Ang 1312
1 ਕਾਨੜਾ ਛੰਤ ਮਹਲਾ ੫ ॥
2 ੴ ਸਤਿਗੁਰ ਪ੍ਰਸਾਦਿ ॥
3 ਸੇ ਉਧਰੇ ਜਿਨ ਰਾਮ ਧਿਆਏ ॥
4 ਜਤਨ ਮਾਇਆ ਕੇ ਕਾਮਿ ਨ ਆਏ ॥
5 ਰਾਮ ਧਿਆਏ ਸਭਿ ਫਲ ਪਾਏ ਧਨਿ ਧੰਨਿ ਤੇ ਬਡਭਾਗੀਆ ॥
6 ਸਤਸੰਗਿ ਜਾਗੇ ਨਾਮਿ ਲਾਗੇ ਏਕ ਸਿਉ ਲਿਵ ਲਾਗੀਆ ॥
7 ਤਜਿ ਮਾਨ ਮੋਹ ਬਿਕਾਰ ਸਾਧੂ ਲਗਿ ਤਰਉ ਤਿਨ ਕੈ ਪਾਏ ॥
8 ਬਿਨਵੰਤਿ ਨਾਨਕ ਸਰਣਿ ਸੁਆਮੀ ਬਡਭਾਗਿ ਦਰਸਨੁ ਪਾਏ ॥੧॥
9 ਮਿਲਿ ਸਾਧੂ ਨਿਤ ਭਜਹ ਨਾਰਾਇਣ ॥
10 ਰਸਕਿ ਰਸਕਿ ਸੁਆਮੀ ਗੁਣ ਗਾਇਣ ॥
11 ਗੁਣ ਗਾਇ ਜੀਵਹ ਹਰਿ ਅਮਿਉ ਪੀਵਹ ਜਨਮ ਮਰਣਾ ਭਾਗਏ ॥
12 ਸਤਸੰਗਿ ਪਾਈਐ ਹਰਿ ਧਿਆਈਐ ਬਹੁੜਿ ਦੂਖੁ ਨ ਲਾਗਏ ॥
13 ਕਰਿ ਦਇਆ ਦਾਤੇ ਪੁਰਖ ਬਿਧਾਤੇ ਸੰਤ ਸੇਵ ਕਮਾਇਣ ॥
14 ਬਿਨਵੰਤਿ ਨਾਨਕ ਜਨ ਧੂਰਿ ਬਾਂਛਹਿ ਹਰਿ ਦਰਸਿ ਸਹਜਿ ਸਮਾਇਣ ॥੨॥
15 ਸਗਲੇ ਜੰਤ ਭਜਹੁ ਗੋਪਾਲੈ ॥
16 ਜਪ ਤਪ ਸੰਜਮ ਪੂਰਨ ਘਾਲੈ ॥
17 ਨਿਤ ਭਜਹੁ ਸੁਆਮੀ ਅੰਤਰਜਾਮੀ ਸਫਲ ਜਨਮੁ ਸਬਾਇਆ ॥
18 ਗੋਬਿਦੁ ਗਾਈਐ ਨਿਤ ਧਿਆਈਐ ਪਰਵਾਣੁ ਸੋਈ ਆਇਆ ॥
19 ਜਪ ਤਾਪ ਸੰਜਮ ਹਰਿ ਹਰਿ ਨਿਰੰਜਨ ਗੋਬਿੰਦ ਧਨੁ ਸੰਗਿ ਚਾਲੈ ॥
20 ਬਿਨਵੰਤਿ ਨਾਨਕ ਕਰਿ ਦਇਆ ਦੀਜੈ ਹਰਿ ਰਤਨੁ ਬਾਧਉ ਪਾਲੈ ॥੩॥
21 ਮੰਗਲਚਾਰ ਚੋਜ ਆਨੰਦਾ ॥
22 ਕਰਿ ਕਿਰਪਾ ਮਿਲੇ ਪਰਮਾਨੰਦਾ ॥
23 ਪ੍ਰਭ ਮਿਲੇ ਸੁਆਮੀ ਸੁਖਹਗਾਮੀ ਇਛ ਮਨ ਕੀ ਪੁੰਨੀਆ ॥
24 ਬਜੀ ਬਧਾਈ ਸਹਜੇ ਸਮਾਈ ਬਹੁੜਿ ਦੂਖਿ ਨ ਰੁੰਨੀਆ ॥
25 ਲੇ ਕੰਠਿ ਲਾਏ ਸੁਖ ਦਿਖਾਏ ਬਿਕਾਰ ਬਿਨਸੇ ਮੰਦਾ ॥
26 ਬਿਨਵੰਤਿ ਨਾਨਕ ਮਿਲੇ ਸੁਆਮੀ ਪੁਰਖ ਪਰਮਾਨੰਦਾ ॥੪॥੧॥
27 ਕਾਨੜੇ ਕੀ ਵਾਰ ਮਹਲਾ ੪ ਮੂਸੇ ਕੀ ਵਾਰ ਕੀ ਧੁਨੀ ॥
28 ੴ ਸਤਿਗੁਰ ਪ੍ਰਸਾਦਿ ॥
29 ਸਲੋਕ ਮਃ ੪ ॥
30 ਰਾਮ ਨਾਮੁ ਨਿਧਾਨੁ ਹਰਿ ਗੁਰਮਤਿ ਰਖੁ ਉਰ ਧਾਰਿ ॥
31 ਦਾਸਨ ਦਾਸਾ ਹੋਇ ਰਹੁ ਹਉਮੈ ਬਿਖਿਆ ਮਾਰਿ ॥
32 ਜਨਮੁ ਪਦਾਰਥੁ ਜੀਤਿਆ ਕਦੇ ਨ ਆਵੈ ਹਾਰਿ ॥
33 ਧਨੁ ਧਨੁ ਵਡਭਾਗੀ ਨਾਨਕਾ ਜਿਨ ਗੁਰਮਤਿ ਹਰਿ ਰਸੁ ਸਾਰਿ ॥੧॥
34 ਮਃ ੪ ॥
35 ਗੋਵਿੰਦੁ ਗੋਵਿਦੁ ਗੋਵਿਦੁ ਹਰਿ ਗੋਵਿਦੁ ਗੁਣੀ ਨਿਧਾਨੁ ॥
36 ਗੋਵਿਦੁ ਗੋਵਿਦੁ ਗੁਰਮਤਿ ਧਿਆਈਐ ਤਾਂ ਦਰਗਹ ਪਾਈਐ ਮਾਨੁ ॥