Ang 1245
1 ਗੁਰ ਪਰਸਾਦੀ ਘਟਿ ਚਾਨਣਾ ਆਨੑੇਰੁ ਗਵਾਇਆ ॥
2 ਲੋਹਾ ਪਾਰਸਿ ਭੇਟੀਐ ਕੰਚਨੁ ਹੋਇ ਆਇਆ ॥
3 ਨਾਨਕ ਸਤਿਗੁਰਿ ਮਿਲਿਐ ਨਾਉ ਪਾਈਐ ਮਿਲਿ ਨਾਮੁ ਧਿਆਇਆ ॥
4 ਜਿਨੑ ਕੈ ਪੋਤੈ ਪੁੰਨੁ ਹੈ ਤਿਨੑੀ ਦਰਸਨੁ ਪਾਇਆ ॥੧੯॥
5 ਸਲੋਕ ਮਃ ੧ ॥
6 ਧ੍ਰਿਗੁ ਤਿਨਾ ਕਾ ਜੀਵਿਆ ਜਿ ਲਿਖਿ ਲਿਖਿ ਵੇਚਹਿ ਨਾਉ ॥
7 ਖੇਤੀ ਜਿਨ ਕੀ ਉਜੜੈ ਖਲਵਾੜੇ ਕਿਆ ਥਾਉ ॥
8 ਸਚੈ ਸਰਮੈ ਬਾਹਰੇ ਅਗੈ ਲਹਹਿ ਨ ਦਾਦਿ ॥
9 ਅਕਲਿ ਏਹ ਨ ਆਖੀਐ ਅਕਲਿ ਗਵਾਈਐ ਬਾਦਿ ॥
10 ਅਕਲੀ ਸਾਹਿਬੁ ਸੇਵੀਐ ਅਕਲੀ ਪਾਈਐ ਮਾਨੁ ॥
11 ਅਕਲੀ ਪੜੑਿ ਕੈ ਬੁਝੀਐ ਅਕਲੀ ਕੀਚੈ ਦਾਨੁ ॥
12 ਨਾਨਕੁ ਆਖੈ ਰਾਹੁ ਏਹੁ ਹੋਰਿ ਗਲਾਂ ਸੈਤਾਨੁ ॥੧॥
13 ਮਃ ੨ ॥
14 ਜੈਸਾ ਕਰੈ ਕਹਾਵੈ ਤੈਸਾ ਐਸੀ ਬਨੀ ਜਰੂਰਤਿ ॥
15 ਹੋਵਹਿ ਲਿੰਙ ਝਿੰਙ ਨਹ ਹੋਵਹਿ ਐਸੀ ਕਹੀਐ ਸੂਰਤਿ ॥
16 ਜੋ ਓਸੁ ਇਛੇ ਸੋ ਫਲੁ ਪਾਏ ਤਾਂ ਨਾਨਕ ਕਹੀਐ ਮੂਰਤਿ ॥੨॥
17 ਪਉੜੀ ॥
18 ਸਤਿਗੁਰੁ ਅੰਮ੍ਰਿਤ ਬਿਰਖੁ ਹੈ ਅੰਮ੍ਰਿਤ ਰਸਿ ਫਲਿਆ ॥
19 ਜਿਸੁ ਪਰਾਪਤਿ ਸੋ ਲਹੈ ਗੁਰਸਬਦੀ ਮਿਲਿਆ ॥
20 ਸਤਿਗੁਰ ਕੈ ਭਾਣੈ ਜੋ ਚਲੈ ਹਰਿ ਸੇਤੀ ਰਲਿਆ ॥
21 ਜਮਕਾਲੁ ਜੋਹਿ ਨ ਸਕਈ ਘਟਿ ਚਾਨਣੁ ਬਲਿਆ ॥
22 ਨਾਨਕ ਬਖਸਿ ਮਿਲਾਇਅਨੁ ਫਿਰਿ ਗਰਭਿ ਨ ਗਲਿਆ ॥੨੦॥
23 ਸਲੋਕ ਮਃ ੧ ॥
24 ਸਚੁ ਵਰਤੁ ਸੰਤੋਖੁ ਤੀਰਥੁ ਗਿਆਨੁ ਧਿਆਨੁ ਇਸਨਾਨੁ ॥
25 ਦਇਆ ਦੇਵਤਾ ਖਿਮਾ ਜਪਮਾਲੀ ਤੇ ਮਾਣਸ ਪਰਧਾਨ ॥
26 ਜੁਗਤਿ ਧੋਤੀ ਸੁਰਤਿ ਚਉਕਾ ਤਿਲਕੁ ਕਰਣੀ ਹੋਇ ॥
27 ਭਾਉ ਭੋਜਨੁ ਨਾਨਕਾ ਵਿਰਲਾ ਤ ਕੋਈ ਕੋਇ ॥੧॥
28 ਮਹਲਾ ੩ ॥
29 ਨਉਮੀ ਨੇਮੁ ਸਚੁ ਜੇ ਕਰੈ ॥
30 ਕਾਮ ਕ੍ਰੋਧੁ ਤ੍ਰਿਸਨਾ ਉਚਰੈ ॥
31 ਦਸਮੀ ਦਸੇ ਦੁਆਰ ਜੇ ਠਾਕੈ ਏਕਾਦਸੀ ਏਕੁ ਕਰਿ ਜਾਣੈ ॥
32 ਦੁਆਦਸੀ ਪੰਚ ਵਸਗਤਿ ਕਰਿ ਰਾਖੈ ਤਉ ਨਾਨਕ ਮਨੁ ਮਾਨੈ ॥
33 ਐਸਾ ਵਰਤੁ ਰਹੀਜੈ ਪਾਡੇ ਹੋਰ ਬਹੁਤੁ ਸਿਖ ਕਿਆ ਦੀਜੈ ॥੨॥
34 ਪਉੜੀ ॥
35 ਭੂਪਤਿ ਰਾਜੇ ਰੰਗ ਰਾਇ ਸੰਚਹਿ ਬਿਖੁ ਮਾਇਆ ॥
36 ਕਰਿ ਕਰਿ ਹੇਤੁ ਵਧਾਇਦੇ ਪਰ ਦਰਬੁ ਚੁਰਾਇਆ ॥
37 ਪੁਤ੍ਰ ਕਲਤ੍ਰ ਨ ਵਿਸਹਹਿ ਬਹੁ ਪ੍ਰੀਤਿ ਲਗਾਇਆ ॥
38 ਵੇਖਦਿਆ ਹੀ ਮਾਇਆ ਧੁਹਿ ਗਈ ਪਛੁਤਹਿ ਪਛੁਤਾਇਆ ॥
39 ਜਮ ਦਰਿ ਬਧੇ ਮਾਰੀਅਹਿ ਨਾਨਕ ਹਰਿ ਭਾਇਆ ॥੨੧॥
40 ਸਲੋਕ ਮਃ ੧ ॥
41 ਗਿਆਨ ਵਿਹੂਣਾ ਗਾਵੈ ਗੀਤ ॥
42 ਭੁਖੇ ਮੁਲਾਂ ਘਰੇ ਮਸੀਤਿ ॥
43 ਮਖਟੂ ਹੋਇ ਕੈ ਕੰਨ ਪੜਾਏ ॥
44 ਫਕਰੁ ਕਰੇ ਹੋਰੁ ਜਾਤਿ ਗਵਾਏ ॥
45 ਗੁਰੁ ਪੀਰੁ ਸਦਾਏ ਮੰਗਣ ਜਾਇ ॥
46 ਤਾ ਕੈ ਮੂਲਿ ਨ ਲਗੀਐ ਪਾਇ ॥
47 ਘਾਲਿ ਖਾਇ ਕਿਛੁ ਹਥਹੁ ਦੇਇ ॥
48 ਨਾਨਕ ਰਾਹੁ ਪਛਾਣਹਿ ਸੇਇ ॥੧॥