Ang 1203
1 ਕਰਹਿ ਸੋਮ ਪਾਕੁ ਹਿਰਹਿ ਪਰ ਦਰਬਾ ਅੰਤਰਿ ਝੂਠ ਗੁਮਾਨ ॥
2 ਸਾਸਤ੍ਰ ਬੇਦ ਕੀ ਬਿਧਿ ਨਹੀ ਜਾਣਹਿ ਬਿਆਪੇ ਮਨ ਕੈ ਮਾਨ ॥੨॥
3 ਸੰਧਿਆ ਕਾਲ ਕਰਹਿ ਸਭਿ ਵਰਤਾ ਜਿਉ ਸਫਰੀ ਦੰਫਾਨ ॥
4 ਪ੍ਰਭੂ ਭੁਲਾਏ ਊਝੜਿ ਪਾਏ ਨਿਹਫਲ ਸਭਿ ਕਰਮਾਨ ॥੩॥
5 ਸੋ ਗਿਆਨੀ ਸੋ ਬੈਸਨੌ ਪੜੑਿਆ ਜਿਸੁ ਕਰੀ ਕ੍ਰਿਪਾ ਭਗਵਾਨ ॥
6 ਓੁਨਿ ਸਤਿਗੁਰੁ ਸੇਵਿ ਪਰਮ ਪਦੁ ਪਾਇਆ ਉਧਰਿਆ ਸਗਲ ਬਿਸ੍ਵਾਨ ॥੪॥
7 ਕਿਆ ਹਮ ਕਥਹ ਕਿਛੁ ਕਥਿ ਨਹੀ ਜਾਣਹ ਪ੍ਰਭ ਭਾਵੈ ਤਿਵੈ ਬੋੁਲਾਨ ॥
8 ਸਾਧਸੰਗਤਿ ਕੀ ਧੂਰਿ ਇਕ ਮਾਂਗਉ ਜਨ ਨਾਨਕ ਪਇਓ ਸਰਾਨ ॥੫॥੨॥
9 ਸਾਰਗ ਮਹਲਾ ੫ ॥
10 ਅਬ ਮੋਰੋ ਨਾਚਨੋ ਰਹੋ ॥
11 ਲਾਲੁ ਰਗੀਲਾ ਸਹਜੇ ਪਾਇਓ ਸਤਿਗੁਰ ਬਚਨਿ ਲਹੋ ॥੧॥ ਰਹਾਉ ॥
12 ਕੁਆਰ ਕੰਨਿਆ ਜੈਸੇ ਸੰਗਿ ਸਹੇਰੀ ਪ੍ਰਿਅ ਬਚਨ ਉਪਹਾਸ ਕਹੋ ॥
13 ਜਉ ਸੁਰਿਜਨੁ ਗ੍ਰਿਹ ਭੀਤਰਿ ਆਇਓ ਤਬ ਮੁਖੁ ਕਾਜਿ ਲਜੋ ॥੧॥
14 ਜਿਉ ਕਨਿਕੋ ਕੋਠਾਰੀ ਚੜਿਓ ਕਬਰੋ ਹੋਤ ਫਿਰੋ ॥
15 ਜਬ ਤੇ ਸੁਧ ਭਏ ਹੈ ਬਾਰਹਿ ਤਬ ਤੇ ਥਾਨ ਥਿਰੋ ॥੨॥
16 ਜਉ ਦਿਨੁ ਰੈਨਿ ਤਊ ਲਉ ਬਜਿਓ ਮੂਰਤ ਘਰੀ ਪਲੋ ॥
17 ਬਜਾਵਨਹਾਰੋ ਊਠਿ ਸਿਧਾਰਿਓ ਤਬ ਫਿਰਿ ਬਾਜੁ ਨ ਭਇਓ ॥੩॥
18 ਜੈਸੇ ਕੁੰਭ ਉਦਕ ਪੂਰਿ ਆਨਿਓ ਤਬ ਓੁਹੁ ਭਿੰਨ ਦ੍ਰਿਸਟੋ ॥
19 ਕਹੁ ਨਾਨਕ ਕੁੰਭੁ ਜਲੈ ਮਹਿ ਡਾਰਿਓ ਅੰਭੈ ਅੰਭ ਮਿਲੋ ॥੪॥੩॥
20 ਸਾਰਗ ਮਹਲਾ ੫ ॥
21 ਅਬ ਪੂਛੇ ਕਿਆ ਕਹਾ ॥
22 ਲੈਨੋ ਨਾਮੁ ਅੰਮ੍ਰਿਤ ਰਸੁ ਨੀਕੋ ਬਾਵਰ ਬਿਖੁ ਸਿਉ ਗਹਿ ਰਹਾ ॥੧॥ ਰਹਾਉ ॥
23 ਦੁਲਭ ਜਨਮੁ ਚਿਰੰਕਾਲ ਪਾਇਓ ਜਾਤਉ ਕਉਡੀ ਬਦਲਹਾ ॥
24 ਕਾਥੂਰੀ ਕੋ ਗਾਹਕੁ ਆਇਓ ਲਾਦਿਓ ਕਾਲਰ ਬਿਰਖ ਜਿਵਹਾ ॥੧॥
25 ਆਇਓ ਲਾਭੁ ਲਾਭਨ ਕੈ ਤਾਈ ਮੋਹਨਿ ਠਾਗਉਰੀ ਸਿਉ ਉਲਝਿ ਪਹਾ ॥
26 ਕਾਚ ਬਾਦਰੈ ਲਾਲੁ ਖੋਈ ਹੈ ਫਿਰਿ ਇਹੁ ਅਉਸਰੁ ਕਦਿ ਲਹਾ ॥੨॥
27 ਸਗਲ ਪਰਾਧ ਏਕੁ ਗੁਣੁ ਨਾਹੀ ਠਾਕੁਰੁ ਛੋਡਹ ਦਾਸਿ ਭਜਹਾ ॥
28 ਆਈ ਮਸਟਿ ਜੜਵਤ ਕੀ ਨਿਆਈ ਜਿਉ ਤਸਕਰੁ ਦਰਿ ਸਾਂਨੑਿਹਾ ॥੩॥
29 ਆਨ ਉਪਾਉ ਨ ਕੋਊ ਸੂਝੈ ਹਰਿ ਦਾਸਾ ਸਰਣੀ ਪਰਿ ਰਹਾ ॥
30 ਕਹੁ ਨਾਨਕ ਤਬ ਹੀ ਮਨ ਛੁਟੀਐ ਜਉ ਸਗਲੇ ਅਉਗਨ ਮੇਟਿ ਧਰਹਾ ॥੪॥੪॥
31 ਸਾਰਗ ਮਹਲਾ ੫ ॥
32 ਮਾਈ ਧੀਰਿ ਰਹੀ ਪ੍ਰਿਅ ਬਹੁਤੁ ਬਿਰਾਗਿਓ ॥
33 ਅਨਿਕ ਭਾਂਤਿ ਆਨੂਪ ਰੰਗ ਰੇ ਤਿਨੑ ਸਿਉ ਰੁਚੈ ਨ ਲਾਗਿਓ ॥੧॥ ਰਹਾਉ ॥
34 ਨਿਸਿ ਬਾਸੁਰ ਪ੍ਰਿਅ ਪ੍ਰਿਅ ਮੁਖਿ ਟੇਰਉ ਨਂੀਦ ਪਲਕ ਨਹੀ ਜਾਗਿਓ ॥
35 ਹਾਰ ਕਜਰ ਬਸਤ੍ਰ ਅਨਿਕ ਸੀਗਾਰ ਰੇ ਬਿਨੁ ਪਿਰ ਸਭੈ ਬਿਖੁ ਲਾਗਿਓ ॥੧॥