Ang 1315
1 ਸਭ ਆਸਾ ਮਨਸਾ ਵਿਸਰੀ ਮਨਿ ਚੂਕਾ ਆਲ ਜੰਜਾਲੁ ॥
2 ਗੁਰਿ ਤੁਠੈ ਨਾਮੁ ਦ੍ਰਿੜਾਇਆ ਹਮ ਕੀਏ ਸਬਦਿ ਨਿਹਾਲੁ ॥
3 ਜਨ ਨਾਨਕਿ ਅਤੁਟੁ ਧਨੁ ਪਾਇਆ ਹਰਿ ਨਾਮਾ ਹਰਿ ਧਨੁ ਮਾਲੁ ॥੨॥
4 ਪਉੜੀ ॥
5 ਹਰਿ ਤੁਮੑ ਵਡ ਵਡੇ ਵਡੇ ਵਡ ਊਚੇ ਸਭ ਊਪਰਿ ਵਡੇ ਵਡੌਨਾ ॥
6 ਜੋ ਧਿਆਵਹਿ ਹਰਿ ਅਪਰੰਪਰੁ ਹਰਿ ਹਰਿ ਹਰਿ ਧਿਆਇ ਹਰੇ ਤੇ ਹੋਨਾ ॥
7 ਜੋ ਗਾਵਹਿ ਸੁਣਹਿ ਤੇਰਾ ਜਸੁ ਸੁਆਮੀ ਤਿਨ ਕਾਟੇ ਪਾਪ ਕਟੋਨਾ ॥
8 ਤੁਮ ਜੈਸੇ ਹਰਿ ਪੁਰਖ ਜਾਨੇ ਮਤਿ ਗੁਰਮਤਿ ਮੁਖਿ ਵਡ ਵਡ ਭਾਗ ਵਡੋਨਾ ॥
9 ਸਭਿ ਧਿਆਵਹੁ ਆਦਿ ਸਤੇ ਜੁਗਾਦਿ ਸਤੇ ਪਰਤਖਿ ਸਤੇ ਸਦਾ ਸਦਾ ਸਤੇ ਜਨੁ ਨਾਨਕੁ ਦਾਸੁ ਦਸੋਨਾ ॥੫॥
10 ਸਲੋਕ ਮਃ ੪ ॥
11 ਹਮਰੇ ਹਰਿ ਜਗਜੀਵਨਾ ਹਰਿ ਜਪਿਓ ਹਰਿ ਗੁਰ ਮੰਤ ॥
12 ਹਰਿ ਅਗਮੁ ਅਗੋਚਰੁ ਅਗਮੁ ਹਰਿ ਹਰਿ ਮਿਲਿਆ ਆਇ ਅਚਿੰਤ ॥
13 ਹਰਿ ਆਪੇ ਘਟਿ ਘਟਿ ਵਰਤਦਾ ਹਰਿ ਆਪੇ ਆਪਿ ਬਿਅੰਤ ॥
14 ਹਰਿ ਆਪੇ ਸਭ ਰਸ ਭੋਗਦਾ ਹਰਿ ਆਪੇ ਕਵਲਾ ਕੰਤ ॥
15 ਹਰਿ ਆਪੇ ਭਿਖਿਆ ਪਾਇਦਾ ਸਭ ਸਿਸਟਿ ਉਪਾਈ ਜੀਅ ਜੰਤ ॥
16 ਹਰਿ ਦੇਵਹੁ ਦਾਨੁ ਦਇਆਲ ਪ੍ਰਭ ਹਰਿ ਮਾਂਗਹਿ ਹਰਿ ਜਨ ਸੰਤ ॥
17 ਜਨ ਨਾਨਕ ਕੇ ਪ੍ਰਭ ਆਇ ਮਿਲੁ ਹਮ ਗਾਵਹ ਹਰਿ ਗੁਣ ਛੰਤ ॥੧॥
18 ਮਃ ੪ ॥
19 ਹਰਿ ਪ੍ਰਭੁ ਸਜਣੁ ਨਾਮੁ ਹਰਿ ਮੈ ਮਨਿ ਤਨਿ ਨਾਮੁ ਸਰੀਰਿ ॥
20 ਸਭਿ ਆਸਾ ਗੁਰਮੁਖਿ ਪੂਰੀਆ ਜਨ ਨਾਨਕ ਸੁਣਿ ਹਰਿ ਧੀਰ ॥੨॥
21 ਪਉੜੀ ॥
22 ਹਰਿ ਊਤਮੁ ਹਰਿਆ ਨਾਮੁ ਹੈ ਹਰਿ ਪੁਰਖੁ ਨਿਰੰਜਨੁ ਮਉਲਾ ॥
23 ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਸੇਵੇ ਚਰਨ ਨਿਤ ਕਉਲਾ ॥
24 ਨਿਤ ਸਾਰਿ ਸਮੑਾਲੇ ਸਭ ਜੀਅ ਜੰਤ ਹਰਿ ਵਸੈ ਨਿਕਟਿ ਸਭ ਜਉਲਾ ॥
25 ਸੋ ਬੂਝੈ ਜਿਸੁ ਆਪਿ ਬੁਝਾਇਸੀ ਜਿਸੁ ਸਤਿਗੁਰੁ ਪੁਰਖੁ ਪ੍ਰਭੁ ਸਉਲਾ ॥
26 ਸਭਿ ਗਾਵਹੁ ਗੁਣ ਗੋਵਿੰਦ ਹਰੇ ਗੋਵਿੰਦ ਹਰੇ ਗੋਵਿੰਦ ਹਰੇ ਗੁਣ ਗਾਵਤ ਗੁਣੀ ਸਮਉਲਾ ॥੬॥
27 ਸਲੋਕ ਮਃ ੪ ॥
28 ਸੁਤਿਆ ਹਰਿ ਪ੍ਰਭੁ ਚੇਤਿ ਮਨਿ ਹਰਿ ਸਹਜਿ ਸਮਾਧਿ ਸਮਾਇ ॥
29 ਜਨ ਨਾਨਕ ਹਰਿ ਹਰਿ ਚਾਉ ਮਨਿ ਗੁਰੁ ਤੁਠਾ ਮੇਲੇ ਮਾਇ ॥੧॥
30 ਮਃ ੪ ॥
31 ਹਰਿ ਇਕਸੁ ਸੇਤੀ ਪਿਰਹੜੀ ਹਰਿ ਇਕੋ ਮੇਰੈ ਚਿਤਿ ॥
32 ਜਨ ਨਾਨਕ ਇਕੁ ਅਧਾਰੁ ਹਰਿ ਪ੍ਰਭ ਇਕਸ ਤੇ ਗਤਿ ਪਤਿ ॥੨॥
33 ਪਉੜੀ ॥
34 ਪੰਚੇ ਸਬਦ ਵਜੇ ਮਤਿ ਗੁਰਮਤਿ ਵਡਭਾਗੀ ਅਨਹਦੁ ਵਜਿਆ ॥
35 ਆਨਦ ਮੂਲੁ ਰਾਮੁ ਸਭੁ ਦੇਖਿਆ ਗੁਰਸਬਦੀ ਗੋਵਿਦੁ ਗਜਿਆ ॥
36 ਆਦਿ ਜੁਗਾਦਿ ਵੇਸੁ ਹਰਿ ਏਕੋ ਮਤਿ ਗੁਰਮਤਿ ਹਰਿ ਪ੍ਰਭੁ ਭਜਿਆ ॥
37 ਹਰਿ ਦੇਵਹੁ ਦਾਨੁ ਦਇਆਲ ਪ੍ਰਭ ਜਨ ਰਾਖਹੁ ਹਰਿ ਪ੍ਰਭ ਲਜਿਆ ॥