Ang 129
1 ਅਹਿਨਿਸਿ ਪ੍ਰੀਤਿ ਸਬਦਿ ਸਾਚੈ ਹਰਿ ਸਰਿ ਵਾਸਾ ਪਾਵਣਿਆ ॥੫॥
2 ਮਨਮੁਖੁ ਸਦਾ ਬਗੁ ਮੈਲਾ ਹਉਮੈ ਮਲੁ ਲਾਈ ॥
3 ਇਸਨਾਨੁ ਕਰੈ ਪਰੁ ਮੈਲੁ ਨ ਜਾਈ ॥
4 ਜੀਵਤੁ ਮਰੈ ਗੁਰਸਬਦੁ ਬੀਚਾਰੈ ਹਉਮੈ ਮੈਲੁ ਚੁਕਾਵਣਿਆ ॥੬॥
5 ਰਤਨੁ ਪਦਾਰਥੁ ਘਰ ਤੇ ਪਾਇਆ ॥
6 ਪੂਰੈ ਸਤਿਗੁਰਿ ਸਬਦੁ ਸੁਣਾਇਆ ॥
7 ਗੁਰ ਪਰਸਾਦਿ ਮਿਟਿਆ ਅੰਧਿਆਰਾ ਘਟਿ ਚਾਨਣੁ ਆਪੁ ਪਛਾਨਣਿਆ ॥੭॥
8 ਆਪਿ ਉਪਾਏ ਤੈ ਆਪੇ ਵੇਖੈ ॥
9 ਸਤਿਗੁਰੁ ਸੇਵੈ ਸੋ ਜਨੁ ਲੇਖੈ ॥
10 ਨਾਨਕ ਨਾਮੁ ਵਸੈ ਘਟ ਅੰਤਰਿ ਗੁਰ ਕਿਰਪਾ ਤੇ ਪਾਵਣਿਆ ॥੮॥੩੧॥੩੨॥
11 ਮਾਝ ਮਹਲਾ ੩ ॥
12 ਮਾਇਆ ਮੋਹੁ ਜਗਤੁ ਸਬਾਇਆ ॥
13 ਤ੍ਰੈ ਗੁਣ ਦੀਸਹਿ ਮੋਹੇ ਮਾਇਆ ॥
14 ਗੁਰ ਪਰਸਾਦੀ ਕੋ ਵਿਰਲਾ ਬੂਝੈ ਚਉਥੈ ਪਦਿ ਲਿਵ ਲਾਵਣਿਆ ॥੧॥
15 ਹਉ ਵਾਰੀ ਜੀਉ ਵਾਰੀ ਮਾਇਆ ਮੋਹੁ ਸਬਦਿ ਜਲਾਵਣਿਆ ॥
16 ਮਾਇਆ ਮੋਹੁ ਜਲਾਏ ਸੋ ਹਰਿ ਸਿਉ ਚਿਤੁ ਲਾਏ ਹਰਿ ਦਰਿ ਮਹਲੀ ਸੋਭਾ ਪਾਵਣਿਆ ॥੧॥ ਰਹਾਉ ॥
17 ਦੇਵੀ ਦੇਵਾ ਮੂਲੁ ਹੈ ਮਾਇਆ ॥
18 ਸਿੰਮ੍ਰਿਤਿ ਸਾਸਤ ਜਿੰਨਿ ਉਪਾਇਆ ॥
19 ਕਾਮੁ ਕ੍ਰੋਧੁ ਪਸਰਿਆ ਸੰਸਾਰੇ ਆਇ ਜਾਇ ਦੁਖੁ ਪਾਵਣਿਆ ॥੨॥
20 ਤਿਸੁ ਵਿਚਿ ਗਿਆਨ ਰਤਨੁ ਇਕੁ ਪਾਇਆ ॥
21 ਗੁਰ ਪਰਸਾਦੀ ਮੰਨਿ ਵਸਾਇਆ ॥
22 ਜਤੁ ਸਤੁ ਸੰਜਮੁ ਸਚੁ ਕਮਾਵੈ ਗੁਰਿ ਪੂਰੈ ਨਾਮੁ ਧਿਆਵਣਿਆ ॥੩॥
23 ਪੇਈਅੜੈ ਧਨ ਭਰਮਿ ਭੁਲਾਣੀ ॥
24 ਦੂਜੈ ਲਾਗੀ ਫਿਰਿ ਪਛੋਤਾਣੀ ॥
25 ਹਲਤੁ ਪਲਤੁ ਦੋਵੈ ਗਵਾਏ ਸੁਪਨੈ ਸੁਖੁ ਨ ਪਾਵਣਿਆ ॥੪॥
26 ਪੇਈਅੜੈ ਧਨ ਕੰਤੁ ਸਮਾਲੇ ॥
27 ਗੁਰ ਪਰਸਾਦੀ ਵੇਖੈ ਨਾਲੇ ॥
28 ਪਿਰ ਕੈ ਸਹਜਿ ਰਹੈ ਰੰਗਿ ਰਾਤੀ ਸਬਦਿ ਸਿੰਗਾਰੁ ਬਣਾਵਣਿਆ ॥੫॥
29 ਸਫਲੁ ਜਨਮੁ ਜਿਨਾ ਸਤਿਗੁਰੁ ਪਾਇਆ ॥
30 ਦੂਜਾ ਭਾਉ ਗੁਰ ਸਬਦਿ ਜਲਾਇਆ ॥
31 ਏਕੋ ਰਵਿ ਰਹਿਆ ਘਟ ਅੰਤਰਿ ਮਿਲਿ ਸਤਸੰਗਤਿ ਹਰਿ ਗੁਣ ਗਾਵਣਿਆ ॥੬॥
32 ਸਤਿਗੁਰੁ ਨ ਸੇਵੇ ਸੋ ਕਾਹੇ ਆਇਆ ॥
33 ਧ੍ਰਿਗੁ ਜੀਵਣੁ ਬਿਰਥਾ ਜਨਮੁ ਗਵਾਇਆ ॥
34 ਮਨਮੁਖਿ ਨਾਮੁ ਚਿਤਿ ਨ ਆਵੈ ਬਿਨੁ ਨਾਵੈ ਬਹੁ ਦੁਖੁ ਪਾਵਣਿਆ ॥੭॥
35 ਜਿਨਿ ਸਿਸਟਿ ਸਾਜੀ ਸੋਈ ਜਾਣੈ ॥
36 ਆਪੇ ਮੇਲੈ ਸਬਦਿ ਪਛਾਣੈ ॥
37 ਨਾਨਕ ਨਾਮੁ ਮਿਲਿਆ ਤਿਨ ਜਨ ਕਉ ਜਿਨ ਧੁਰਿ ਮਸਤਕਿ ਲੇਖੁ ਲਿਖਾਵਣਿਆ ॥੮॥੧॥੩੨॥੩੩॥
38 ਮਾਝ ਮਹਲਾ ੪ ॥
39 ਆਦਿ ਪੁਰਖੁ ਅਪਰੰਪਰੁ ਆਪੇ ॥
40 ਆਪੇ ਥਾਪੇ ਥਾਪਿ ਉਥਾਪੇ ॥
41 ਸਭ ਮਹਿ ਵਰਤੈ ਏਕੋ ਸੋਈ ਗੁਰਮੁਖਿ ਸੋਭਾ ਪਾਵਣਿਆ ॥੧॥
42 ਹਉ ਵਾਰੀ ਜੀਉ ਵਾਰੀ ਨਿਰੰਕਾਰੀ ਨਾਮੁ ਧਿਆਵਣਿਆ ॥