Ang 1243
1 ਲਿਖਿਆ ਹੋਵੈ ਨਾਨਕਾ ਕਰਤਾ ਕਰੇ ਸੁ ਹੋਇ ॥੧॥
2 ਮਃ ੧ ॥
3 ਰੰਨਾ ਹੋਈਆ ਬੋਧੀਆ ਪੁਰਸ ਹੋਏ ਸਈਆਦ ॥
4 ਸੀਲੁ ਸੰਜਮੁ ਸੁਚ ਭੰਨੀ ਖਾਣਾ ਖਾਜੁ ਅਹਾਜੁ ॥
5 ਸਰਮੁ ਗਇਆ ਘਰਿ ਆਪਣੈ ਪਤਿ ਉਠਿ ਚਲੀ ਨਾਲਿ ॥
6 ਨਾਨਕ ਸਚਾ ਏਕੁ ਹੈ ਅਉਰੁ ਨ ਸਚਾ ਭਾਲਿ ॥੨॥
7 ਪਉੜੀ ॥
8 ਬਾਹਰਿ ਭਸਮ ਲੇਪਨ ਕਰੇ ਅੰਤਰਿ ਗੁਬਾਰੀ ॥
9 ਖਿੰਥਾ ਝੋਲੀ ਬਹੁ ਭੇਖ ਕਰੇ ਦੁਰਮਤਿ ਅਹੰਕਾਰੀ ॥
10 ਸਾਹਿਬ ਸਬਦੁ ਨ ਊਚਰੈ ਮਾਇਆ ਮੋਹ ਪਸਾਰੀ ॥
11 ਅੰਤਰਿ ਲਾਲਚੁ ਭਰਮੁ ਹੈ ਭਰਮੈ ਗਾਵਾਰੀ ॥
12 ਨਾਨਕ ਨਾਮੁ ਨ ਚੇਤਈ ਜੂਐ ਬਾਜੀ ਹਾਰੀ ॥੧੪॥
13 ਸਲੋਕ ਮਃ ੧ ॥
14 ਲਖ ਸਿਉ ਪ੍ਰੀਤਿ ਹੋਵੈ ਲਖ ਜੀਵਣੁ ਕਿਆ ਖੁਸੀਆ ਕਿਆ ਚਾਉ ॥
15 ਵਿਛੁੜਿਆ ਵਿਸੁ ਹੋਇ ਵਿਛੋੜਾ ਏਕ ਘੜੀ ਮਹਿ ਜਾਇ ॥
16 ਜੇ ਸਉ ਵਰ੍ਹਿਆ ਮਿਠਾ ਖਾਜੈ ਭੀ ਫਿਰਿ ਕਉੜਾ ਖਾਇ ॥
17 ਮਿਠਾ ਖਾਧਾ ਚਿਤਿ ਨ ਆਵੈ ਕਉੜਤਣੁ ਧਾਇ ਜਾਇ ॥
18 ਮਿਠਾ ਕਉੜਾ ਦੋਵੈ ਰੋਗ ॥
19 ਨਾਨਕ ਅੰਤਿ ਵਿਗੁਤੇ ਭੋਗ ॥
20 ਝਖਿ ਝਖਿ ਝਖਣਾ ਝਗੜਾ ਝਾਖ ॥
21 ਝਖਿ ਝਖਿ ਜਾਹਿ ਝਖਹਿ ਤਿਨੑ ਪਾਸਿ ॥੧॥
22 ਮਃ ੧ ॥
23 ਕਾਪੜੁ ਕਾਠੁ ਰੰਗਾਇਆ ਰਾਂਗਿ ॥
24 ਘਰ ਗਚ ਕੀਤੇ ਬਾਗੇ ਬਾਗ ॥
25 ਸਾਦ ਸਹਜ ਕਰਿ ਮਨੁ ਖੇਲਾਇਆ ॥
26 ਤੈ ਸਹ ਪਾਸਹੁ ਕਹਣੁ ਕਹਾਇਆ ॥
27 ਮਿਠਾ ਕਰਿ ਕੈ ਕਉੜਾ ਖਾਇਆ ॥
28 ਤਿਨਿ ਕਉੜੈ ਤਨਿ ਰੋਗੁ ਜਮਾਇਆ ॥
29 ਜੇ ਫਿਰਿ ਮਿਠਾ ਪੇੜੈ ਪਾਇ ॥
30 ਤਉ ਕਉੜਤਣੁ ਚੂਕਸਿ ਮਾਇ ॥
31 ਨਾਨਕ ਗੁਰਮੁਖਿ ਪਾਵੈ ਸੋਇ ॥
32 ਜਿਸ ਨੋ ਪ੍ਰਾਪਤਿ ਲਿਖਿਆ ਹੋਇ ॥੨॥
33 ਪਉੜੀ ॥
34 ਜਿਨ ਕੈ ਹਿਰਦੈ ਮੈਲੁ ਕਪਟੁ ਹੈ ਬਾਹਰੁ ਧੋਵਾਇਆ ॥
35 ਕੂੜੁ ਕਪਟੁ ਕਮਾਵਦੇ ਕੂੜੁ ਪਰਗਟੀ ਆਇਆ ॥
36 ਅੰਦਰਿ ਹੋਇ ਸੁ ਨਿਕਲੈ ਨਹ ਛਪੈ ਛਪਾਇਆ ॥
37 ਕੂੜੈ ਲਾਲਚਿ ਲਗਿਆ ਫਿਰਿ ਜੂਨੀ ਪਾਇਆ ॥
38 ਨਾਨਕ ਜੋ ਬੀਜੈ ਸੋ ਖਾਵਣਾ ਕਰਤੈ ਲਿਖਿ ਪਾਇਆ ॥੧੫॥
39 ਸਲੋਕ ਮਃ ੨ ॥
40 ਕਥਾ ਕਹਾਣੀ ਬੇਦਂੀ ਆਣੀ ਪਾਪੁ ਪੁੰਨੁ ਬੀਚਾਰੁ ॥
41 ਦੇ ਦੇ ਲੈਣਾ ਲੈ ਲੈ ਦੇਣਾ ਨਰਕਿ ਸੁਰਗਿ ਅਵਤਾਰ ॥
42 ਉਤਮ ਮਧਿਮ ਜਾਤੀਂ ਜਿਨਸੀ ਭਰਮਿ ਭਵੈ ਸੰਸਾਰੁ ॥
43 ਅੰਮ੍ਰਿਤ ਬਾਣੀ ਤਤੁ ਵਖਾਣੀ ਗਿਆਨ ਧਿਆਨ ਵਿਚਿ ਆਈ ॥
44 ਗੁਰਮੁਖਿ ਆਖੀ ਗੁਰਮੁਖਿ ਜਾਤੀ ਸੁਰਤਂੀ ਕਰਮਿ ਧਿਆਈ ॥
45 ਹੁਕਮੁ ਸਾਜਿ ਹੁਕਮੈ ਵਿਚਿ ਰਖੈ ਹੁਕਮੈ ਅੰਦਰਿ ਵੇਖੈ ॥
46 ਨਾਨਕ ਅਗਹੁ ਹਉਮੈ ਤੁਟੈ ਤਾਂ ਕੋ ਲਿਖੀਐ ਲੇਖੈ ॥੧॥
47 ਮਃ ੧ ॥
48 ਬੇਦੁ ਪੁਕਾਰੇ ਪੁੰਨੁ ਪਾਪੁ ਸੁਰਗ ਨਰਕ ਕਾ ਬੀਉ ॥
49 ਜੋ ਬੀਜੈ ਸੋ ਉਗਵੈ ਖਾਂਦਾ ਜਾਣੈ ਜੀਉ ॥
50 ਗਿਆਨੁ ਸਲਾਹੇ ਵਡਾ ਕਰਿ ਸਚੋ ਸਚਾ ਨਾਉ ॥
51 ਸਚੁ ਬੀਜੈ ਸਚੁ ਉਗਵੈ ਦਰਗਹ ਪਾਈਐ ਥਾਉ ॥