Ang 122
1 ਮਾਇਆ ਮੋਹੁ ਇਸੁ ਮਨਹਿ ਨਚਾਏ ਅੰਤਰਿ ਕਪਟੁ ਦੁਖੁ ਪਾਵਣਿਆ ॥੪॥
2 ਗੁਰਮੁਖਿ ਭਗਤਿ ਜਾ ਆਪਿ ਕਰਾਏ ॥
3 ਤਨੁ ਮਨੁ ਰਾਤਾ ਸਹਜਿ ਸੁਭਾਏ ॥
4 ਬਾਣੀ ਵਜੈ ਸਬਦਿ ਵਜਾਏ ਗੁਰਮੁਖਿ ਭਗਤਿ ਥਾਇ ਪਾਵਣਿਆ ॥੫॥
5 ਬਹੁ ਤਾਲ ਪੂਰੇ ਵਾਜੇ ਵਜਾਏ ॥
6 ਨਾ ਕੋ ਸੁਣੇ ਨ ਮੰਨਿ ਵਸਾਏ ॥
7 ਮਾਇਆ ਕਾਰਣਿ ਪਿੜ ਬੰਧਿ ਨਾਚੈ ਦੂਜੈ ਭਾਇ ਦੁਖੁ ਪਾਵਣਿਆ ॥੬॥
8 ਜਿਸੁ ਅੰਤਰਿ ਪ੍ਰੀਤਿ ਲਗੈ ਸੋ ਮੁਕਤਾ ॥
9 ਇੰਦ੍ਰੀ ਵਸਿ ਸਚ ਸੰਜਮਿ ਜੁਗਤਾ ॥
10 ਗੁਰ ਕੈ ਸਬਦਿ ਸਦਾ ਹਰਿ ਧਿਆਏ ਏਹਾ ਭਗਤਿ ਹਰਿ ਭਾਵਣਿਆ ॥੭॥
11 ਗੁਰਮੁਖਿ ਭਗਤਿ ਜੁਗ ਚਾਰੇ ਹੋਈ ॥
12 ਹੋਰਤੁ ਭਗਤਿ ਨ ਪਾਏ ਕੋਈ ॥
13 ਨਾਨਕ ਨਾਮੁ ਗੁਰ ਭਗਤੀ ਪਾਈਐ ਗੁਰ ਚਰਣੀ ਚਿਤੁ ਲਾਵਣਿਆ ॥੮॥੨੦॥੨੧॥
14 ਮਾਝ ਮਹਲਾ ੩ ॥
15 ਸਚਾ ਸੇਵੀ ਸਚੁ ਸਾਲਾਹੀ ॥
16 ਸਚੈ ਨਾਇ ਦੁਖੁ ਕਬ ਹੀ ਨਾਹੀ ॥
17 ਸੁਖਦਾਤਾ ਸੇਵਨਿ ਸੁਖੁ ਪਾਇਨਿ ਗੁਰਮਤਿ ਮੰਨਿ ਵਸਾਵਣਿਆ ॥੧॥
18 ਹਉ ਵਾਰੀ ਜੀਉ ਵਾਰੀ ਸੁਖ ਸਹਜਿ ਸਮਾਧਿ ਲਗਾਵਣਿਆ ॥
19 ਜੋ ਹਰਿ ਸੇਵਹਿ ਸੇ ਸਦਾ ਸੋਹਹਿ ਸੋਭਾ ਸੁਰਤਿ ਸੁਹਾਵਣਿਆ ॥੧॥ ਰਹਾਉ ॥
20 ਸਭੁ ਕੋ ਤੇਰਾ ਭਗਤੁ ਕਹਾਏ ॥
21 ਸੇਈ ਭਗਤ ਤੇਰੈ ਮਨਿ ਭਾਏ ॥
22 ਸਚੁ ਬਾਣੀ ਤੁਧੈ ਸਾਲਾਹਨਿ ਰੰਗਿ ਰਾਤੇ ਭਗਤਿ ਕਰਾਵਣਿਆ ॥੨॥
23 ਸਭੁ ਕੋ ਸਚੇ ਹਰਿ ਜੀਉ ਤੇਰਾ ॥
24 ਗੁਰਮੁਖਿ ਮਿਲੈ ਤਾ ਚੂਕੈ ਫੇਰਾ ॥
25 ਜਾ ਤੁਧੁ ਭਾਵੈ ਤਾ ਨਾਇ ਰਚਾਵਹਿ ਤੂੰ ਆਪੇ ਨਾਉ ਜਪਾਵਣਿਆ ॥੩॥
26 ਗੁਰਮਤੀ ਹਰਿ ਮੰਨਿ ਵਸਾਇਆ ॥
27 ਹਰਖੁ ਸੋਗੁ ਸਭੁ ਮੋਹੁ ਗਵਾਇਆ ॥
28 ਇਕਸੁ ਸਿਉ ਲਿਵ ਲਾਗੀ ਸਦ ਹੀ ਹਰਿ ਨਾਮੁ ਮੰਨਿ ਵਸਾਵਣਿਆ ॥੪॥
29 ਭਗਤ ਰੰਗਿ ਰਾਤੇ ਸਦਾ ਤੇਰੈ ਚਾਏ ॥
30 ਨਉ ਨਿਧਿ ਨਾਮੁ ਵਸਿਆ ਮਨਿ ਆਏ ॥
31 ਪੂਰੈ ਭਾਗਿ ਸਤਿਗੁਰੁ ਪਾਇਆ ਸਬਦੇ ਮੇਲਿ ਮਿਲਾਵਣਿਆ ॥੫॥
32 ਤੂੰ ਦਇਆਲੁ ਸਦਾ ਸੁਖਦਾਤਾ ॥
33 ਤੂੰ ਆਪੇ ਮੇਲਿਹਿ ਗੁਰਮੁਖਿ ਜਾਤਾ ॥
34 ਤੂੰ ਆਪੇ ਦੇਵਹਿ ਨਾਮੁ ਵਡਾਈ ਨਾਮਿ ਰਤੇ ਸੁਖੁ ਪਾਵਣਿਆ ॥੬॥
35 ਸਦਾ ਸਦਾ ਸਾਚੇ ਤੁਧੁ ਸਾਲਾਹੀ ॥
36 ਗੁਰਮੁਖਿ ਜਾਤਾ ਦੂਜਾ ਕੋ ਨਾਹੀ ॥
37 ਏਕਸੁ ਸਿਉ ਮਨੁ ਰਹਿਆ ਸਮਾਏ ਮਨਿ ਮੰਨਿਐ ਮਨਹਿ ਮਿਲਾਵਣਿਆ ॥੭॥
38 ਗੁਰਮੁਖਿ ਹੋਵੈ ਸੋ ਸਾਲਾਹੇ ॥
39 ਸਾਚੇ ਠਾਕੁਰ ਵੇਪਰਵਾਹੇ ॥
40 ਨਾਨਕ ਨਾਮੁ ਵਸੈ ਮਨ ਅੰਤਰਿ ਗੁਰਸਬਦੀ ਹਰਿ ਮੇਲਾਵਣਿਆ ॥੮॥੨੧॥੨੨॥
41 ਮਾਝ ਮਹਲਾ ੩ ॥
42 ਤੇਰੇ ਭਗਤ ਸੋਹਹਿ ਸਾਚੈ ਦਰਬਾਰੇ ॥
43 ਗੁਰ ਕੈ ਸਬਦਿ ਨਾਮਿ ਸਵਾਰੇ ॥
44 ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣ ਕਹਿ ਗੁਣੀ ਸਮਾਵਣਿਆ ॥੧॥