Ang 1267
1 ਜਬ ਪ੍ਰਿਅ ਆਇ ਬਸੇ ਗ੍ਰਿਹਿ ਆਸਨਿ ਤਬ ਹਮ ਮੰਗਲੁ ਗਾਇਆ ॥
2 ਮੀਤ ਸਾਜਨ ਮੇਰੇ ਭਏ ਸੁਹੇਲੇ ਪ੍ਰਭੁ ਪੂਰਾ ਗੁਰੂ ਮਿਲਾਇਆ ॥੩॥
3 ਸਖੀ ਸਹੇਲੀ ਭਏ ਅਨੰਦਾ ਗੁਰਿ ਕਾਰਜ ਹਮਰੇ ਪੂਰੇ ॥
4 ਕਹੁ ਨਾਨਕ ਵਰੁ ਮਿਲਿਆ ਸੁਖਦਾਤਾ ਛੋਡਿ ਨ ਜਾਈ ਦੂਰੇ ॥੪॥੩॥
5 ਮਲਾਰ ਮਹਲਾ ੫ ॥
6 ਰਾਜ ਤੇ ਕੀਟ ਕੀਟ ਤੇ ਸੁਰਪਤਿ ਕਰਿ ਦੋਖ ਜਠਰ ਕਉ ਭਰਤੇ ॥
7 ਕ੍ਰਿਪਾ ਨਿਧਿ ਛੋਡਿ ਆਨ ਕਉ ਪੂਜਹਿ ਆਤਮ ਘਾਤੀ ਹਰਤੇ ॥੧॥
8 ਹਰਿ ਬਿਸਰਤ ਤੇ ਦੁਖਿ ਦੁਖਿ ਮਰਤੇ ॥
9 ਅਨਿਕ ਬਾਰ ਭ੍ਰਮਹਿ ਬਹੁ ਜੋਨੀ ਟੇਕ ਨ ਕਾਹੂ ਧਰਤੇ ॥੧॥ ਰਹਾਉ ॥
10 ਤਿਆਗਿ ਸੁਆਮੀ ਆਨ ਕਉ ਚਿਤਵਤ ਮੂੜ ਮੁਗਧ ਖਲ ਖਰ ਤੇ ॥
11 ਕਾਗਰ ਨਾਵ ਲੰਘਹਿ ਕਤ ਸਾਗਰੁ ਬ੍ਰਿਥਾ ਕਥਤ ਹਮ ਤਰਤੇ ॥੨॥
12 ਸਿਵ ਬਿਰੰਚਿ ਅਸੁਰ ਸੁਰ ਜੇਤੇ ਕਾਲ ਅਗਨਿ ਮਹਿ ਜਰਤੇ ॥
13 ਨਾਨਕ ਸਰਨਿ ਚਰਨ ਕਮਲਨ ਕੀ ਤੁਮੑ ਨ ਡਾਰਹੁ ਪ੍ਰਭ ਕਰਤੇ ॥੩॥੪॥
14 ਰਾਗੁ ਮਲਾਰ ਮਹਲਾ ੫ ਦੁਪਦੇ ਘਰੁ ੧ ॥
15 ੴ ਸਤਿਗੁਰ ਪ੍ਰਸਾਦਿ ॥
16 ਪ੍ਰਭ ਮੇਰੇ ਓਇ ਬੈਰਾਗੀ ਤਿਆਗੀ ॥
17 ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਉ ਪ੍ਰੀਤਿ ਹਮਾਰੀ ਲਾਗੀ ॥੧॥ ਰਹਾਉ ॥
18 ਉਨ ਕੈ ਸੰਗਿ ਮੋਹਿ ਪ੍ਰਭੁ ਚਿਤਿ ਆਵੈ ਸੰਤ ਪ੍ਰਸਾਦਿ ਮੋਹਿ ਜਾਗੀ ॥
19 ਸੁਨਿ ਉਪਦੇਸੁ ਭਏ ਮਨ ਨਿਰਮਲ ਗੁਨ ਗਾਏ ਰੰਗਿ ਰਾਂਗੀ ॥੧॥
20 ਇਹੁ ਮਨੁ ਦੇਇ ਕੀਏ ਸੰਤ ਮੀਤਾ ਕ੍ਰਿਪਾਲ ਭਏ ਬਡਭਾਗਂੀ ॥
21 ਮਹਾ ਸੁਖੁ ਪਾਇਆ ਬਰਨਿ ਨ ਸਾਕਉ ਰੇਨੁ ਨਾਨਕ ਜਨ ਪਾਗੀ ॥੨॥੧॥੫॥
22 ਮਲਾਰ ਮਹਲਾ ੫ ॥
23 ਮਾਈ ਮੋਹਿ ਪ੍ਰੀਤਮੁ ਦੇਹੁ ਮਿਲਾਈ ॥
24 ਸਗਲ ਸਹੇਲੀ ਸੁਖ ਭਰਿ ਸੂਤੀ ਜਿਹ ਘਰਿ ਲਾਲੁ ਬਸਾਈ ॥੧॥ ਰਹਾਉ ॥
25 ਮੋਹਿ ਅਵਗਨ ਪ੍ਰਭੁ ਸਦਾ ਦਇਆਲਾ ਮੋਹਿ ਨਿਰਗੁਨਿ ਕਿਆ ਚਤੁਰਾਈ ॥
26 ਕਰਉ ਬਰਾਬਰਿ ਜੋ ਪ੍ਰਿਅ ਸੰਗਿ ਰਾਤਂੀ ਇਹ ਹਉਮੈ ਕੀ ਢੀਠਾਈ ॥੧॥
27 ਭਈ ਨਿਮਾਣੀ ਸਰਨਿ ਇਕ ਤਾਕੀ ਗੁਰ ਸਤਿਗੁਰ ਪੁਰਖ ਸੁਖਦਾਈ ॥
28 ਏਕ ਨਿਮਖ ਮਹਿ ਮੇਰਾ ਸਭੁ ਦੁਖੁ ਕਾਟਿਆ ਨਾਨਕ ਸੁਖਿ ਰੈਨਿ ਬਿਹਾਈ ॥੨॥੨॥੬॥
29 ਮਲਾਰ ਮਹਲਾ ੫ ॥
30 ਬਰਸੁ ਮੇਘ ਜੀ ਤਿਲੁ ਬਿਲਮੁ ਨ ਲਾਉ ॥
31 ਬਰਸੁ ਪਿਆਰੇ ਮਨਹਿ ਸਧਾਰੇ ਹੋਇ ਅਨਦੁ ਸਦਾ ਮਨਿ ਚਾਉ ॥੧॥ ਰਹਾਉ ॥
32 ਹਮ ਤੇਰੀ ਧਰ ਸੁਆਮੀਆ ਮੇਰੇ ਤੂ ਕਿਉ ਮਨਹੁ ਬਿਸਾਰੇ ॥