Ang 1143
1 ਸਭ ਮਹਿ ਏਕੁ ਰਹਿਆ ਭਰਪੂਰਾ ॥
2 ਸੋ ਜਾਪੈ ਜਿਸੁ ਸਤਿਗੁਰੁ ਪੂਰਾ ॥
3 ਹਰਿ ਕੀਰਤਨੁ ਤਾ ਕੋ ਆਧਾਰੁ ॥
4 ਕਹੁ ਨਾਨਕ ਜਿਸੁ ਆਪਿ ਦਇਆਰੁ ॥੪॥੧੩॥੨੬॥
5 ਭੈਰਉ ਮਹਲਾ ੫ ॥
6 ਮੋਹਿ ਦੁਹਾਗਨਿ ਆਪਿ ਸੀਗਾਰੀ ॥
7 ਰੂਪ ਰੰਗ ਦੇ ਨਾਮਿ ਸਵਾਰੀ ॥
8 ਮਿਟਿਓ ਦੁਖੁ ਅਰੁ ਸਗਲ ਸੰਤਾਪ ॥
9 ਗੁਰ ਹੋਏ ਮੇਰੇ ਮਾਈ ਬਾਪ ॥੧॥
10 ਸਖੀ ਸਹੇਰੀ ਮੇਰੈ ਗ੍ਰਸਤਿ ਅਨੰਦ ॥
11 ਕਰਿ ਕਿਰਪਾ ਭੇਟੇ ਮੋਹਿ ਕੰਤ ॥੧॥ ਰਹਾਉ ॥
12 ਤਪਤਿ ਬੁਝੀ ਪੂਰਨ ਸਭ ਆਸਾ ॥
13 ਮਿਟੇ ਅੰਧੇਰ ਭਏ ਪਰਗਾਸਾ ॥
14 ਅਨਹਦ ਸਬਦ ਅਚਰਜ ਬਿਸਮਾਦ ॥
15 ਗੁਰੁ ਪੂਰਾ ਪੂਰਾ ਪਰਸਾਦ ॥੨॥
16 ਜਾ ਕਉ ਪ੍ਰਗਟ ਭਏ ਗੋਪਾਲ ॥
17 ਤਾ ਕੈ ਦਰਸਨਿ ਸਦਾ ਨਿਹਾਲ ॥
18 ਸਰਬ ਗੁਣਾ ਤਾ ਕੈ ਬਹੁਤੁ ਨਿਧਾਨ ॥
19 ਜਾ ਕਉ ਸਤਿਗੁਰਿ ਦੀਓ ਨਾਮੁ ॥੩॥
20 ਜਾ ਕਉ ਭੇਟਿਓ ਠਾਕੁਰੁ ਅਪਨਾ ॥
21 ਮਨੁ ਤਨੁ ਸੀਤਲੁ ਹਰਿ ਹਰਿ ਜਪਨਾ ॥
22 ਕਹੁ ਨਾਨਕ ਜੋ ਜਨ ਪ੍ਰਭ ਭਾਏ ॥
23 ਤਾ ਕੀ ਰੇਨੁ ਬਿਰਲਾ ਕੋ ਪਾਏ ॥੪॥੧੪॥੨੭॥
24 ਭੈਰਉ ਮਹਲਾ ੫ ॥
25 ਚਿਤਵਤ ਪਾਪ ਨ ਆਲਕੁ ਆਵੈ ॥
26 ਬੇਸੁਆ ਭਜਤ ਕਿਛੁ ਨਹ ਸਰਮਾਵੈ ॥
27 ਸਾਰੋ ਦਿਨਸੁ ਮਜੂਰੀ ਕਰੈ ॥
28 ਹਰਿ ਸਿਮਰਨ ਕੀ ਵੇਲਾ ਬਜਰ ਸਿਰਿ ਪਰੈ ॥੧॥
29 ਮਾਇਆ ਲਗਿ ਭੂਲੋ ਸੰਸਾਰੁ ॥
30 ਆਪਿ ਭੁਲਾਇਆ ਭੁਲਾਵਣਹਾਰੈ ਰਾਚਿ ਰਹਿਆ ਬਿਰਥਾ ਬਿਉਹਾਰ ॥੧॥ ਰਹਾਉ ॥
31 ਪੇਖਤ ਮਾਇਆ ਰੰਗ ਬਿਹਾਇ ॥
32 ਗੜਬੜ ਕਰੈ ਕਉਡੀ ਰੰਗੁ ਲਾਇ ॥
33 ਅੰਧ ਬਿਉਹਾਰ ਬੰਧ ਮਨੁ ਧਾਵੈ ॥
34 ਕਰਣੈਹਾਰੁ ਨ ਜੀਅ ਮਹਿ ਆਵੈ ॥੨॥
35 ਕਰਤ ਕਰਤ ਇਵ ਹੀ ਦੁਖੁ ਪਾਇਆ ॥
36 ਪੂਰਨ ਹੋਤ ਨ ਕਾਰਜ ਮਾਇਆ ॥
37 ਕਾਮਿ ਕ੍ਰੋਧਿ ਲੋਭਿ ਮਨੁ ਲੀਨਾ ॥
38 ਤੜਫਿ ਮੂਆ ਜਿਉ ਜਲ ਬਿਨੁ ਮੀਨਾ ॥੩॥
39 ਜਿਸ ਕੇ ਰਾਖੇ ਹੋਏ ਹਰਿ ਆਪਿ ॥
40 ਹਰਿ ਹਰਿ ਨਾਮੁ ਸਦਾ ਜਪੁ ਜਾਪਿ ॥
41 ਸਾਧਸੰਗਿ ਹਰਿ ਕੇ ਗੁਣ ਗਾਇਆ ॥
42 ਨਾਨਕ ਸਤਿਗੁਰੁ ਪੂਰਾ ਪਾਇਆ ॥੪॥੧੫॥੨੮॥
43 ਭੈਰਉ ਮਹਲਾ ੫ ॥
44 ਅਪਣੀ ਦਇਆ ਕਰੇ ਸੋ ਪਾਏ ॥
45 ਹਰਿ ਕਾ ਨਾਮੁ ਮੰਨਿ ਵਸਾਏ ॥
46 ਸਾਚ ਸਬਦੁ ਹਿਰਦੇ ਮਨ ਮਾਹਿ ॥
47 ਜਨਮ ਜਨਮ ਕੇ ਕਿਲਵਿਖ ਜਾਹਿ ॥੧॥
48 ਰਾਮ ਨਾਮੁ ਜੀਅ ਕੋ ਆਧਾਰੁ ॥
49 ਗੁਰ ਪਰਸਾਦਿ ਜਪਹੁ ਨਿਤ ਭਾਈ ਤਾਰਿ ਲਏ ਸਾਗਰ ਸੰਸਾਰੁ ॥੧॥ ਰਹਾਉ ॥
50 ਜਿਨ ਕਉ ਲਿਖਿਆ ਹਰਿ ਏਹੁ ਨਿਧਾਨੁ ॥
51 ਸੇ ਜਨ ਦਰਗਹ ਪਾਵਹਿ ਮਾਨੁ ॥
52 ਸੂਖ ਸਹਜ ਆਨੰਦ ਗੁਣ ਗਾਉ ॥
53 ਆਗੈ ਮਿਲੈ ਨਿਥਾਵੇ ਥਾਉ ॥੨॥
54 ਜੁਗਹ ਜੁਗੰਤਰਿ ਇਹੁ ਤਤੁ ਸਾਰੁ ॥
55 ਹਰਿ ਸਿਮਰਣੁ ਸਾਚਾ ਬੀਚਾਰੁ ॥