Ang 1316
1 ਸਭਿ ਧੰਨੁ ਕਹਹੁ ਗੁਰੁ ਸਤਿਗੁਰੂ ਗੁਰੁ ਸਤਿਗੁਰੂ ਜਿਤੁ ਮਿਲਿ ਹਰਿ ਪੜਦਾ ਕਜਿਆ ॥੭॥
2 ਸਲੋਕੁ ਮਃ ੪ ॥
3 ਭਗਤਿ ਸਰੋਵਰੁ ਉਛਲੈ ਸੁਭਰ ਭਰੇ ਵਹੰਨਿ ॥
4 ਜਿਨਾ ਸਤਿਗੁਰੁ ਮੰਨਿਆ ਜਨ ਨਾਨਕ ਵਡਭਾਗ ਲਹੰਨਿ ॥੧॥
5 ਮਃ ੪ ॥
6 ਹਰਿ ਹਰਿ ਨਾਮ ਅਸੰਖ ਹਰਿ ਹਰਿ ਕੇ ਗੁਨ ਕਥਨੁ ਨ ਜਾਹਿ ॥
7 ਹਰਿ ਹਰਿ ਅਗਮੁ ਅਗਾਧਿ ਹਰਿ ਜਨ ਕਿਤੁ ਬਿਧਿ ਮਿਲਹਿ ਮਿਲਾਹਿ ॥
8 ਹਰਿ ਹਰਿ ਜਸੁ ਜਪਤ ਜਪੰਤ ਜਨ ਇਕੁ ਤਿਲੁ ਨਹੀ ਕੀਮਤਿ ਪਾਇ ॥
9 ਜਨ ਨਾਨਕ ਹਰਿ ਅਗਮ ਪ੍ਰਭ ਹਰਿ ਮੇਲਿ ਲੈਹੁ ਲੜਿ ਲਾਇ ॥੨॥
10 ਪਉੜੀ ॥
11 ਹਰਿ ਅਗਮੁ ਅਗੋਚਰੁ ਅਗਮੁ ਹਰਿ ਕਿਉ ਕਰਿ ਹਰਿ ਦਰਸਨੁ ਪਿਖਾ ॥
12 ਕਿਛੁ ਵਖਰੁ ਹੋਇ ਸੁ ਵਰਨੀਐ ਤਿਸੁ ਰੂਪੁ ਨ ਰਿਖਾ ॥
13 ਜਿਸੁ ਬੁਝਾਏ ਆਪਿ ਬੁਝਾਇ ਦੇਇ ਸੋਈ ਜਨੁ ਦਿਖਾ ॥
14 ਸਤਸੰਗਤਿ ਸਤਿਗੁਰ ਚਟਸਾਲ ਹੈ ਜਿਤੁ ਹਰਿ ਗੁਣ ਸਿਖਾ ॥
15 ਧਨੁ ਧੰਨੁ ਸੁ ਰਸਨਾ ਧੰਨੁ ਕਰ ਧੰਨੁ ਸੁ ਪਾਧਾ ਸਤਿਗੁਰੂ ਜਿਤੁ ਮਿਲਿ ਹਰਿ ਲੇਖਾ ਲਿਖਾ ॥੮॥
16 ਸਲੋਕ ਮਃ ੪ ॥
17 ਹਰਿ ਹਰਿ ਨਾਮੁ ਅੰਮ੍ਰਿਤੁ ਹੈ ਹਰਿ ਜਪੀਐ ਸਤਿਗੁਰ ਭਾਇ ॥
18 ਹਰਿ ਹਰਿ ਨਾਮੁ ਪਵਿਤੁ ਹੈ ਹਰਿ ਜਪਤ ਸੁਨਤ ਦੁਖੁ ਜਾਇ ॥
19 ਹਰਿ ਨਾਮੁ ਤਿਨੀ ਆਰਾਧਿਆ ਜਿਨ ਮਸਤਕਿ ਲਿਖਿਆ ਧੁਰਿ ਪਾਇ ॥
20 ਹਰਿ ਦਰਗਹ ਜਨ ਪੈਨਾਈਅਨਿ ਜਿਨ ਹਰਿ ਮਨਿ ਵਸਿਆ ਆਇ ॥
21 ਜਨ ਨਾਨਕ ਤੇ ਮੁਖ ਉਜਲੇ ਜਿਨ ਹਰਿ ਸੁਣਿਆ ਮਨਿ ਭਾਇ ॥੧॥
22 ਮਃ ੪ ॥
23 ਹਰਿ ਹਰਿ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥
24 ਜਿਨ ਧੁਰਿ ਮਸਤਕਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥
25 ਤਨੁ ਮਨੁ ਸੀਤਲੁ ਹੋਇਆ ਸਾਂਤਿ ਵਸੀ ਮਨਿ ਆਇ ॥
26 ਨਾਨਕ ਹਰਿ ਹਰਿ ਚਉਦਿਆ ਸਭੁ ਦਾਲਦੁ ਦੁਖੁ ਲਹਿ ਜਾਇ ॥੨॥
27 ਪਉੜੀ ॥
28 ਹਉ ਵਾਰਿਆ ਤਿਨ ਕਉ ਸਦਾ ਸਦਾ ਜਿਨਾ ਸਤਿਗੁਰੁ ਮੇਰਾ ਪਿਆਰਾ ਦੇਖਿਆ ॥
29 ਤਿਨ ਕਉ ਮਿਲਿਆ ਮੇਰਾ ਸਤਿਗੁਰੂ ਜਿਨ ਕਉ ਧੁਰਿ ਮਸਤਕਿ ਲੇਖਿਆ ॥
30 ਹਰਿ ਅਗਮੁ ਧਿਆਇਆ ਗੁਰਮਤੀ ਤਿਸੁ ਰੂਪੁ ਨਹੀ ਪ੍ਰਭ ਰੇਖਿਆ ॥
31 ਗੁਰ ਬਚਨਿ ਧਿਆਇਆ ਜਿਨਾ ਅਗਮੁ ਹਰਿ ਤੇ ਠਾਕੁਰ ਸੇਵਕ ਰਲਿ ਏਕਿਆ ॥
32 ਸਭਿ ਕਹਹੁ ਮੁਖਹੁ ਨਰ ਨਰਹਰੇ ਨਰ ਨਰਹਰੇ ਨਰ ਨਰਹਰੇ ਹਰਿ ਲਾਹਾ ਹਰਿ ਭਗਤਿ ਵਿਸੇਖਿਆ ॥੯॥
33 ਸਲੋਕ ਮਃ ੪ ॥
34 ਰਾਮ ਨਾਮੁ ਰਮੁ ਰਵਿ ਰਹੇ ਰਮੁ ਰਾਮੋ ਰਾਮੁ ਰਮੀਤਿ ॥
35 ਘਟਿ ਘਟਿ ਆਤਮ ਰਾਮੁ ਹੈ ਪ੍ਰਭਿ ਖੇਲੁ ਕੀਓ ਰੰਗਿ ਰੀਤਿ ॥
36 ਹਰਿ ਨਿਕਟਿ ਵਸੈ ਜਗਜੀਵਨਾ ਪਰਗਾਸੁ ਕੀਓ ਗੁਰ ਮੀਤਿ ॥