Ang 1285
1 ਇਕਿ ਨਗਨ ਫਿਰਹਿ ਦਿਨੁ ਰਾਤਿ ਨਂੀਦ ਨ ਸੋਵਹੀ ॥
2 ਇਕਿ ਅਗਨਿ ਜਲਾਵਹਿ ਅੰਗੁ ਆਪੁ ਵਿਗੋਵਹੀ ॥
3 ਵਿਣੁ ਨਾਵੈ ਤਨੁ ਛਾਰੁ ਕਿਆ ਕਹਿ ਰੋਵਹੀ ॥
4 ਸੋਹਨਿ ਖਸਮ ਦੁਆਰਿ ਜਿ ਸਤਿਗੁਰੁ ਸੇਵਹੀ ॥੧੫॥
5 ਸਲੋਕ ਮਃ ੩ ॥
6 ਬਾਬੀਹਾ ਅੰਮ੍ਰਿਤ ਵੇਲੈ ਬੋਲਿਆ ਤਾਂ ਦਰਿ ਸੁਣੀ ਪੁਕਾਰ ॥
7 ਮੇਘੈ ਨੋ ਫੁਰਮਾਨੁ ਹੋਆ ਵਰਸਹੁ ਕਿਰਪਾ ਧਾਰਿ ॥
8 ਹਉ ਤਿਨ ਕੈ ਬਲਿਹਾਰਣੈ ਜਿਨੀ ਸਚੁ ਰਖਿਆ ਉਰਿ ਧਾਰਿ ॥
9 ਨਾਨਕ ਨਾਮੇ ਸਭ ਹਰੀਆਵਲੀ ਗੁਰ ਕੈ ਸਬਦਿ ਵੀਚਾਰਿ ॥੧॥
10 ਮਃ ੩ ॥
11 ਬਾਬੀਹਾ ਇਵ ਤੇਰੀ ਤਿਖਾ ਨ ਉਤਰੈ ਜੇ ਸਉ ਕਰਹਿ ਪੁਕਾਰ ॥
12 ਨਦਰੀ ਸਤਿਗੁਰੁ ਪਾਈਐ ਨਦਰੀ ਉਪਜੈ ਪਿਆਰੁ ॥
13 ਨਾਨਕ ਸਾਹਿਬੁ ਮਨਿ ਵਸੈ ਵਿਚਹੁ ਜਾਹਿ ਵਿਕਾਰ ॥੨॥
14 ਪਉੜੀ ॥
15 ਇਕਿ ਜੈਨੀ ਉਝੜ ਪਾਇ ਧੁਰਹੁ ਖੁਆਇਆ ॥
16 ਤਿਨ ਮੁਖਿ ਨਾਹੀ ਨਾਮੁ ਨ ਤੀਰਥਿ ਨੑਾਇਆ ॥
17 ਹਥੀ ਸਿਰ ਖੋਹਾਇ ਨ ਭਦੁ ਕਰਾਇਆ ॥
18 ਕੁਚਿਲ ਰਹਹਿ ਦਿਨ ਰਾਤਿ ਸਬਦੁ ਨ ਭਾਇਆ ॥
19 ਤਿਨ ਜਾਤਿ ਨ ਪਤਿ ਨ ਕਰਮੁ ਜਨਮੁ ਗਵਾਇਆ ॥
20 ਮਨਿ ਜੂਠੈ ਵੇਜਾਤਿ ਜੂਠਾ ਖਾਇਆ ॥
21 ਬਿਨੁ ਸਬਦੈ ਆਚਾਰੁ ਨ ਕਿਨ ਹੀ ਪਾਇਆ ॥
22 ਗੁਰਮੁਖਿ ਓਅੰਕਾਰਿ ਸਚਿ ਸਮਾਇਆ ॥੧੬॥
23 ਸਲੋਕ ਮਃ ੩ ॥
24 ਸਾਵਣਿ ਸਰਸੀ ਕਾਮਣੀ ਗੁਰਸਬਦੀ ਵੀਚਾਰਿ ॥
25 ਨਾਨਕ ਸਦਾ ਸੁਹਾਗਣੀ ਗੁਰ ਕੈ ਹੇਤਿ ਅਪਾਰਿ ॥੧॥
26 ਮਃ ੩ ॥
27 ਸਾਵਣਿ ਦਝੈ ਗੁਣ ਬਾਹਰੀ ਜਿਸੁ ਦੂਜੈ ਭਾਇ ਪਿਆਰੁ ॥
28 ਨਾਨਕ ਪਿਰ ਕੀ ਸਾਰ ਨ ਜਾਣਈ ਸਭੁ ਸੀਗਾਰੁ ਖੁਆਰੁ ॥੨॥
29 ਪਉੜੀ ॥
30 ਸਚਾ ਅਲਖ ਅਭੇਉ ਹਠਿ ਨ ਪਤੀਜਈ ॥
31 ਇਕਿ ਗਾਵਹਿ ਰਾਗ ਪਰੀਆ ਰਾਗਿ ਨ ਭੀਜਈ ॥
32 ਇਕਿ ਨਚਿ ਨਚਿ ਪੂਰਹਿ ਤਾਲ ਭਗਤਿ ਨ ਕੀਜਈ ॥
33 ਇਕਿ ਅੰਨੁ ਨ ਖਾਹਿ ਮੂਰਖ ਤਿਨਾ ਕਿਆ ਕੀਜਈ ॥
34 ਤ੍ਰਿਸਨਾ ਹੋਈ ਬਹੁਤੁ ਕਿਵੈ ਨ ਧੀਜਈ ॥
35 ਕਰਮ ਵਧਹਿ ਕੈ ਲੋਅ ਖਪਿ ਮਰੀਜਈ ॥
36 ਲਾਹਾ ਨਾਮੁ ਸੰਸਾਰਿ ਅੰਮ੍ਰਿਤੁ ਪੀਜਈ ॥
37 ਹਰਿ ਭਗਤੀ ਅਸਨੇਹਿ ਗੁਰਮੁਖਿ ਘੀਜਈ ॥੧੭॥
38 ਸਲੋਕ ਮਃ ੩ ॥
39 ਗੁਰਮੁਖਿ ਮਲਾਰ ਰਾਗੁ ਜੋ ਕਰਹਿ ਤਿਨ ਮਨੁ ਤਨੁ ਸੀਤਲੁ ਹੋਇ ॥
40 ਗੁਰਸਬਦੀ ਏਕੁ ਪਛਾਣਿਆ ਏਕੋ ਸਚਾ ਸੋਇ ॥
41 ਮਨੁ ਤਨੁ ਸਚਾ ਸਚੁ ਮਨਿ ਸਚੇ ਸਚੀ ਸੋਇ ॥
42 ਅੰਦਰਿ ਸਚੀ ਭਗਤਿ ਹੈ ਸਹਜੇ ਹੀ ਪਤਿ ਹੋਇ ॥
43 ਕਲਿਜੁਗ ਮਹਿ ਘੋਰ ਅੰਧਾਰੁ ਹੈ ਮਨਮੁਖ ਰਾਹੁ ਨ ਕੋਇ ॥
44 ਸੇ ਵਡਭਾਗੀ ਨਾਨਕਾ ਜਿਨ ਗੁਰਮੁਖਿ ਪਰਗਟੁ ਹੋਇ ॥੧॥
45 ਮਃ ੩ ॥
46 ਇੰਦੁ ਵਰਸੈ ਕਰਿ ਦਇਆ ਲੋਕਾਂ ਮਨਿ ਉਪਜੈ ਚਾਉ ॥
47 ਜਿਸ ਕੈ ਹੁਕਮਿ ਇੰਦੁ ਵਰਸਦਾ ਤਿਸ ਕੈ ਸਦ ਬਲਿਹਾਰੈ ਜਾਂਉ ॥