦਾ ॥੧੨॥
13 ਗੁਰਮੁਖਿ ਸਮਝੈ ਰੋਗੁ ਨ ਹੋਈ ॥
14 ਇਹ ਗੁਰ ਕੀ ਪਉੜੀ ਜਾਣੈ ਜਨੁ ਕੋਈ ॥
15 ਜੁਗਹ ਜੁਗੰਤਰਿ ਮੁਕਤਿ ਪਰਾਇਣ ਸੋ ਮੁਕਤਿ ਭਇਆ ਪਤਿ ਪਾਇਦਾ ॥੧੩॥
16 ਪੰਚ ਤਤੁ ਸੁੰਨਹੁ ਪਰਗਾਸਾ ॥
17 ਦੇਹ ਸੰਜੋਗੀ ਕਰਮ ਅਭਿਆਸਾ ॥
18 ਬੁਰਾ ਭਲਾ ਦੁਇ ਮਸਤਕਿ ਲੀਖੇ ਪਾਪੁ ਪੁੰਨੁ ਬੀਜਾਇਦਾ ॥੧੪॥
19 ਊਤਮ ਸਤਿਗੁਰ ਪੁਰਖ ਨਿਰਾਲੇ ॥
20 ਸਬਦਿ ਰਤੇ ਹਰਿ ਰਸਿ ਮਤਵਾਲੇ ॥
21 ਰਿਧਿ ਬੁਧਿ ਸਿਧਿ ਗਿਆਨੁ ਗੁਰੂ ਤੇ ਪਾਈਐ ਪੂਰੈ ਭਾਗਿ ਮਿਲਾਇਦਾ ॥੧੫॥
22 ਇਸੁ ਮਨ ਮਾਇਆ ਕਉ ਨੇਹੁ ਘਨੇਰਾ ॥
23 ਕੋਈ ਬੂਝਹੁ ਗਿਆਨੀ ਕਰਹੁ ਨਿਬੇਰਾ ॥
24 ਆਸਾ ਮਨਸਾ ਹਉਮੈ ਸਹਸਾ ਨਰੁ ਲੋਭੀ ਕੂੜੁ ਕਮਾਇਦਾ ॥੧੬॥
25 ਸਤਿਗੁਰ ਤੇ ਪਾਏ ਵੀਚਾਰਾ ॥
26 ਸੁੰਨ ਸਮਾਧਿ ਸਚੇ ਘਰ ਬਾਰਾ ॥
27 ਨਾਨਕ ਨਿਰਮਲ ਨਾਦੁ ਸਬਦ ਧੁਨਿ ਸਚੁ ਰਾਮੈ ਨਾਮਿ ਸਮਾਇਦਾ ॥੧੭॥੫॥੧੭॥
28 ਮਾਰੂ ਮਹਲਾ ੧ ॥
29 ਜਹ ਦੇਖਾ ਤਹ ਦੀਨ ਦਇਆਲਾ ॥
30 ਆਇ ਨ ਜਾਈ ਪ੍ਰਭੁ ਕਿਰਪਾਲਾ ॥
31 ਜੀਆ ਅੰਦਰਿ ਜੁਗਤਿ ਸਮਾਈ ਰਹਿਓ ਨਿਰਾਲਮੁ ਰਾਇਆ ॥੧॥
32 ਜਗੁ ਤਿਸ ਕੀ ਛਾਇਆ ਜਿਸੁ ਬਾਪੁ ਨ ਮਾਇਆ ॥
33 ਨਾ ਤਿਸੁ ਭੈਣ ਨ ਭਰਾਉ ਕਮਾਇਆ ॥
34 ਨਾ ਤਿਸੁ ਓਪਤਿ ਖਪਤਿ ਕੁਲ ਜਾਤੀ ਓਹੁ ਅਜਰਾਵਰੁ ਮਨਿ ਭਾਇਆ ॥੨॥
35 ਤੂ ਅਕਾਲ ਪੁਰਖੁ ਨਾਹੀ ਸਿਰਿ ਕਾਲਾ ॥
36 ਤੂ ਪੁਰਖੁ ਅਲੇਖ ਅਗੰਮ ਨਿਰਾਲਾ ॥
37 ਸਤ ਸੰਤੋਖਿ ਸਬਦਿ ਅਤਿ ਸੀਤਲੁ ਸਹਜ ਭਾਇ ਲਿਵ ਲਾਇਆ ॥੩॥
38 ਤ੍ਰੈ ਵਰਤਾਇ ਚਉਥੈ ਘਰਿ ਵਾਸਾ ॥
39 ਕਾਲ ਬਿਕਾਲ ਕੀਏ ਇਕ ਗ੍ਰਾਸਾ ॥
40 ਨਿਰਮਲ ਜੋਤਿ ਸਰਬ ਜਗਜੀਵਨੁ ਗੁਰਿ ਅਨਹਦ ਸਬਦਿ ਦਿਖਾਇਆ ॥੪॥
41 ਊਤਮ ਜਨ ਸੰਤ ਭਲੇ ਹਰਿ ਪਿਆਰੇ ॥
42 ਹਰਿ ਰਸ ਮਾਤੇ ਪਾਰਿ ਉਤਾਰੇ ॥
43 ਨਾਨਕ ਰੇਣ ਸੰਤ ਜਨ ਸੰਗਤਿ ਹਰਿ ਗੁਰ ਪਰਸਾਦੀ ਪਾਇਆ ॥੫॥
44 ਤੂ ਅੰਤਰਜਾਮੀ ਜੀਅ ਸਭਿ ਤੇਰੇ ॥