Ang 1216
1 ਤਿਨ ਸਿਉ ਰਾਚਿ ਮਾਚਿ ਹਿਤੁ ਲਾਇਓ ਜੋ ਕਾਮਿ ਨਹੀ ਗਾਵਾਰੀ ॥੧॥
2 ਹਉ ਨਾਹੀ ਨਾਹੀ ਕਿਛੁ ਮੇਰਾ ਨਾ ਹਮਰੋ ਬਸੁ ਚਾਰੀ ॥
3 ਕਰਨ ਕਰਾਵਨ ਨਾਨਕ ਕੇ ਪ੍ਰਭ ਸੰਤਨ ਸੰਗਿ ਉਧਾਰੀ ॥੨॥੩੬॥੫੯॥
4 ਸਾਰਗ ਮਹਲਾ ੫ ॥
5 ਮੋਹਨੀ ਮੋਹਤ ਰਹੈ ਨ ਹੋਰੀ ॥
6 ਸਾਧਿਕ ਸਿਧ ਸਗਲ ਕੀ ਪਿਆਰੀ ਤੁਟੈ ਨ ਕਾਹੂ ਤੋਰੀ ॥੧॥ ਰਹਾਉ ॥
7 ਖਟੁ ਸਾਸਤ੍ਰ ਉਚਰਤ ਰਸਨਾਗਰ ਤੀਰਥ ਗਵਨ ਨ ਥੋਰੀ ॥
8 ਪੂਜਾ ਚਕ੍ਰ ਬਰਤ ਨੇਮ ਤਪੀਆ ਊਹਾ ਗੈਲਿ ਨ ਛੋਰੀ ॥੧॥
9 ਅੰਧ ਕੂਪ ਮਹਿ ਪਤਿਤ ਹੋਤ ਜਗੁ ਸੰਤਹੁ ਕਰਹੁ ਪਰਮ ਗਤਿ ਮੋਰੀ ॥
10 ਸਾਧਸੰਗਤਿ ਨਾਨਕੁ ਭਇਓ ਮੁਕਤਾ ਦਰਸਨੁ ਪੇਖਤ ਭੋਰੀ ॥੨॥੩੭॥੬੦॥
11 ਸਾਰਗ ਮਹਲਾ ੫ ॥
12 ਕਹਾ ਕਰਹਿ ਰੇ ਖਾਟਿ ਖਾਟੁਲੀ ॥
13 ਪਵਨਿ ਅਫਾਰ ਤੋਰ ਚਾਮਰੋ ਅਤਿ ਜਜਰੀ ਤੇਰੀ ਰੇ ਮਾਟੁਲੀ ॥੧॥ ਰਹਾਉ ॥
14 ਊਹੀ ਤੇ ਹਰਿਓ ਊਹਾ ਲੇ ਧਰਿਓ ਜੈਸੇ ਬਾਸਾ ਮਾਸ ਦੇਤ ਝਾਟੁਲੀ ॥
15 ਦੇਵਨਹਾਰੁ ਬਿਸਾਰਿਓ ਅੰਧੁਲੇ ਜਿਉ ਸਫਰੀ ਉਦਰੁ ਭਰੈ ਬਹਿ ਹਾਟੁਲੀ ॥੧॥
16 ਸਾਦ ਬਿਕਾਰ ਬਿਕਾਰ ਝੂਠ ਰਸ ਜਹ ਜਾਨੋ ਤਹ ਭੀਰ ਬਾਟੁਲੀ ॥
17 ਕਹੁ ਨਾਨਕ ਸਮਝੁ ਰੇ ਇਆਨੇ ਆਜੁ ਕਾਲਿ ਖੁਲੑੈ ਤੇਰੀ ਗਾਂਠੁਲੀ ॥੨॥੩੮॥੬੧॥
18 ਸਾਰਗ ਮਹਲਾ ੫ ॥
19 ਗੁਰ ਜੀਉ ਸੰਗਿ ਤੁਹਾਰੈ ਜਾਨਿਓ ॥
20 ਕੋਟਿ ਜੋਧ ਉਆ ਕੀ ਬਾਤ ਨ ਪੁਛੀਐ ਤਾਂ ਦਰਗਹ ਭੀ ਮਾਨਿਓ ॥੧॥ ਰਹਾਉ ॥
21 ਕਵਨ ਮੂਲੁ ਪ੍ਰਾਨੀ ਕਾ ਕਹੀਐ ਕਵਨ ਰੂਪੁ ਦ੍ਰਿਸਟਾਨਿਓ ॥
22 ਜੋਤਿ ਪ੍ਰਗਾਸ ਭਈ ਮਾਟੀ ਸੰਗਿ ਦੁਲਭ ਦੇਹ ਬਖਾਨਿਓ ॥੧॥
23 ਤੁਮ ਤੇ ਸੇਵ ਤੁਮ ਤੇ ਜਪ ਤਾਪਾ ਤੁਮ ਤੇ ਤਤੁ ਪਛਾਨਿਓ ॥
24 ਕਰੁ ਮਸਤਕਿ ਧਰਿ ਕਟੀ ਜੇਵਰੀ ਨਾਨਕ ਦਾਸ ਦਸਾਨਿਓ ॥੨॥੩੯॥੬੨॥
25 ਸਾਰਗ ਮਹਲਾ ੫ ॥
26 ਹਰਿ ਹਰਿ ਦੀਓ ਸੇਵਕ ਕਉ ਨਾਮ ॥
27 ਮਾਨਸੁ ਕਾ ਕੋ ਬਪੁਰੋ ਭਾਈ ਜਾ ਕੋ ਰਾਖਾ ਰਾਮ ॥੧॥ ਰਹਾਉ ॥
28 ਆਪਿ ਮਹਾ ਜਨੁ ਆਪੇ ਪੰਚਾ ਆਪਿ ਸੇਵਕ ਕੈ ਕਾਮ ॥
29 ਆਪੇ ਸਗਲੇ ਦੂਤ ਬਿਦਾਰੇ ਠਾਕੁਰ ਅੰਤਰਜਾਮ ॥੧॥
30 ਆਪੇ ਪਤਿ ਰਾਖੀ ਸੇਵਕ ਕੀ ਆਪਿ ਕੀਓ ਬੰਧਾਨ ॥
31 ਆਦਿ ਜੁਗਾਦਿ ਸੇਵਕ ਕੀ ਰਾਖੈ ਨਾਨਕ ਕੋ ਪ੍ਰਭੁ ਜਾਨ ॥੨॥੪੦॥੬੩॥
32 ਸਾਰਗ ਮਹਲਾ ੫ ॥
33 ਤੂ ਮੇਰੇ ਮੀਤ ਸਖਾ ਹਰਿ ਪ੍ਰਾਨ ॥
34 ਮਨੁ ਧਨੁ ਜੀਉ ਪਿੰਡੁ ਸਭੁ ਤੁਮਰਾ ਇਹੁ ਤਨੁ ਸੀਤੋ ਤੁਮਰੈ ਧਾਨ ॥੧॥ ਰਹਾਉ ॥
35 ਤੁਮ ਹੀ ਦੀਏ ਅਨਿਕ ਪ੍ਰਕਾਰਾ ਤੁਮ ਹੀ ਦੀਏ ਮਾਨ ॥
36 ਸਦਾ ਸਦਾ ਤੁਮ ਹੀ ਪਤਿ ਰਾਖਹੁ ਅੰਤਰਜਾਮੀ ਜਾਨ ॥੧॥