Ang 1087
1 ਗੁਣ ਤੇ ਗੁਣ ਮਿਲਿ ਪਾਈਐ ਜੇ ਸਤਿਗੁਰ ਮਾਹਿ ਸਮਾਇ ॥
2 ਮੋੁਲਿ ਅਮੋੁਲੁ ਨ ਪਾਈਐ ਵਣਜਿ ਨ ਲੀਜੈ ਹਾਟਿ ॥
3 ਨਾਨਕ ਪੂਰਾ ਤੋਲੁ ਹੈ ਕਬਹੁ ਨ ਹੋਵੈ ਘਾਟਿ ॥੧॥
4 ਮਃ ੪ ॥
5 ਨਾਮ ਵਿਹੂਣੇ ਭਰਮਸਹਿ ਆਵਹਿ ਜਾਵਹਿ ਨੀਤ ॥
6 ਇਕਿ ਬਾਂਧੇ ਇਕਿ ਢੀਲਿਆ ਇਕਿ ਸੁਖੀਏ ਹਰਿ ਪ੍ਰੀਤਿ ॥
7 ਨਾਨਕ ਸਚਾ ਮੰਨਿ ਲੈ ਸਚੁ ਕਰਣੀ ਸਚੁ ਰੀਤਿ ॥੨॥
8 ਪਉੜੀ ॥
9 ਗੁਰ ਤੇ ਗਿਆਨੁ ਪਾਇਆ ਅਤਿ ਖੜਗੁ ਕਰਾਰਾ ॥
10 ਦੂਜਾ ਭ੍ਰਮੁ ਗੜੁ ਕਟਿਆ ਮੋਹੁ ਲੋਭੁ ਅਹੰਕਾਰਾ ॥
11 ਹਰਿ ਕਾ ਨਾਮੁ ਮਨਿ ਵਸਿਆ ਗੁਰ ਸਬਦਿ ਵੀਚਾਰਾ ॥
12 ਸਚ ਸੰਜਮਿ ਮਤਿ ਊਤਮਾ ਹਰਿ ਲਗਾ ਪਿਆਰਾ ॥
13 ਸਭੁ ਸਚੋ ਸਚੁ ਵਰਤਦਾ ਸਚੁ ਸਿਰਜਣਹਾਰਾ ॥੧॥
14 ਸਲੋਕੁ ਮਃ ੩ ॥
15 ਕੇਦਾਰਾ ਰਾਗਾ ਵਿਚਿ ਜਾਣੀਐ ਭਾਈ ਸਬਦੇ ਕਰੇ ਪਿਆਰੁ ॥
16 ਸਤਸੰਗਤਿ ਸਿਉ ਮਿਲਦੋ ਰਹੈ ਸਚੇ ਧਰੇ ਪਿਆਰੁ ॥
17 ਵਿਚਹੁ ਮਲੁ ਕਟੇ ਆਪਣੀ ਕੁਲਾ ਕਾ ਕਰੇ ਉਧਾਰੁ ॥
18 ਗੁਣਾ ਕੀ ਰਾਸਿ ਸੰਗ੍ਰਹੈ ਅਵਗਣ ਕਢੈ ਵਿਡਾਰਿ ॥
19 ਨਾਨਕ ਮਿਲਿਆ ਸੋ ਜਾਣੀਐ ਗੁਰੂ ਨ ਛੋਡੈ ਆਪਣਾ ਦੂਜੈ ਨ ਧਰੇ ਪਿਆਰੁ ॥੧॥
20 ਮਃ ੪ ॥
21 ਸਾਗਰੁ ਦੇਖਉ ਡਰਿ ਮਰਉ ਭੈ ਤੇਰੈ ਡਰੁ ਨਾਹਿ ॥
22 ਗੁਰ ਕੈ ਸਬਦਿ ਸੰਤੋਖੀਆ ਨਾਨਕ ਬਿਗਸਾ ਨਾਇ ॥੨॥
23 ਮਃ ੪ ॥
24 ਚੜਿ ਬੋਹਿਥੈ ਚਾਲਸਉ ਸਾਗਰੁ ਲਹਰੀ ਦੇਇ ॥
25 ਠਾਕ ਨ ਸਚੈ ਬੋਹਿਥੈ ਜੇ ਗੁਰੁ ਧੀਰਕ ਦੇਇ ॥
26 ਤਿਤੁ ਦਰਿ ਜਾਇ ਉਤਾਰੀਆ ਗੁਰੁ ਦਿਸੈ ਸਾਵਧਾਨੁ ॥
27 ਨਾਨਕ ਨਦਰੀ ਪਾਈਐ ਦਰਗਹ ਚਲੈ ਮਾਨੁ ॥੩॥
28 ਪਉੜੀ ॥
29 ਨਿਹਕੰਟਕ ਰਾਜੁ ਭੁੰਚਿ ਤੂ ਗੁਰਮੁਖਿ ਸਚੁ ਕਮਾਈ ॥
30 ਸਚੈ ਤਖਤਿ ਬੈਠਾ ਨਿਆਉ ਕਰਿ ਸਤਸੰਗਤਿ ਮੇਲਿ ਮਿਲਾਈ ॥
31 ਸਚਾ ਉਪਦੇਸੁ ਹਰਿ ਜਾਪਣਾ ਹਰਿ ਸਿਉ ਬਣਿ ਆਈ ॥
32 ਐਥੈ ਸੁਖਦਾਤਾ ਮਨਿ ਵਸੈ ਅੰਤਿ ਹੋਇ ਸਖਾਈ ॥
33 ਹਰਿ ਸਿਉ ਪ੍ਰੀਤਿ ਊਪਜੀ ਗੁਰਿ ਸੋਝੀ ਪਾਈ ॥੨॥
34 ਸਲੋਕੁ ਮਃ ੧ ॥
35 ਭੂਲੀ ਭੂਲੀ ਮੈ ਫਿਰੀ ਪਾਧਰੁ ਕਹੈ ਨ ਕੋਇ ॥
36 ਪੂਛਹੁ ਜਾਇ ਸਿਆਣਿਆ ਦੁਖੁ ਕਾਟੈ ਮੇਰਾ ਕੋਇ ॥
37 ਸਤਿਗੁਰੁ ਸਾਚਾ ਮਨਿ ਵਸੈ ਸਾਜਨੁ ਉਤ ਹੀ ਠਾਇ ॥
38 ਨਾਨਕ ਮਨੁ ਤ੍ਰਿਪਤਾਸੀਐ ਸਿਫਤੀ ਸਾਚੈ ਨਾਇ ॥੧॥
39 ਮਃ ੩ ॥
40 ਆਪੇ ਕਰਣੀ ਕਾਰ ਆਪਿ ਆਪੇ ਕਰੇ ਰਜਾਇ ॥
41 ਆਪੇ ਕਿਸ ਹੀ ਬਖਸਿ ਲਏ ਆਪੇ ਕਾਰ ਕਮਾਇ ॥
42 ਨਾਨਕ ਚਾਨਣੁ ਗੁਰ ਮਿਲੇ ਦੁਖ ਬਿਖੁ ਜਾਲੀ ਨਾਇ ॥੨॥
43 ਪਉੜੀ ॥
44 ਮਾਇਆ ਵੇਖਿ ਨ ਭੁਲੁ ਤੂ ਮਨਮੁਖ ਮੂਰਖਾ ॥
45 ਚਲਦਿਆ ਨਾਲਿ ਨ ਚਲਈ ਸਭੁ ਝੂਠੁ ਦਰਬੁ ਲਖਾ ॥
46 ਅਗਿਆਨੀ ਅੰਧੁ ਨ ਬੂਝਈ ਸਿਰ ਊਪਰਿ ਜਮ ਖੜਗੁ ਕਲਖਾ ॥
47 ਗੁਰ ਪਰਸਾਦੀ ਉਬਰੇ ਜਿਨ ਹਰਿ ਰਸੁ ਚਖਾ ॥