Ang 1041
1 ਸਚ ਬਿਨੁ ਭਵਜਲੁ ਜਾਇ ਨ ਤਰਿਆ ॥
2 ਏਹੁ ਸਮੁੰਦੁ ਅਥਾਹੁ ਮਹਾ ਬਿਖੁ ਭਰਿਆ ॥
3 ਰਹੈ ਅਤੀਤੁ ਗੁਰਮਤਿ ਲੇ ਊਪਰਿ ਹਰਿ ਨਿਰਭਉ ਕੈ ਘਰਿ ਪਾਇਆ ॥੬॥
4 ਝੂਠੀ ਜਗ ਹਿਤ ਕੀ ਚਤੁਰਾਈ ॥
5 ਬਿਲਮ ਨ ਲਾਗੈ ਆਵੈ ਜਾਈ ॥
6 ਨਾਮੁ ਵਿਸਾਰਿ ਚਲਹਿ ਅਭਿਮਾਨੀ ਉਪਜੈ ਬਿਨਸਿ ਖਪਾਇਆ ॥੭॥
7 ਉਪਜਹਿ ਬਿਨਸਹਿ ਬੰਧਨ ਬੰਧੇ ॥
8 ਹਉਮੈ ਮਾਇਆ ਕੇ ਗਲਿ ਫੰਧੇ ॥
9 ਜਿਸੁ ਰਾਮ ਨਾਮੁ ਨਾਹੀ ਮਤਿ ਗੁਰਮਤਿ ਸੋ ਜਮ ਪੁਰਿ ਬੰਧਿ ਚਲਾਇਆ ॥੮॥
10 ਗੁਰ ਬਿਨੁ ਮੋਖ ਮੁਕਤਿ ਕਿਉ ਪਾਈਐ ॥
11 ਬਿਨੁ ਗੁਰ ਰਾਮ ਨਾਮੁ ਕਿਉ ਧਿਆਈਐ ॥
12 ਗੁਰਮਤਿ ਲੇਹੁ ਤਰਹੁ ਭਵ ਦੁਤਰੁ ਮੁਕਤਿ ਭਏ ਸੁਖੁ ਪਾਇਆ ॥੯॥
13 ਗੁਰਮਤਿ ਕ੍ਰਿਸਨਿ ਗੋਵਰਧਨ ਧਾਰੇ ॥
14 ਗੁਰਮਤਿ ਸਾਇਰਿ ਪਾਹਣ ਤਾਰੇ ॥
15 ਗੁਰਮਤਿ ਲੇਹੁ ਪਰਮ ਪਦੁ ਪਾਈਐ ਨਾਨਕ ਗੁਰਿ ਭਰਮੁ ਚੁਕਾਇਆ ॥੧੦॥
16 ਗੁਰਮਤਿ ਲੇਹੁ ਤਰਹੁ ਸਚੁ ਤਾਰੀ ॥
17 ਆਤਮ ਚੀਨਹੁ ਰਿਦੈ ਮੁਰਾਰੀ ॥
18 ਜਮ ਕੇ ਫਾਹੇ ਕਾਟਹਿ ਹਰਿ ਜਪਿ ਅਕੁਲ ਨਿਰੰਜਨੁ ਪਾਇਆ ॥੧੧॥
19 ਗੁਰਮਤਿ ਪੰਚ ਸਖੇ ਗੁਰ ਭਾਈ ॥
20 ਗੁਰਮਤਿ ਅਗਨਿ ਨਿਵਾਰਿ ਸਮਾਈ ॥
21 ਮਨਿ ਮੁਖਿ ਨਾਮੁ ਜਪਹੁ ਜਗਜੀਵਨ ਰਿਦ ਅੰਤਰਿ ਅਲਖੁ ਲਖਾਇਆ ॥੧੨॥
22 ਗੁਰਮੁਖਿ ਬੂਝੈ ਸਬਦਿ ਪਤੀਜੈ ॥
23 ਉਸਤਤਿ ਨਿੰਦਾ ਕਿਸ ਕੀ ਕੀਜੈ ॥
24 ਚੀਨਹੁ ਆਪੁ ਜਪਹੁ ਜਗਦੀਸਰੁ ਹਰਿ ਜਗੰਨਾਥੁ ਮਨਿ ਭਾਇਆ ॥੧੩॥
25 ਜੋ ਬ੍ਰਹਮੰਡਿ ਖੰਡਿ ਸੋ ਜਾਣਹੁ ॥
26 ਗੁਰਮੁਖਿ ਬੂਝਹੁ ਸਬਦਿ ਪਛਾਣਹੁ ॥
27 ਘਟਿ ਘਟਿ ਭੋਗੇ ਭੋਗਣਹਾਰਾ ਰਹੈ ਅਤੀਤੁ ਸਬਾਇਆ ॥੧੪॥
28 ਗੁਰਮਤਿ ਬੋਲਹੁ ਹਰਿ ਜਸੁ ਸੂਚਾ ॥
29 ਗੁਰਮਤਿ ਆਖੀ ਦੇਖਹੁ ਊਚਾ ॥
30 ਸ੍ਰਵਣੀ ਨਾਮੁ ਸੁਣੈ ਹਰਿ ਬਾਣੀ ਨਾਨਕ ਹਰਿ ਰੰਗਿ ਰੰਗਾਇਆ ॥੧੫॥੩॥੨੦॥
31 ਮਾਰੂ ਮਹਲਾ ੧ ॥
32 ਕਾਮੁ ਕ੍ਰੋਧੁ ਪਰਹਰੁ ਪਰ ਨਿੰਦਾ ॥
33 ਲਬੁ ਲੋਭੁ ਤਜਿ ਹੋਹੁ ਨਿਚਿੰਦਾ ॥
34 ਭ੍ਰਮ ਕਾ ਸੰਗਲੁ ਤੋੜਿ ਨਿਰਾਲਾ ਹਰਿ ਅੰਤਰਿ ਹਰਿ ਰਸੁ ਪਾਇਆ ॥੧॥
35 ਨਿਸਿ ਦਾਮਨਿ ਜਿਉ ਚਮਕਿ ਚੰਦਾਇਣੁ ਦੇਖੈ ॥
36 ਅਹਿਨਿਸਿ ਜੋਤਿ ਨਿਰੰਤਰਿ ਪੇਖੈ ॥
37 ਆਨੰਦ ਰੂਪੁ ਅਨੂਪੁ ਸਰੂਪਾ ਗੁਰਿ ਪੂਰੈ ਦੇਖਾਇਆ ॥੨॥
38 ਸਤਿਗੁਰ ਮਿਲਹੁ ਆਪੇ ਪ੍ਰਭੁ ਤਾਰੇ ॥
39 ਸਸਿ ਘਰਿ ਸੂਰੁ ਦੀਪਕੁ ਗੈਣਾਰੇ ॥
40 ਦੇਖਿ ਅਦਿਸਟੁ ਰਹਹੁ ਲਿਵ ਲਾਗੀ ਸਭੁ ਤ੍ਰਿਭਵਣਿ ਬ੍ਰਹਮੁ ਸਬਾਇਆ ॥੩॥
41 ਅੰਮ੍ਰਿਤ ਰਸੁ ਪਾਏ ਤ੍ਰਿਸਨਾ ਭਉ ਜਾਏ ॥
42 ਅਨਭਉ ਪਦੁ ਪਾਵੈ ਆਪੁ ਗਵਾਏ ॥
43 ਊਚੀ ਪਦਵੀ ਊਚੋ ਊਚਾ ਨਿਰਮਲ ਸਬਦੁ ਕਮਾਇਆ ॥੪॥
44 ਅਦ੍ਰਿਸਟ ਅਗੋਚਰੁ ਨਾਮੁ ਅਪਾਰਾ ॥