Ang 1179
1 ਜਨ ਕੇ ਸਾਸ ਸਾਸ ਹੈ ਜੇਤੇ ਹਰਿ ਬਿਰਹਿ ਪ੍ਰਭੂ ਹਰਿ ਬੀਧੇ ॥
2 ਜਿਉ ਜਲ ਕਮਲ ਪ੍ਰੀਤਿ ਅਤਿ ਭਾਰੀ ਬਿਨੁ ਜਲ ਦੇਖੇ ਸੁਕਲੀਧੇ ॥੨॥
3 ਜਨ ਜਪਿਓ ਨਾਮੁ ਨਿਰੰਜਨੁ ਨਰਹਰਿ ਉਪਦੇਸਿ ਗੁਰੂ ਹਰਿ ਪ੍ਰੀਧੇ ॥
4 ਜਨਮ ਜਨਮ ਕੀ ਹਉਮੈ ਮਲੁ ਨਿਕਸੀ ਹਰਿ ਅੰਮ੍ਰਿਤਿ ਹਰਿ ਜਲਿ ਨੀਧੇ ॥੩॥
5 ਹਮਰੇ ਕਰਮ ਨ ਬਿਚਰਹੁ ਠਾਕੁਰ ਤੁਮੑ ਪੈਜ ਰਖਹੁ ਅਪਨੀਧੇ ॥
6 ਹਰਿ ਭਾਵੈ ਸੁਣਿ ਬਿਨਉ ਬੇਨਤੀ ਜਨ ਨਾਨਕ ਸਰਣਿ ਪਵੀਧੇ ॥੪॥੩॥੫॥
7 ਬਸੰਤੁ ਹਿੰਡੋਲ ਮਹਲਾ ੪ ॥
8 ਮਨੁ ਖਿਨੁ ਖਿਨੁ ਭਰਮਿ ਭਰਮਿ ਬਹੁ ਧਾਵੈ ਤਿਲੁ ਘਰਿ ਨਹੀ ਵਾਸਾ ਪਾਈਐ ॥
9 ਗੁਰਿ ਅੰਕਸੁ ਸਬਦੁ ਦਾਰੂ ਸਿਰਿ ਧਾਰਿਓ ਘਰਿ ਮੰਦਰਿ ਆਣਿ ਵਸਾਈਐ ॥੧॥
10 ਗੋਬਿੰਦ ਜੀਉ ਸਤਸੰਗਤਿ ਮੇਲਿ ਹਰਿ ਧਿਆਈਐ ॥
11 ਹਉਮੈ ਰੋਗੁ ਗਇਆ ਸੁਖੁ ਪਾਇਆ ਹਰਿ ਸਹਜਿ ਸਮਾਧਿ ਲਗਾਈਐ ॥੧॥ ਰਹਾਉ ॥
12 ਘਰਿ ਰਤਨ ਲਾਲ ਬਹੁ ਮਾਣਕ ਲਾਦੇ ਮਨੁ ਭ੍ਰਮਿਆ ਲਹਿ ਨ ਸਕਾਈਐ ॥
13 ਜਿਉ ਓਡਾ ਕੂਪੁ ਗੁਹਜ ਖਿਨ ਕਾਢੈ ਤਿਉ ਸਤਿਗੁਰਿ ਵਸਤੁ ਲਹਾਈਐ ॥੨॥
14 ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਧ੍ਰਿਗੁ ਧ੍ਰਿਗੁ ਨਰ ਜੀਵਾਈਐ ॥
15 ਜਨਮੁ ਪਦਾਰਥੁ ਪੁੰਨਿ ਫਲੁ ਪਾਇਆ ਕਉਡੀ ਬਦਲੈ ਜਾਈਐ ॥੩॥
16 ਮਧੁਸੂਦਨ ਹਰਿ ਧਾਰਿ ਪ੍ਰਭ ਕਿਰਪਾ ਕਰਿ ਕਿਰਪਾ ਗੁਰੂ ਮਿਲਾਈਐ ॥
17 ਜਨ ਨਾਨਕ ਨਿਰਬਾਣ ਪਦੁ ਪਾਇਆ ਮਿਲਿ ਸਾਧੂ ਹਰਿ ਗੁਣ ਗਾਈਐ ॥੪॥੪॥੬॥
18 ਬਸੰਤੁ ਹਿੰਡੋਲ ਮਹਲਾ ੪ ॥
19 ਆਵਣ ਜਾਣੁ ਭਇਆ ਦੁਖੁ ਬਿਖਿਆ ਦੇਹ ਮਨਮੁਖ ਸੁੰਞੀ ਸੁੰਞੁ ॥
20 ਰਾਮ ਨਾਮੁ ਖਿਨੁ ਪਲੁ ਨਹੀ ਚੇਤਿਆ ਜਮਿ ਪਕਰੇ ਕਾਲਿ ਸਲੁੰਞੁ ॥੧॥
21 ਗੋਬਿੰਦ ਜੀਉ ਬਿਖੁ ਹਉਮੈ ਮਮਤਾ ਮੁੰਞੁ ॥
22 ਸਤਸੰਗਤਿ ਗੁਰ ਕੀ ਹਰਿ ਪਿਆਰੀ ਮਿਲਿ ਸੰਗਤਿ ਹਰਿ ਰਸੁ ਭੁੰਞੁ ॥੧॥ ਰਹਾਉ ॥
23 ਸਤਸੰਗਤਿ ਸਾਧ ਦਇਆ ਕਰਿ ਮੇਲਹੁ ਸਰਣਾਗਤਿ ਸਾਧੂ ਪੰਞੁ ॥
24 ਹਮ ਡੁਬਦੇ ਪਾਥਰ ਕਾਢਿ ਲੇਹੁ ਪ੍ਰਭ ਤੁਮੑ ਦੀਨ ਦਇਆਲ ਦੁਖ ਭੰਞੁ ॥੨॥
25 ਹਰਿ ਉਸਤਤਿ ਧਾਰਹੁ ਰਿਦ ਅੰਤਰਿ ਸੁਆਮੀ ਸਤਸੰਗਤਿ ਮਿਲਿ ਬੁਧਿ ਲੰਞੁ ॥
26 ਹਰਿ ਨਾਮੈ ਹਮ ਪ੍ਰੀਤਿ ਲਗਾਨੀ ਹਮ ਹਰਿ ਵਿਟਹੁ ਘੁਮਿ ਵੰਞੁ ॥੩॥
27 ਜਨ ਕੇ ਪੂਰਿ ਮਨੋਰਥ ਹਰਿ ਪ੍ਰਭ ਹਰਿ ਨਾਮੁ ਦੇਵਹੁ ਹਰਿ ਲੰਞੁ ॥
28 ਜਨ ਨਾਨਕ ਮਨਿ ਤਨਿ ਅਨਦੁ ਭਇਆ ਹੈ ਗੁਰਿ ਮੰਤ੍ਰੁ ਦੀਓ ਹਰਿ ਭੰਞੁ ॥੪॥੫॥੭॥੧੨॥੧੮॥੭॥੩੭॥