Ang 1240
1 ਆਖਣਿ ਅਉਖਾ ਨਾਨਕਾ ਆਖਿ ਨ ਜਾਪੈ ਆਖਿ ॥੨॥
2 ਪਉੜੀ ॥
3 ਨਾਇ ਸੁਣਿਐ ਮਨੁ ਰਹਸੀਐ ਨਾਮੇ ਸਾਂਤਿ ਆਈ ॥
4 ਨਾਇ ਸੁਣਿਐ ਮਨੁ ਤ੍ਰਿਪਤੀਐ ਸਭ ਦੁਖ ਗਵਾਈ ॥
5 ਨਾਇ ਸੁਣਿਐ ਨਾਉ ਊਪਜੈ ਨਾਮੇ ਵਡਿਆਈ ॥
6 ਨਾਮੇ ਹੀ ਸਭ ਜਾਤਿ ਪਤਿ ਨਾਮੇ ਗਤਿ ਪਾਈ ॥
7 ਗੁਰਮੁਖਿ ਨਾਮੁ ਧਿਆਈਐ ਨਾਨਕ ਲਿਵ ਲਾਈ ॥੬॥
8 ਸਲੋਕ ਮਹਲਾ ੧ ॥
9 ਜੂਠਿ ਨ ਰਾਗਂੀ ਜੂਠਿ ਨ ਵੇਦਂੀ ॥
10 ਜੂਠਿ ਨ ਚੰਦ ਸੂਰਜ ਕੀ ਭੇਦੀ ॥
11 ਜੂਠਿ ਨ ਅੰਨੀ ਜੂਠਿ ਨ ਨਾਈ ॥
12 ਜੂਠਿ ਨ ਮੀਹੁ ਵਰ੍ਹਿਐ ਸਭ ਥਾਈ ॥
13 ਜੂਠਿ ਨ ਧਰਤੀ ਜੂਠਿ ਨ ਪਾਣੀ ॥
14 ਜੂਠਿ ਨ ਪਉਣੈ ਮਾਹਿ ਸਮਾਣੀ ॥
15 ਨਾਨਕ ਨਿਗੁਰਿਆ ਗੁਣੁ ਨਾਹੀ ਕੋਇ ॥
16 ਮੁਹਿ ਫੇਰਿਐ ਮੁਹੁ ਜੂਠਾ ਹੋਇ ॥੧॥
17 ਮਹਲਾ ੧ ॥
18 ਨਾਨਕ ਚੁਲੀਆ ਸੁਚੀਆ ਜੇ ਭਰਿ ਜਾਣੈ ਕੋਇ ॥
19 ਸੁਰਤੇ ਚੁਲੀ ਗਿਆਨ ਕੀ ਜੋਗੀ ਕਾ ਜਤੁ ਹੋਇ ॥
20 ਬ੍ਰਹਮਣ ਚੁਲੀ ਸੰਤੋਖ ਕੀ ਗਿਰਹੀ ਕਾ ਸਤੁ ਦਾਨੁ ॥
21 ਰਾਜੇ ਚੁਲੀ ਨਿਆਵ ਕੀ ਪੜਿਆ ਸਚੁ ਧਿਆਨੁ ॥
22 ਪਾਣੀ ਚਿਤੁ ਨ ਧੋਪਈ ਮੁਖਿ ਪੀਤੈ ਤਿਖ ਜਾਇ ॥
23 ਪਾਣੀ ਪਿਤਾ ਜਗਤ ਕਾ ਫਿਰਿ ਪਾਣੀ ਸਭੁ ਖਾਇ ॥੨॥
24 ਪਉੜੀ ॥
25 ਨਾਇ ਸੁਣਿਐ ਸਭ ਸਿਧਿ ਹੈ ਰਿਧਿ ਪਿਛੈ ਆਵੈ ॥
26 ਨਾਇ ਸੁਣਿਐ ਨਉ ਨਿਧਿ ਮਿਲੈ ਮਨ ਚਿੰਦਿਆ ਪਾਵੈ ॥
27 ਨਾਇ ਸੁਣਿਐ ਸੰਤੋਖੁ ਹੋਇ ਕਵਲਾ ਚਰਨ ਧਿਆਵੈ ॥
28 ਨਾਇ ਸੁਣਿਐ ਸਹਜੁ ਊਪਜੈ ਸਹਜੇ ਸੁਖੁ ਪਾਵੈ ॥
29 ਗੁਰਮਤੀ ਨਾਉ ਪਾਈਐ ਨਾਨਕ ਗੁਣ ਗਾਵੈ ॥੭॥
30 ਸਲੋਕ ਮਹਲਾ ੧ ॥
31 ਦੁਖ ਵਿਚਿ ਜੰਮਣੁ ਦੁਖਿ ਮਰਣੁ ਦੁਖਿ ਵਰਤਣੁ ਸੰਸਾਰਿ ॥
32 ਦੁਖੁ ਦੁਖੁ ਅਗੈ ਆਖੀਐ ਪੜੑਿ ਪੜੑਿ ਕਰਹਿ ਪੁਕਾਰ ॥
33 ਦੁਖ ਕੀਆ ਪੰਡਾ ਖੁਲੑੀਆ ਸੁਖੁ ਨ ਨਿਕਲਿਓ ਕੋਇ ॥
34 ਦੁਖ ਵਿਚਿ ਜੀਉ ਜਲਾਇਆ ਦੁਖੀਆ ਚਲਿਆ ਰੋਇ ॥
35 ਨਾਨਕ ਸਿਫਤੀ ਰਤਿਆ ਮਨੁ ਤਨੁ ਹਰਿਆ ਹੋਇ ॥
36 ਦੁਖ ਕੀਆ ਅਗੀ ਮਾਰੀਅਹਿ ਭੀ ਦੁਖੁ ਦਾਰੂ ਹੋਇ ॥੧॥
37 ਮਹਲਾ ੧ ॥
38 ਨਾਨਕ ਦੁਨੀਆ ਭਸੁ ਰੰਗੁ ਭਸੂ ਹੂ ਭਸੁ ਖੇਹ ॥
39 ਭਸੋ ਭਸੁ ਕਮਾਵਣੀ ਭੀ ਭਸੁ ਭਰੀਐ ਦੇਹ ॥
40 ਜਾ ਜੀਉ ਵਿਚਹੁ ਕਢੀਐ ਭਸੂ ਭਰਿਆ ਜਾਇ ॥
41 ਅਗੈ ਲੇਖੈ ਮੰਗਿਐ ਹੋਰ ਦਸੂਣੀ ਪਾਇ ॥੨॥
42 ਪਉੜੀ ॥
43 ਨਾਇ ਸੁਣਿਐ ਸੁਚਿ ਸੰਜਮੋ ਜਮੁ ਨੇੜਿ ਨ ਆਵੈ ॥
44 ਨਾਇ ਸੁਣਿਐ ਘਟਿ ਚਾਨਣਾ ਆਨੑੇਰੁ ਗਵਾਵੈ ॥
45 ਨਾਇ ਸੁਣਿਐ ਆਪੁ ਬੁਝੀਐ ਲਾਹਾ ਨਾਉ ਪਾਵੈ ॥
46 ਨਾਇ ਸੁਣਿਐ ਪਾਪ ਕਟੀਅਹਿ ਨਿਰਮਲ ਸਚੁ ਪਾਵੈ ॥
47 ਨਾਨਕ ਨਾਇ ਸੁਣਿਐ ਮੁਖ ਉਜਲੇ ਨਾਉ ਗੁਰਮੁਖਿ ਧਿਆਵੈ ॥੮॥
48 ਸਲੋਕ ਮਹਲਾ ੧ ॥
49 ਘਰਿ ਨਾਰਾਇਣੁ ਸਭਾ ਨਾਲਿ ॥