Ang 1201
1 ਸਾਰੰਗ ਮਹਲਾ ੪ ॥
2 ਜਪਿ ਮਨ ਨਰਹਰੇ ਨਰਹਰ ਸੁਆਮੀ ਹਰਿ ਸਗਲ ਦੇਵ ਦੇਵਾ ਸ੍ਰੀ ਰਾਮ ਰਾਮ ਨਾਮਾ ਹਰਿ ਪ੍ਰੀਤਮੁ ਮੋਰਾ ॥੧॥ ਰਹਾਉ ॥
3 ਜਿਤੁ ਗ੍ਰਿਹਿ ਗੁਨ ਗਾਵਤੇ ਹਰਿ ਕੇ ਗੁਨ ਗਾਵਤੇ ਰਾਮ ਗੁਨ ਗਾਵਤੇ ਤਿਤੁ ਗ੍ਰਿਹਿ ਵਾਜੇ ਪੰਚ ਸਬਦ ਵਡ ਭਾਗ ਮਥੋਰਾ ॥
4 ਤਿਨੑ ਜਨ ਕੇ ਸਭਿ ਪਾਪ ਗਏ ਸਭਿ ਦੋਖ ਗਏ ਸਭਿ ਰੋਗ ਗਏ ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਗਏ ਤਿਨੑ ਜਨ ਕੇ ਹਰਿ ਮਾਰਿ ਕਢੇ ਪੰਚ ਚੋਰਾ ॥੧॥
5 ਹਰਿ ਰਾਮ ਬੋਲਹੁ ਹਰਿ ਸਾਧੂ ਹਰਿ ਕੇ ਜਨ ਸਾਧੂ ਜਗਦੀਸੁ ਜਪਹੁ ਮਨਿ ਬਚਨਿ ਕਰਮਿ ਹਰਿ ਹਰਿ ਆਰਾਧੂ ਹਰਿ ਕੇ ਜਨ ਸਾਧੂ ॥
6 ਹਰਿ ਰਾਮ ਬੋਲਿ ਹਰਿ ਰਾਮ ਬੋਲਿ ਸਭਿ ਪਾਪ ਗਵਾਧੂ ॥
7 ਨਿਤ ਨਿਤ ਜਾਗਰਣੁ ਕਰਹੁ ਸਦਾ ਸਦਾ ਆਨੰਦੁ ਜਪਿ ਜਗਦੀਸੋੁਰਾ ॥
8 ਮਨ ਇਛੇ ਫਲ ਪਾਵਹੁ ਸਭੈ ਫਲ ਪਾਵਹੁ ਧਰਮੁ ਅਰਥੁ ਕਾਮ ਮੋਖੁ ਜਨ ਨਾਨਕ ਹਰਿ ਸਿਉ ਮਿਲੇ ਹਰਿ ਭਗਤ ਤੋਰਾ ॥੨॥੨॥੯॥
9 ਸਾਰਗ ਮਹਲਾ ੪ ॥
10 ਜਪਿ ਮਨ ਮਾਧੋ ਮਧੁਸੂਦਨੋ ਹਰਿ ਸ੍ਰੀਰੰਗੋ ਪਰਮੇਸਰੋ ਸਤਿ ਪਰਮੇਸਰੋ ਪ੍ਰਭੁ ਅੰਤਰਜਾਮੀ ॥
11 ਸਭ ਦੂਖਨ ਕੋ ਹੰਤਾ ਸਭ ਸੂਖਨ ਕੋ ਦਾਤਾ ਹਰਿ ਪ੍ਰੀਤਮ ਗੁਨ ਗਾਓੁ ॥੧॥ ਰਹਾਉ ॥
12 ਹਰਿ ਘਟਿ ਘਟੇ ਘਟਿ ਬਸਤਾ ਹਰਿ ਜਲਿ ਥਲੇ ਹਰਿ ਬਸਤਾ ਹਰਿ ਥਾਨ ਥਾਨੰਤਰਿ ਬਸਤਾ ਮੈ ਹਰਿ ਦੇਖਨ ਕੋ ਚਾਓੁ ॥
13 ਕੋਈ ਆਵੈ ਸੰਤੋ ਹਰਿ ਕਾ ਜਨੁ ਸੰਤੋ ਮੇਰਾ ਪ੍ਰੀਤਮ ਜਨੁ ਸੰਤੋ ਮੋਹਿ ਮਾਰਗੁ ਦਿਖਲਾਵੈ ॥
14 ਤਿਸੁ ਜਨ ਕੇ ਹਉ ਮਲਿ ਮਲਿ ਧੋਵਾ ਪਾਓੁ ॥੧॥
15 ਹਰਿ ਜਨ ਕਉ ਹਰਿ ਮਿਲਿਆ ਹਰਿ ਸਰਧਾ ਤੇ ਮਿਲਿਆ ਗੁਰਮੁਖਿ ਹਰਿ ਮਿਲਿਆ ॥
16 ਮੇਰੈ ਮਨਿ ਤਨਿ ਆਨੰਦ ਭਏ ਮੈ ਦੇਖਿਆ ਹਰਿ ਰਾਓੁ ॥
17 ਜਨ ਨਾਨਕ ਕਉ ਕਿਰਪਾ ਭਈ ਹਰਿ ਕੀ ਕਿਰਪਾ ਭਈ ਜਗਦੀਸੁਰ ਕਿਰਪਾ ਭਈ ॥
18 ਮੈ ਅਨਦਿਨੋ ਸਦ ਸਦ ਸਦਾ ਹਰਿ ਜਪਿਆ ਹਰਿ ਨਾਓੁ ॥੨॥੩॥੧੦॥
19 ਸਾਰਗ ਮਹਲਾ ੪ ॥
20 ਜਪਿ ਮਨ ਨਿਰਭਉ ॥
21 ਸਤਿ ਸਤਿ ਸਦਾ ਸਤਿ ॥
22 ਨਿਰਵੈਰੁ ਅਕਾਲ ਮੂਰਤਿ ॥
23 ਆਜੂਨੀ ਸੰਭਉ ॥
24 ਮੇਰੇ ਮਨ ਅਨਦਿਨੋੁ ਧਿਆਇ ਨਿਰੰਕਾਰੁ ਨਿਰਾਹਾਰੀ ॥੧॥ ਰਹਾਉ ॥
25 ਹਰਿ ਦਰਸਨ ਕਉ ਹਰਿ ਦਰਸਨ ਕਉ ਕੋਟਿ ਕੋਟਿ ਤੇਤੀਸ ਸਿਧ ਜਤੀ ਜੋਗੀ ਤਟ ਤੀਰਥ ਪਰਭਵਨ ਕਰਤ ਰਹਤ ਨਿਰਾਹਾਰੀ ॥
26 ਤਿਨ ਜਨ ਕੀ ਸੇਵਾ ਥਾਇ ਪਈ ਜਿਨੑ ਕਉ ਕਿਰਪਾਲ ਹੋਵਤੁ ਬਨਵਾਰੀ ॥੧॥
27 ਹਰਿ ਕੇ ਹੋ ਸੰਤ ਭਲੇ ਤੇ ਊਤਮ ਭਗਤ ਭਲੇ ਜੋ ਭਾਵਤ ਹਰਿ ਰਾਮ ਮੁਰਾਰੀ ॥
28 ਜਿਨੑ ਕਾ ਅੰਗੁ ਕਰੈ ਮੇਰਾ ਸੁਆਮੀ ਤਿਨੑ ਕੀ ਨਾਨਕ ਹਰਿ ਪੈਜ ਸਵਾਰੀ ॥੨॥੪॥੧੧॥