Ang 1134
1 ਗੁਰਸਬਦੀ ਹਰਿ ਭਜੁ ਸੁਰਤਿ ਸਮਾਇਣੁ ॥੧॥
2 ਮੇਰੇ ਮਨ ਹਰਿ ਭਜੁ ਨਾਮੁ ਨਰਾਇਣੁ ॥
3 ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਭਵਜਲੁ ਹਰਿ ਨਾਮਿ ਤਰਾਇਣੁ ॥੧॥ ਰਹਾਉ ॥
4 ਸੰਗਤਿ ਸਾਧ ਮੇਲਿ ਹਰਿ ਗਾਇਣੁ ॥
5 ਗੁਰਮਤੀ ਲੇ ਰਾਮ ਰਸਾਇਣੁ ॥੨॥
6 ਗੁਰ ਸਾਧੂ ਅੰਮ੍ਰਿਤ ਗਿਆਨ ਸਰਿ ਨਾਇਣੁ ॥
7 ਸਭਿ ਕਿਲਵਿਖ ਪਾਪ ਗਏ ਗਾਵਾਇਣੁ ॥੩॥
8 ਤੂ ਆਪੇ ਕਰਤਾ ਸ੍ਰਿਸਟਿ ਧਰਾਇਣੁ ॥
9 ਜਨੁ ਨਾਨਕੁ ਮੇਲਿ ਤੇਰਾ ਦਾਸ ਦਸਾਇਣੁ ॥੪॥੧॥
10 ਭੈਰਉ ਮਹਲਾ ੪ ॥
11 ਬੋਲਿ ਹਰਿ ਨਾਮੁ ਸਫਲ ਸਾ ਘਰੀ ॥
12 ਗੁਰ ਉਪਦੇਸਿ ਸਭਿ ਦੁਖ ਪਰਹਰੀ ॥੧॥
13 ਮੇਰੇ ਮਨ ਹਰਿ ਭਜੁ ਨਾਮੁ ਨਰਹਰੀ ॥
14 ਕਰਿ ਕਿਰਪਾ ਮੇਲਹੁ ਗੁਰੁ ਪੂਰਾ ਸਤਸੰਗਤਿ ਸੰਗਿ ਸਿੰਧੁ ਭਉ ਤਰੀ ॥੧॥ ਰਹਾਉ ॥
15 ਜਗਜੀਵਨੁ ਧਿਆਇ ਮਨਿ ਹਰਿ ਸਿਮਰੀ ॥
16 ਕੋਟ ਕੋਟੰਤਰ ਤੇਰੇ ਪਾਪ ਪਰਹਰੀ ॥੨॥
17 ਸਤਸੰਗਤਿ ਸਾਧ ਧੂਰਿ ਮੁਖਿ ਪਰੀ ॥
18 ਇਸਨਾਨੁ ਕੀਓ ਅਠਸਠਿ ਸੁਰਸਰੀ ॥੩॥
19 ਹਮ ਮੂਰਖ ਕਉ ਹਰਿ ਕਿਰਪਾ ਕਰੀ ॥
20 ਜਨੁ ਨਾਨਕੁ ਤਾਰਿਓ ਤਾਰਣ ਹਰੀ ॥੪॥੨॥
21 ਭੈਰਉ ਮਹਲਾ ੪ ॥
22 ਸੁਕ੍ਰਿਤੁ ਕਰਣੀ ਸਾਰੁ ਜਪਮਾਲੀ ॥
23 ਹਿਰਦੈ ਫੇਰਿ ਚਲੈ ਤੁਧੁ ਨਾਲੀ ॥੧॥
24 ਹਰਿ ਹਰਿ ਨਾਮੁ ਜਪਹੁ ਬਨਵਾਲੀ ॥
25 ਕਰਿ ਕਿਰਪਾ ਮੇਲਹੁ ਸਤਸੰਗਤਿ ਤੂਟਿ ਗਈ ਮਾਇਆ ਜਮ ਜਾਲੀ ॥੧॥ ਰਹਾਉ ॥
26 ਗੁਰਮੁਖਿ ਸੇਵਾ ਘਾਲ ਜਿਨਿ ਘਾਲੀ ॥
27 ਤਿਸੁ ਘੜੀਐ ਸਬਦੁ ਸਚੀ ਟਕਸਾਲੀ ॥੨॥
28 ਹਰਿ ਅਗਮ ਅਗੋਚਰੁ ਗੁਰਿ ਅਗਮ ਦਿਖਾਲੀ ॥
29 ਵਿਚਿ ਕਾਇਆ ਨਗਰ ਲਧਾ ਹਰਿ ਭਾਲੀ ॥੩॥
30 ਹਮ ਬਾਰਿਕ ਹਰਿ ਪਿਤਾ ਪ੍ਰਤਿਪਾਲੀ ॥
31 ਜਨ ਨਾਨਕ ਤਾਰਹੁ ਨਦਰਿ ਨਿਹਾਲੀ ॥੪॥੩॥
32 ਭੈਰਉ ਮਹਲਾ ੪ ॥
33 ਸਭਿ ਘਟ ਤੇਰੇ ਤੂ ਸਭਨਾ ਮਾਹਿ ॥
34 ਤੁਝ ਤੇ ਬਾਹਰਿ ਕੋਈ ਨਾਹਿ ॥੧॥
35 ਹਰਿ ਸੁਖਦਾਤਾ ਮੇਰੇ ਮਨ ਜਾਪੁ ॥
36 ਹਉ ਤੁਧੁ ਸਾਲਾਹੀ ਤੂ ਮੇਰਾ ਹਰਿ ਪ੍ਰਭੁ ਬਾਪੁ ॥੧॥ ਰਹਾਉ ॥
37 ਜਹ ਜਹ ਦੇਖਾ ਤਹ ਹਰਿ ਪ੍ਰਭੁ ਸੋਇ ॥
38 ਸਭ ਤੇਰੈ ਵਸਿ ਦੂਜਾ ਅਵਰੁ ਨ ਕੋਇ ॥੨॥
39 ਜਿਸ ਕਉ ਤੁਮ ਹਰਿ ਰਾਖਿਆ ਭਾਵੈ ॥
40 ਤਿਸ ਕੈ ਨੇੜੈ ਕੋਇ ਨ ਜਾਵੈ ॥੩॥
41 ਤੂ ਜਲਿ ਥਲਿ ਮਹੀਅਲਿ ਸਭ ਤੈ ਭਰਪੂਰਿ ॥
42 ਜਨ ਨਾਨਕ ਹਰਿ ਜਪਿ ਹਾਜਰਾ ਹਜੂਰਿ ॥੪॥੪॥
43 ਭੈਰਉ ਮਹਲਾ ੪ ਘਰੁ ੨ ॥
44 ੴ ਸਤਿਗੁਰ ਪ੍ਰਸਾਦਿ ॥
45 ਹਰਿ ਕਾ ਸੰਤੁ ਹਰਿ ਕੀ ਹਰਿ ਮੂਰਤਿ ਜਿਸੁ ਹਿਰਦੈ ਹਰਿ ਨਾਮੁ ਮੁਰਾਰਿ ॥
46 ਮਸਤਕਿ ਭਾਗੁ ਹੋਵੈ ਜਿਸੁ ਲਿਖਿਆ ਸੋ ਗੁਰਮਤਿ ਹਿਰਦੈ ਹਰਿ ਨਾਮੁ ਸਮੑਾਰਿ ॥੧॥