Ang 1313
1 ਗੋਵਿਦੁ ਗੋਵਿਦੁ ਗੋਵਿਦੁ ਜਪਿ ਮੁਖੁ ਊਜਲਾ ਪਰਧਾਨੁ ॥
2 ਨਾਨਕ ਗੁਰੁ ਗੋਵਿੰਦੁ ਹਰਿ ਜਿਤੁ ਮਿਲਿ ਹਰਿ ਪਾਇਆ ਨਾਮੁ ॥੨॥
3 ਪਉੜੀ ॥
4 ਤੂੰ ਆਪੇ ਹੀ ਸਿਧ ਸਾਧਿਕੋ ਤੂ ਆਪੇ ਹੀ ਜੁਗ ਜੋਗੀਆ ॥
5 ਤੂ ਆਪੇ ਹੀ ਰਸ ਰਸੀਅੜਾ ਤੂ ਆਪੇ ਹੀ ਭੋਗ ਭੋਗੀਆ ॥
6 ਤੂ ਆਪੇ ਆਪਿ ਵਰਤਦਾ ਤੂ ਆਪੇ ਕਰਹਿ ਸੁ ਹੋਗੀਆ ॥
7 ਸਤਸੰਗਤਿ ਸਤਿਗੁਰ ਧੰਨੁ ਧਨੋੁ ਧੰਨ ਧੰਨ ਧਨੋ ਜਿਤੁ ਮਿਲਿ ਹਰਿ ਬੁਲਗ ਬੁਲੋਗੀਆ ॥
8 ਸਭਿ ਕਹਹੁ ਮੁਖਹੁ ਹਰਿ ਹਰਿ ਹਰੇ ਹਰਿ ਹਰਿ ਹਰੇ ਹਰਿ ਬੋਲਤ ਸਭਿ ਪਾਪ ਲਹੋਗੀਆ ॥੧॥
9 ਸਲੋਕ ਮਃ ੪ ॥
10 ਹਰਿ ਹਰਿ ਹਰਿ ਹਰਿ ਨਾਮੁ ਹੈ ਗੁਰਮੁਖਿ ਪਾਵੈ ਕੋਇ ॥
11 ਹਉਮੈ ਮਮਤਾ ਨਾਸੁ ਹੋਇ ਦੁਰਮਤਿ ਕਢੈ ਧੋਇ ॥
12 ਨਾਨਕ ਅਨਦਿਨੁ ਗੁਣ ਉਚਰੈ ਜਿਨ ਕਉ ਧੁਰਿ ਲਿਖਿਆ ਹੋਇ ॥੧॥
13 ਮਃ ੪ ॥
14 ਹਰਿ ਆਪੇ ਆਪਿ ਦਇਆਲੁ ਹਰਿ ਆਪੇ ਕਰੇ ਸੁ ਹੋਇ ॥
15 ਹਰਿ ਆਪੇ ਆਪਿ ਵਰਤਦਾ ਹਰਿ ਜੇਵਡੁ ਅਵਰੁ ਨ ਕੋਇ ॥
16 ਜੋ ਹਰਿ ਪ੍ਰਭ ਭਾਵੈ ਸੋ ਥੀਐ ਜੋ ਹਰਿ ਪ੍ਰਭੁ ਕਰੇ ਸੁ ਹੋਇ ॥
17 ਕੀਮਤਿ ਕਿਨੈ ਨ ਪਾਈਆ ਬੇਅੰਤੁ ਪ੍ਰਭੂ ਹਰਿ ਸੋਇ ॥
18 ਨਾਨਕ ਗੁਰਮੁਖਿ ਹਰਿ ਸਾਲਾਹਿਆ ਤਨੁ ਮਨੁ ਸੀਤਲੁ ਹੋਇ ॥੨॥
19 ਪਉੜੀ ॥
20 ਸਭ ਜੋਤਿ ਤੇਰੀ ਜਗਜੀਵਨਾ ਤੂ ਘਟਿ ਘਟਿ ਹਰਿ ਰੰਗ ਰੰਗਨਾ ॥
21 ਸਭਿ ਧਿਆਵਹਿ ਤੁਧੁ ਮੇਰੇ ਪ੍ਰੀਤਮਾ ਤੂ ਸਤਿ ਸਤਿ ਪੁਰਖ ਨਿਰੰਜਨਾ ॥
22 ਇਕੁ ਦਾਤਾ ਸਭੁ ਜਗਤੁ ਭਿਖਾਰੀਆ ਹਰਿ ਜਾਚਹਿ ਸਭ ਮੰਗ ਮੰਗਨਾ ॥
23 ਸੇਵਕੁ ਠਾਕੁਰੁ ਸਭੁ ਤੂਹੈ ਤੂਹੈ ਗੁਰਮਤੀ ਹਰਿ ਚੰਗ ਚੰਗਨਾ ॥
24 ਸਭਿ ਕਹਹੁ ਮੁਖਹੁ ਰਿਖੀਕੇਸੁ ਹਰੇ ਰਿਖੀਕੇਸੁ ਹਰੇ ਜਿਤੁ ਪਾਵਹਿ ਸਭ ਫਲ ਫਲਨਾ ॥੨॥
25 ਸਲੋਕ ਮਃ ੪ ॥
26 ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥
27 ਜੋ ਇਛਹਿ ਸੋ ਫਲੁ ਪਾਇਸੀ ਗੁਰਸਬਦੀ ਲਗੈ ਧਿਆਨੁ ॥
28 ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥
29 ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥
30 ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੧॥
31 ਮਃ ੪ ॥
32 ਹਰਿ ਹਰਿ ਨਾਮੁ ਪਵਿਤੁ ਹੈ ਨਾਮੁ ਜਪਤ ਦੁਖੁ ਜਾਇ ॥
33 ਜਿਨ ਕਉ ਪੂਰਬਿ ਲਿਖਿਆ ਤਿਨ ਮਨਿ ਵਸਿਆ ਆਇ ॥
34 ਸਤਿਗੁਰ ਕੈ ਭਾਣੈ ਜੋ ਚਲੈ ਤਿਨ ਦਾਲਦੁ ਦੁਖੁ ਲਹਿ ਜਾਇ ॥
35 ਆਪਣੈ ਭਾਣੈ ਕਿਨੈ ਨ ਪਾਇਓ ਜਨ ਵੇਖਹੁ ਮਨਿ ਪਤੀਆਇ ॥
36 ਜਨੁ ਨਾਨਕੁ ਦਾਸਨ ਦਾਸੁ ਹੈ ਜੋ ਸਤਿਗੁਰ ਲਾਗੇ ਪਾਇ ॥੨॥
37 ਪਉੜੀ ॥