Ang 1096
1 ਪਉੜੀ ॥
2 ਤੁਧੁ ਰੂਪੁ ਨ ਰੇਖਿਆ ਜਾਤਿ ਤੂ ਵਰਨਾ ਬਾਹਰਾ ॥
3 ਏ ਮਾਣਸ ਜਾਣਹਿ ਦੂਰਿ ਤੂ ਵਰਤਹਿ ਜਾਹਰਾ ॥
4 ਤੂ ਸਭਿ ਘਟ ਭੋਗਹਿ ਆਪਿ ਤੁਧੁ ਲੇਪੁ ਨ ਲਾਹਰਾ ॥
5 ਤੂ ਪੁਰਖੁ ਅਨੰਦੀ ਅਨੰਤ ਸਭ ਜੋਤਿ ਸਮਾਹਰਾ ॥
6 ਤੂ ਸਭ ਦੇਵਾ ਮਹਿ ਦੇਵ ਬਿਧਾਤੇ ਨਰਹਰਾ ॥
7 ਕਿਆ ਆਰਾਧੇ ਜਿਹਵਾ ਇਕ ਤੂ ਅਬਿਨਾਸੀ ਅਪਰਪਰਾ ॥
8 ਜਿਸੁ ਮੇਲਹਿ ਸਤਿਗੁਰੁ ਆਪਿ ਤਿਸ ਕੇ ਸਭਿ ਕੁਲ ਤਰਾ ॥
9 ਸੇਵਕ ਸਭਿ ਕਰਦੇ ਸੇਵ ਦਰਿ ਨਾਨਕੁ ਜਨੁ ਤੇਰਾ ॥੫॥
10 ਡਖਣੇ ਮਃ ੫ ॥
11 ਗਹਡੜੜਾ ਤ੍ਰਿਣਿ ਛਾਇਆ ਗਾਫਲ ਜਲਿਓਹੁ ਭਾਹਿ ॥
12 ਜਿਨਾ ਭਾਗ ਮਥਾਹੜੈ ਤਿਨ ਉਸਤਾਦ ਪਨਾਹਿ ॥੧॥
13 ਮਃ ੫ ॥
14 ਨਾਨਕ ਪੀਠਾ ਪਕਾ ਸਾਜਿਆ ਧਰਿਆ ਆਣਿ ਮਉਜੂਦੁ ॥
15 ਬਾਝਹੁ ਸਤਿਗੁਰ ਆਪਣੇ ਬੈਠਾ ਝਾਕੁ ਦਰੂਦ ॥੨॥
16 ਮਃ ੫ ॥
17 ਨਾਨਕ ਭੁਸਰੀਆ ਪਕਾਈਆ ਪਾਈਆ ਥਾਲੈ ਮਾਹਿ ॥
18 ਜਿਨੀ ਗੁਰੂ ਮਨਾਇਆ ਰਜਿ ਰਜਿ ਸੇਈ ਖਾਹਿ ॥੩॥
19 ਪਉੜੀ ॥
20 ਤੁਧੁ ਜਗ ਮਹਿ ਖੇਲੁ ਰਚਾਇਆ ਵਿਚਿ ਹਉਮੈ ਪਾਈਆ ॥
21 ਏਕੁ ਮੰਦਰੁ ਪੰਚ ਚੋਰ ਹਹਿ ਨਿਤ ਕਰਹਿ ਬੁਰਿਆਈਆ ॥
22 ਦਸ ਨਾਰੀ ਇਕੁ ਪੁਰਖੁ ਕਰਿ ਦਸੇ ਸਾਦਿ ਲੋੁਭਾਈਆ ॥
23 ਏਨਿ ਮਾਇਆ ਮੋਹਣੀ ਮੋਹੀਆ ਨਿਤ ਫਿਰਹਿ ਭਰਮਾਈਆ ॥
24 ਹਾਠਾ ਦੋਵੈ ਕੀਤੀਓ ਸਿਵ ਸਕਤਿ ਵਰਤਾਈਆ ॥
25 ਸਿਵ ਅਗੈ ਸਕਤੀ ਹਾਰਿਆ ਏਵੈ ਹਰਿ ਭਾਈਆ ॥
26 ਇਕਿ ਵਿਚਹੁ ਹੀ ਤੁਧੁ ਰਖਿਆ ਜੋ ਸਤਸੰਗਿ ਮਿਲਾਈਆ ॥
27 ਜਲ ਵਿਚਹੁ ਬਿੰਬੁ ਉਠਾਲਿਓ ਜਲ ਮਾਹਿ ਸਮਾਈਆ ॥੬॥
28 ਡਖਣੇ ਮਃ ੫ ॥
29 ਆਗਾਹਾ ਕੂ ਤ੍ਰਾਘਿ ਪਿਛਾ ਫੇਰਿ ਨ ਮੁਹਡੜਾ ॥
30 ਨਾਨਕ ਸਿਝਿ ਇਵੇਹਾ ਵਾਰ ਬਹੁੜਿ ਨ ਹੋਵੀ ਜਨਮੜਾ ॥੧॥
31 ਮਃ ੫ ॥
32 ਸਜਣੁ ਮੈਡਾ ਚਾਈਆ ਹਭ ਕਹੀ ਦਾ ਮਿਤੁ ॥
33 ਹਭੇ ਜਾਣਨਿ ਆਪਣਾ ਕਹੀ ਨ ਠਾਹੇ ਚਿਤੁ ॥੨॥
34 ਮਃ ੫ ॥
35 ਗੁਝੜਾ ਲਧਮੁ ਲਾਲੁ ਮਥੈ ਹੀ ਪਰਗਟੁ ਥਿਆ ॥
36 ਸੋਈ ਸੁਹਾਵਾ ਥਾਨੁ ਜਿਥੈ ਪਿਰੀਏ ਨਾਨਕ ਜੀ ਤੂ ਵੁਠਿਆ ॥੩॥
37 ਪਉੜੀ ॥
38 ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥
39 ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥
40 ਲਖਮੀ ਤੋਟਿ ਨ ਆਵਈ ਖਾਇ ਖਰਚਿ ਰਹੰਦਾ ॥
41 ਲਖ ਚਉਰਾਸੀਹ ਮੇਦਨੀ ਸਭ ਸੇਵ ਕਰੰਦਾ ॥
42 ਏਹ ਵੈਰੀ ਮਿਤ੍ਰ ਸਭਿ ਕੀਤਿਆ ਨਹ ਮੰਗਹਿ ਮੰਦਾ ॥
43 ਲੇਖਾ ਕੋਇ ਨ ਪੁਛਈ ਜਾ ਹਰਿ ਬਖਸੰਦਾ ॥
44 ਅਨੰਦੁ ਭਇਆ ਸੁਖੁ ਪਾਇਆ ਮਿਲਿ ਗੁਰ ਗੋਵਿੰਦਾ ॥
45 ਸਭੇ ਕਾਜ ਸਵਾਰਿਐ ਜਾ ਤੁਧੁ ਭਾਵੰਦਾ ॥੭॥
46 ਡਖਣੇ ਮਃ ੫ ॥
47 ਡੇਖਣ ਕੂ ਮੁਸਤਾਕੁ ਮੁਖੁ ਕਿਜੇਹਾ ਤਉ ਧਣੀ ॥
48 ਫਿਰਦਾ ਕਿਤੈ ਹਾਲਿ ਜਾ ਡਿਠਮੁ ਤਾ ਮਨੁ ਧ੍ਰਾਪਿਆ ॥੧॥