Ang 1144
1 ਜਿਸੁ ਲੜਿ ਲਾਇ ਲਏ ਸੋ ਲਾਗੈ ॥
2 ਜਨਮ ਜਨਮ ਕਾ ਸੋਇਆ ਜਾਗੈ ॥੩॥
3 ਤੇਰੇ ਭਗਤ ਭਗਤਨ ਕਾ ਆਪਿ ॥
4 ਅਪਣੀ ਮਹਿਮਾ ਆਪੇ ਜਾਪਿ ॥
5 ਜੀਅ ਜੰਤ ਸਭਿ ਤੇਰੈ ਹਾਥਿ ॥
6 ਨਾਨਕ ਕੇ ਪ੍ਰਭ ਸਦ ਹੀ ਸਾਥਿ ॥੪॥੧੬॥੨੯॥
7 ਭੈਰਉ ਮਹਲਾ ੫ ॥
8 ਨਾਮੁ ਹਮਾਰੈ ਅੰਤਰਜਾਮੀ ॥
9 ਨਾਮੁ ਹਮਾਰੈ ਆਵੈ ਕਾਮੀ ॥
10 ਰੋਮਿ ਰੋਮਿ ਰਵਿਆ ਹਰਿ ਨਾਮੁ ॥
11 ਸਤਿਗੁਰ ਪੂਰੈ ਕੀਨੋ ਦਾਨੁ ॥੧॥
12 ਨਾਮੁ ਰਤਨੁ ਮੇਰੈ ਭੰਡਾਰ ॥
13 ਅਗਮ ਅਮੋਲਾ ਅਪਰ ਅਪਾਰ ॥੧॥ ਰਹਾਉ ॥
14 ਨਾਮੁ ਹਮਾਰੈ ਨਿਹਚਲ ਧਨੀ ॥
15 ਨਾਮ ਕੀ ਮਹਿਮਾ ਸਭ ਮਹਿ ਬਨੀ ॥
16 ਨਾਮੁ ਹਮਾਰੈ ਪੂਰਾ ਸਾਹੁ ॥
17 ਨਾਮੁ ਹਮਾਰੈ ਬੇਪਰਵਾਹੁ ॥੨॥
18 ਨਾਮੁ ਹਮਾਰੈ ਭੋਜਨ ਭਾਉ ॥
19 ਨਾਮੁ ਹਮਾਰੈ ਮਨ ਕਾ ਸੁਆਉ ॥
20 ਨਾਮੁ ਨ ਵਿਸਰੈ ਸੰਤ ਪ੍ਰਸਾਦਿ ॥
21 ਨਾਮੁ ਲੈਤ ਅਨਹਦ ਪੂਰੇ ਨਾਦ ॥੩॥
22 ਪ੍ਰਭ ਕਿਰਪਾ ਤੇ ਨਾਮੁ ਨਉ ਨਿਧਿ ਪਾਈ ॥
23 ਗੁਰ ਕਿਰਪਾ ਤੇ ਨਾਮ ਸਿਉ ਬਨਿ ਆਈ ॥
24 ਧਨਵੰਤੇ ਸੇਈ ਪਰਧਾਨ ॥
25 ਨਾਨਕ ਜਾ ਕੈ ਨਾਮੁ ਨਿਧਾਨ ॥੪॥੧੭॥੩੦॥
26 ਭੈਰਉ ਮਹਲਾ ੫ ॥
27 ਤੂ ਮੇਰਾ ਪਿਤਾ ਤੂਹੈ ਮੇਰਾ ਮਾਤਾ ॥
28 ਤੂ ਮੇਰੇ ਜੀਅ ਪ੍ਰਾਨ ਸੁਖਦਾਤਾ ॥
29 ਤੂ ਮੇਰਾ ਠਾਕੁਰੁ ਹਉ ਦਾਸੁ ਤੇਰਾ ॥
30 ਤੁਝ ਬਿਨੁ ਅਵਰੁ ਨਹੀ ਕੋ ਮੇਰਾ ॥੧॥
31 ਕਰਿ ਕਿਰਪਾ ਕਰਹੁ ਪ੍ਰਭ ਦਾਤਿ ॥
32 ਤੁਮੑਰੀ ਉਸਤਤਿ ਕਰਉ ਦਿਨ ਰਾਤਿ ॥੧॥ ਰਹਾਉ ॥
33 ਹਮ ਤੇਰੇ ਜੰਤ ਤੂ ਬਜਾਵਨਹਾਰਾ ॥
34 ਹਮ ਤੇਰੇ ਭਿਖਾਰੀ ਦਾਨੁ ਦੇਹਿ ਦਾਤਾਰਾ ॥
35 ਤਉ ਪਰਸਾਦਿ ਰੰਗ ਰਸ ਮਾਣੇ ॥
36 ਘਟ ਘਟ ਅੰਤਰਿ ਤੁਮਹਿ ਸਮਾਣੇ ॥੨॥
37 ਤੁਮੑਰੀ ਕ੍ਰਿਪਾ ਤੇ ਜਪੀਐ ਨਾਉ ॥
38 ਸਾਧਸੰਗਿ ਤੁਮਰੇ ਗੁਣ ਗਾਉ ॥
39 ਤੁਮੑਰੀ ਦਇਆ ਤੇ ਹੋਇ ਦਰਦ ਬਿਨਾਸੁ ॥
40 ਤੁਮਰੀ ਮਇਆ ਤੇ ਕਮਲ ਬਿਗਾਸੁ ॥੩॥
41 ਹਉ ਬਲਿਹਾਰਿ ਜਾਉ ਗੁਰਦੇਵ ॥
42 ਸਫਲ ਦਰਸਨੁ ਜਾ ਕੀ ਨਿਰਮਲ ਸੇਵ ॥
43 ਦਇਆ ਕਰਹੁ ਠਾਕੁਰ ਪ੍ਰਭ ਮੇਰੇ ॥
44 ਗੁਣ ਗਾਵੈ ਨਾਨਕੁ ਨਿਤ ਤੇਰੇ ॥੪॥੧੮॥੩੧॥
45 ਭੈਰਉ ਮਹਲਾ ੫ ॥
46 ਸਭ ਤੇ ਊਚ ਜਾ ਕਾ ਦਰਬਾਰੁ ॥
47 ਸਦਾ ਸਦਾ ਤਾ ਕਉ ਜੋਹਾਰੁ ॥
48 ਊਚੇ ਤੇ ਊਚਾ ਜਾ ਕਾ ਥਾਨ ॥
49 ਕੋਟਿ ਅਘਾ ਮਿਟਹਿ ਹਰਿ ਨਾਮ ॥੧॥
50 ਤਿਸੁ ਸਰਣਾਈ ਸਦਾ ਸੁਖੁ ਹੋਇ ॥
51 ਕਰਿ ਕਿਰਪਾ ਜਾ ਕਉ ਮੇਲੈ ਸੋਇ ॥੧॥ ਰਹਾਉ ॥
52 ਜਾ ਕੇ ਕਰਤਬ ਲਖੇ ਨ ਜਾਹਿ ॥
53 ਜਾ ਕਾ ਭਰਵਾਸਾ ਸਭ ਘਟ ਮਾਹਿ ॥
54 ਪ੍ਰਗਟ ਭਇਆ ਸਾਧੂ ਕੈ ਸੰਗਿ ॥
55 ਭਗਤ ਅਰਾਧਹਿ ਅਨਦਿਨੁ ਰੰਗਿ ॥੨॥
56 ਦੇਦੇ ਤੋਟਿ ਨਹੀ ਭੰਡਾਰ ॥
57 ਖਿਨ ਮਹਿ ਥਾਪਿ ਉਥਾਪਨਹਾਰ ॥
58 ਜਾ ਕਾ ਹੁਕਮੁ ਨ ਮੇਟੈ ਕੋਇ ॥
59 ਸਿਰਿ ਪਾਤਿਸਾਹਾ ਸਾਚਾ ਸੋਇ ॥੩॥
60 ਜਿਸ ਕੀ ਓਟ ਤਿਸੈ ਕੀ ਆਸਾ ॥