Ang 1085
1 ਆਦਿ ਅੰਤਿ ਮਧਿ ਪ੍ਰਭੁ ਸੋਈ ॥
2 ਆਪੇ ਕਰਤਾ ਕਰੇ ਸੁ ਹੋਈ ॥
3 ਭ੍ਰਮੁ ਭਉ ਮਿਟਿਆ ਸਾਧਸੰਗ ਤੇ ਦਾਲਿਦ ਨ ਕੋਈ ਘਾਲਕਾ ॥੬॥
4 ਊਤਮ ਬਾਣੀ ਗਾਉ ਗੋੁਪਾਲਾ ॥
5 ਸਾਧਸੰਗਤਿ ਕੀ ਮੰਗਹੁ ਰਵਾਲਾ ॥
6 ਬਾਸਨ ਮੇਟਿ ਨਿਬਾਸਨ ਹੋਈਐ ਕਲਮਲ ਸਗਲੇ ਜਾਲਕਾ ॥੭॥
7 ਸੰਤਾ ਕੀ ਇਹ ਰੀਤਿ ਨਿਰਾਲੀ ॥
8 ਪਾਰਬ੍ਰਹਮੁ ਕਰਿ ਦੇਖਹਿ ਨਾਲੀ ॥
9 ਸਾਸਿ ਸਾਸਿ ਆਰਾਧਨਿ ਹਰਿ ਹਰਿ ਕਿਉ ਸਿਮਰਤ ਕੀਜੈ ਆਲਕਾ ॥੮॥
10 ਜਹ ਦੇਖਾ ਤਹ ਅੰਤਰਜਾਮੀ ॥
11 ਨਿਮਖ ਨ ਵਿਸਰਹੁ ਪ੍ਰਭ ਮੇਰੇ ਸੁਆਮੀ ॥
12 ਸਿਮਰਿ ਸਿਮਰਿ ਜੀਵਹਿ ਤੇਰੇ ਦਾਸਾ ਬਨਿ ਜਲਿ ਪੂਰਨ ਥਾਲਕਾ ॥੯॥
13 ਤਤੀ ਵਾਉ ਨ ਤਾ ਕਉ ਲਾਗੈ ॥
14 ਸਿਮਰਤ ਨਾਮੁ ਅਨਦਿਨੁ ਜਾਗੈ ॥
15 ਅਨਦ ਬਿਨੋਦ ਕਰੇ ਹਰਿ ਸਿਮਰਨੁ ਤਿਸੁ ਮਾਇਆ ਸੰਗਿ ਨ ਤਾਲਕਾ ॥੧੦॥
16 ਰੋਗ ਸੋਗ ਦੂਖ ਤਿਸੁ ਨਾਹੀ ॥
17 ਸਾਧਸੰਗਿ ਹਰਿ ਕੀਰਤਨੁ ਗਾਹੀ ॥
18 ਆਪਣਾ ਨਾਮੁ ਦੇਹਿ ਪ੍ਰਭ ਪ੍ਰੀਤਮ ਸੁਣਿ ਬੇਨੰਤੀ ਖਾਲਕਾ ॥੧੧॥
19 ਨਾਮ ਰਤਨੁ ਤੇਰਾ ਹੈ ਪਿਆਰੇ ॥
20 ਰੰਗਿ ਰਤੇ ਤੇਰੈ ਦਾਸ ਅਪਾਰੇ ॥
21 ਤੇਰੈ ਰੰਗਿ ਰਤੇ ਤੁਧੁ ਜੇਹੇ ਵਿਰਲੇ ਕੇਈ ਭਾਲਕਾ ॥੧੨॥
22 ਤਿਨ ਕੀ ਧੂੜਿ ਮਾਂਗੈ ਮਨੁ ਮੇਰਾ ॥
23 ਜਿਨ ਵਿਸਰਹਿ ਨਾਹੀ ਕਾਹੂ ਬੇਰਾ ॥
24 ਤਿਨ ਕੈ ਸੰਗਿ ਪਰਮ ਪਦੁ ਪਾਈ ਸਦਾ ਸੰਗੀ ਹਰਿ ਨਾਲਕਾ ॥੧੩॥
25 ਸਾਜਨੁ ਮੀਤੁ ਪਿਆਰਾ ਸੋਈ ॥
26 ਏਕੁ ਦ੍ਰਿੜਾਏ ਦੁਰਮਤਿ ਖੋਈ ॥
27 ਕਾਮੁ ਕ੍ਰੋਧੁ ਅਹੰਕਾਰੁ ਤਜਾਏ ਤਿਸੁ ਜਨ ਕਉ ਉਪਦੇਸੁ ਨਿਰਮਾਲਕਾ ॥੧੪॥
28 ਤੁਧੁ ਵਿਣੁ ਨਾਹੀ ਕੋਈ ਮੇਰਾ ॥
29 ਗੁਰਿ ਪਕੜਾਏ ਪ੍ਰਭ ਕੇ ਪੈਰਾ ॥
30 ਹਉ ਬਲਿਹਾਰੀ ਸਤਿਗੁਰ ਪੂਰੇ ਜਿਨਿ ਖੰਡਿਆ ਭਰਮੁ ਅਨਾਲਕਾ ॥੧੫॥
31 ਸਾਸਿ ਸਾਸਿ ਪ੍ਰਭੁ ਬਿਸਰੈ ਨਾਹੀ ॥
32 ਆਠ ਪਹਰ ਹਰਿ ਹਰਿ ਕਉ ਧਿਆਈ ॥
33 ਨਾਨਕ ਸੰਤ ਤੇਰੈ ਰੰਗਿ ਰਾਤੇ ਤੂ ਸਮਰਥੁ ਵਡਾਲਕਾ ॥੧੬॥੪॥੧੩॥
34 ਮਾਰੂ ਮਹਲਾ ੫ ॥
35 ੴ ਸਤਿਗੁਰ ਪ੍ਰਸਾਦਿ ॥
36 ਚਰਨ ਕਮਲ ਹਿਰਦੈ ਨਿਤ ਧਾਰੀ ॥
37 ਗੁਰੁ ਪੂਰਾ ਖਿਨੁ ਖਿਨੁ ਨਮਸਕਾਰੀ ॥
38 ਤਨੁ ਮਨੁ ਅਰਪਿ ਧਰੀ ਸਭੁ ਆਗੈ ਜਗ ਮਹਿ ਨਾਮੁ ਸੁਹਾਵਣਾ ॥੧॥
39 ਸੋ ਠਾਕੁਰੁ ਕਿਉ ਮਨਹੁ ਵਿਸਾਰੇ ॥
40 ਜੀਉ ਪਿੰਡੁ ਦੇ ਸਾਜਿ ਸਵਾਰੇ ॥
41 ਸਾਸਿ ਗਰਾਸਿ ਸਮਾਲੇ ਕਰਤਾ ਕੀਤਾ ਅਪਣਾ ਪਾਵਣਾ ॥੨॥
42 ਜਾ ਤੇ ਬਿਰਥਾ ਕੋਊ ਨਾਹੀ ॥
43 ਆਠ ਪਹਰ ਹਰਿ ਰਖੁ ਮਨ ਮਾਹੀ ॥