Ang 1219
1 ਸਾਰਗ ਮਹਲਾ ੫ ॥
2 ਹਰਿ ਕੇ ਨਾਮ ਕੀ ਗਤਿ ਠਾਂਢੀ ॥
3 ਬੇਦ ਪੁਰਾਨ ਸਿਮ੍ਰਿਤਿ ਸਾਧੂ ਜਨ ਖੋਜਤ ਖੋਜਤ ਕਾਢੀ ॥੧॥ ਰਹਾਉ ॥
4 ਸਿਵ ਬਿਰੰਚ ਅਰੁ ਇੰਦ੍ਰ ਲੋਕ ਤਾ ਮਹਿ ਜਲਤੌ ਫਿਰਿਆ ॥
5 ਸਿਮਰਿ ਸਿਮਰਿ ਸੁਆਮੀ ਭਏ ਸੀਤਲ ਦੂਖੁ ਦਰਦੁ ਭ੍ਰਮੁ ਹਿਰਿਆ ॥੧॥
6 ਜੋ ਜੋ ਤਰਿਓ ਪੁਰਾਤਨੁ ਨਵਤਨੁ ਭਗਤਿ ਭਾਇ ਹਰਿ ਦੇਵਾ ॥
7 ਨਾਨਕ ਕੀ ਬੇਨੰਤੀ ਪ੍ਰਭ ਜੀਉ ਮਿਲੈ ਸੰਤ ਜਨ ਸੇਵਾ ॥੨॥੫੨॥੭੫॥
8 ਸਾਰਗ ਮਹਲਾ ੫ ॥
9 ਜਿਹਵੇ ਅੰਮ੍ਰਿਤ ਗੁਣ ਹਰਿ ਗਾਉ ॥
10 ਹਰਿ ਹਰਿ ਬੋਲਿ ਕਥਾ ਸੁਨਿ ਹਰਿ ਕੀ ਉਚਰਹੁ ਪ੍ਰਭ ਕੋ ਨਾਉ ॥੧॥ ਰਹਾਉ ॥
11 ਰਾਮ ਨਾਮੁ ਰਤਨ ਧਨੁ ਸੰਚਹੁ ਮਨਿ ਤਨਿ ਲਾਵਹੁ ਭਾਉ ॥
12 ਆਨ ਬਿਭੂਤ ਮਿਥਿਆ ਕਰਿ ਮਾਨਹੁ ਸਾਚਾ ਇਹੈ ਸੁਆਉ ॥੧॥
13 ਜੀਅ ਪ੍ਰਾਨ ਮੁਕਤਿ ਕੋ ਦਾਤਾ ਏਕਸ ਸਿਉ ਲਿਵ ਲਾਉ ॥
14 ਕਹੁ ਨਾਨਕ ਤਾ ਕੀ ਸਰਣਾਈ ਦੇਤ ਸਗਲ ਅਪਿਆਉ ॥੨॥੫੩॥੭੬॥
15 ਸਾਰਗ ਮਹਲਾ ੫ ॥
16 ਹੋਤੀ ਨਹੀ ਕਵਨ ਕਛੁ ਕਰਣੀ ॥
17 ਇਹੈ ਓਟ ਪਾਈ ਮਿਲਿ ਸੰਤਹ ਗੋਪਾਲ ਏਕ ਕੀ ਸਰਣੀ ॥੧॥ ਰਹਾਉ ॥
18 ਪੰਚ ਦੋਖ ਛਿਦ੍ਰ ਇਆ ਤਨ ਮਹਿ ਬਿਖੈ ਬਿਆਧਿ ਕੀ ਕਰਣੀ ॥
19 ਆਸ ਅਪਾਰ ਦਿਨਸ ਗਣਿ ਰਾਖੇ ਗ੍ਰਸਤ ਜਾਤ ਬਲੁ ਜਰਣੀ ॥੧॥
20 ਅਨਾਥਹ ਨਾਥ ਦਇਆਲ ਸੁਖ ਸਾਗਰ ਸਰਬ ਦੋਖ ਭੈ ਹਰਣੀ ॥
21 ਮਨਿ ਬਾਂਛਤ ਚਿਤਵਤ ਨਾਨਕ ਦਾਸ ਪੇਖਿ ਜੀਵਾ ਪ੍ਰਭ ਚਰਣੀ ॥੨॥੫੪॥੭੭॥
22 ਸਾਰਗ ਮਹਲਾ ੫ ॥
23 ਫੀਕੇ ਹਰਿ ਕੇ ਨਾਮ ਬਿਨੁ ਸਾਦ ॥
24 ਅੰਮ੍ਰਿਤ ਰਸੁ ਕੀਰਤਨੁ ਹਰਿ ਗਾਈਐ ਅਹਿਨਿਸਿ ਪੂਰਨ ਨਾਦ ॥੧॥ ਰਹਾਉ ॥
25 ਸਿਮਰਤ ਸਾਂਤਿ ਮਹਾ ਸੁਖੁ ਪਾਈਐ ਮਿਟਿ ਜਾਹਿ ਸਗਲ ਬਿਖਾਦ ॥
26 ਹਰਿ ਹਰਿ ਲਾਭੁ ਸਾਧਸੰਗਿ ਪਾਈਐ ਘਰਿ ਲੈ ਆਵਹੁ ਲਾਦਿ ॥੧॥
27 ਸਭ ਤੇ ਊਚ ਊਚ ਤੇ ਊਚੋ ਅੰਤੁ ਨਹੀ ਮਰਜਾਦ ॥
28 ਬਰਨਿ ਨ ਸਾਕਉ ਨਾਨਕ ਮਹਿਮਾ ਪੇਖਿ ਰਹੇ ਬਿਸਮਾਦ ॥੨॥੫੫॥੭੮॥
29 ਸਾਰਗ ਮਹਲਾ ੫ ॥
30 ਆਇਓ ਸੁਨਨ ਪੜਨ ਕਉ ਬਾਣੀ ॥
31 ਨਾਮੁ ਵਿਸਾਰਿ ਲਗਹਿ ਅਨ ਲਾਲਚਿ ਬਿਰਥਾ ਜਨਮੁ ਪਰਾਣੀ ॥੧॥ ਰਹਾਉ ॥
32 ਸਮਝੁ ਅਚੇਤ ਚੇਤਿ ਮਨ ਮੇਰੇ ਕਥੀ ਸੰਤਨ ਅਕਥ ਕਹਾਣੀ ॥
33 ਲਾਭੁ ਲੈਹੁ ਹਰਿ ਰਿਦੈ ਅਰਾਧਹੁ ਛੁਟਕੈ ਆਵਣ ਜਾਣੀ ॥੧॥
34 ਉਦਮੁ ਸਕਤਿ ਸਿਆਣਪ ਤੁਮੑਰੀ ਦੇਹਿ ਤ ਨਾਮੁ ਵਖਾਣੀ ॥
35 ਸੇਈ ਭਗਤ ਭਗਤਿ ਸੇ ਲਾਗੇ ਨਾਨਕ ਜੋ ਪ੍ਰਭ ਭਾਣੀ ॥੨॥੫੬॥੭੯॥
36 ਸਾਰਗ ਮਹਲਾ ੫ ॥
37 ਧਨਵੰਤ ਨਾਮ ਕੇ ਵਣਜਾਰੇ ॥
38 ਸਾਂਝੀ ਕਰਹੁ ਨਾਮ ਧਨੁ ਖਾਟਹੁ ਗੁਰ ਕਾ ਸਬਦੁ ਵੀਚਾਰੇ ॥੧॥ ਰਹਾਉ ॥