Ang 1135
1 ਮਧੁਸੂਦਨੁ ਜਪੀਐ ਉਰ ਧਾਰਿ ॥
2 ਦੇਹੀ ਨਗਰਿ ਤਸਕਰ ਪੰਚ ਧਾਤੂ ਗੁਰਸਬਦੀ ਹਰਿ ਕਾਢੇ ਮਾਰਿ ॥੧॥ ਰਹਾਉ ॥
3 ਜਿਨ ਕਾ ਹਰਿ ਸੇਤੀ ਮਨੁ ਮਾਨਿਆ ਤਿਨ ਕਾਰਜ ਹਰਿ ਆਪਿ ਸਵਾਰਿ ॥
4 ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਅੰਗੀਕਾਰੁ ਕੀਆ ਕਰਤਾਰਿ ॥੨॥
5 ਮਤਾ ਮਸੂਰਤਿ ਤਾਂ ਕਿਛੁ ਕੀਜੈ ਜੇ ਕਿਛੁ ਹੋਵੈ ਹਰਿ ਬਾਹਰਿ ॥
6 ਜੋ ਕਿਛੁ ਕਰੇ ਸੋਈ ਭਲ ਹੋਸੀ ਹਰਿ ਧਿਆਵਹੁ ਅਨਦਿਨੁ ਨਾਮੁ ਮੁਰਾਰਿ ॥੩॥
7 ਹਰਿ ਜੋ ਕਿਛੁ ਕਰੇ ਸੁ ਆਪੇ ਆਪੇ ਓਹੁ ਪੂਛਿ ਨ ਕਿਸੈ ਕਰੇ ਬੀਚਾਰਿ ॥
8 ਨਾਨਕ ਸੋ ਪ੍ਰਭੁ ਸਦਾ ਧਿਆਈਐ ਜਿਨਿ ਮੇਲਿਆ ਸਤਿਗੁਰੁ ਕਿਰਪਾ ਧਾਰਿ ॥੪॥੧॥੫॥
9 ਭੈਰਉ ਮਹਲਾ ੪ ॥
10 ਤੇ ਸਾਧੂ ਹਰਿ ਮੇਲਹੁ ਸੁਆਮੀ ਜਿਨ ਜਪਿਆ ਗਤਿ ਹੋਇ ਹਮਾਰੀ ॥
11 ਤਿਨ ਕਾ ਦਰਸੁ ਦੇਖਿ ਮਨੁ ਬਿਗਸੈ ਖਿਨੁ ਖਿਨੁ ਤਿਨ ਕਉ ਹਉ ਬਲਿਹਾਰੀ ॥੧॥
12 ਹਰਿ ਹਿਰਦੈ ਜਪਿ ਨਾਮੁ ਮੁਰਾਰੀ ॥
13 ਕ੍ਰਿਪਾ ਕ੍ਰਿਪਾ ਕਰਿ ਜਗਤ ਪਿਤ ਸੁਆਮੀ ਹਮ ਦਾਸਨਿ ਦਾਸ ਕੀਜੈ ਪਨਿਹਾਰੀ ॥੧॥ ਰਹਾਉ ॥
14 ਤਿਨ ਮਤਿ ਊਤਮ ਤਿਨ ਪਤਿ ਊਤਮ ਜਿਨ ਹਿਰਦੈ ਵਸਿਆ ਬਨਵਾਰੀ ॥
15 ਤਿਨ ਕੀ ਸੇਵਾ ਲਾਇ ਹਰਿ ਸੁਆਮੀ ਤਿਨ ਸਿਮਰਤ ਗਤਿ ਹੋਇ ਹਮਾਰੀ ॥੨॥
16 ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਹਰਿ ਦਰਗਹ ਕਾਢੇ ਮਾਰੀ ॥
17 ਤੇ ਨਰ ਨਿੰਦਕ ਸੋਭ ਨ ਪਾਵਹਿ ਤਿਨ ਨਕ ਕਾਟੇ ਸਿਰਜਨਹਾਰੀ ॥੩॥
18 ਹਰਿ ਆਪਿ ਬੁਲਾਵੈ ਆਪੇ ਬੋਲੈ ਹਰਿ ਆਪਿ ਨਿਰੰਜਨੁ ਨਿਰੰਕਾਰੁ ਨਿਰਾਹਾਰੀ ॥
19 ਹਰਿ ਜਿਸੁ ਤੂ ਮੇਲਹਿ ਸੋ ਤੁਧੁ ਮਿਲਸੀ ਜਨ ਨਾਨਕ ਕਿਆ ਏਹਿ ਜੰਤ ਵਿਚਾਰੀ ॥੪॥੨॥੬॥
20 ਭੈਰਉ ਮਹਲਾ ੪ ॥
21 ਸਤਸੰਗਤਿ ਸਾਈ ਹਰਿ ਤੇਰੀ ਜਿਤੁ ਹਰਿ ਕੀਰਤਿ ਹਰਿ ਸੁਨਣੇ ॥
22 ਜਿਨ ਹਰਿ ਨਾਮੁ ਸੁਣਿਆ ਮਨੁ ਭੀਨਾ ਤਿਨ ਹਮ ਸ੍ਰੇਵਹ ਨਿਤ ਚਰਣੇ ॥੧॥
23 ਜਗਜੀਵਨੁ ਹਰਿ ਧਿਆਇ ਤਰਣੇ ॥
24 ਅਨੇਕ ਅਸੰਖ ਨਾਮ ਹਰਿ ਤੇਰੇ ਨ ਜਾਹੀ ਜਿਹਵਾ ਇਤੁ ਗਨਣੇ ॥੧॥ ਰਹਾਉ ॥
25 ਗੁਰਸਿਖ ਹਰਿ ਬੋਲਹੁ ਹਰਿ ਗਾਵਹੁ ਲੇ ਗੁਰਮਤਿ ਹਰਿ ਜਪਣੇ ॥
26 ਜੋ ਉਪਦੇਸੁ ਸੁਣੇ ਗੁਰ ਕੇਰਾ ਸੋ ਜਨੁ ਪਾਵੈ ਹਰਿ ਸੁਖ ਘਣੇ ॥੨॥
27 ਧੰਨੁ ਸੁ ਵੰਸੁ ਧੰਨੁ ਸੁ ਪਿਤਾ ਧੰਨੁ ਸੁ ਮਾਤਾ ਜਿਨਿ ਜਨ ਜਣੇ ॥
28 ਜਿਨ ਸਾਸਿ ਗਿਰਾਸਿ ਧਿਆਇਆ ਮੇਰਾ ਹਰਿ ਹਰਿ ਸੇ ਸਾਚੀ ਦਰਗਹ ਹਰਿ ਜਨ ਬਣੇ ॥੩॥
29 ਹਰਿ ਹਰਿ ਅਗਮ ਨਾਮ ਹਰਿ ਤੇਰੇ ਵਿਚਿ ਭਗਤਾ ਹਰਿ ਧਰਣੇ ॥
30 ਨਾਨਕ ਜਨਿ ਪਾਇਆ ਮਤਿ ਗੁਰਮਤਿ ਜਪਿ ਹਰਿ ਹਰਿ ਪਾਰਿ ਪਵਣੇ ॥੪॥੩॥੭॥