Ang 1317
1 ਹਰਿ ਸੁਆਮੀ ਹਰਿ ਪ੍ਰਭੁ ਤਿਨ ਮਿਲੇ ਜਿਨ ਲਿਖਿਆ ਧੁਰਿ ਹਰਿ ਪ੍ਰੀਤਿ ॥
2 ਜਨ ਨਾਨਕ ਨਾਮੁ ਧਿਆਇਆ ਗੁਰ ਬਚਨਿ ਜਪਿਓ ਮਨਿ ਚੀਤਿ ॥੧॥
3 ਮਃ ੪ ॥
4 ਹਰਿ ਪ੍ਰਭੁ ਸਜਣੁ ਲੋੜਿ ਲਹੁ ਭਾਗਿ ਵਸੈ ਵਡਭਾਗਿ ॥
5 ਗੁਰਿ ਪੂਰੈ ਦੇਖਾਲਿਆ ਨਾਨਕ ਹਰਿ ਲਿਵ ਲਾਗਿ ॥੨॥
6 ਪਉੜੀ ॥
7 ਧਨੁ ਧਨੁ ਸੁਹਾਵੀ ਸਫਲ ਘੜੀ ਜਿਤੁ ਹਰਿ ਸੇਵਾ ਮਨਿ ਭਾਣੀ ॥
8 ਹਰਿ ਕਥਾ ਸੁਣਾਵਹੁ ਮੇਰੇ ਗੁਰਸਿਖਹੁ ਮੇਰੇ ਹਰਿ ਪ੍ਰਭ ਅਕਥ ਕਹਾਣੀ ॥
9 ਕਿਉ ਪਾਈਐ ਕਿਉ ਦੇਖੀਐ ਮੇਰਾ ਹਰਿ ਪ੍ਰਭੁ ਸੁਘੜੁ ਸੁਜਾਣੀ ॥
10 ਹਰਿ ਮੇਲਿ ਦਿਖਾਏ ਆਪਿ ਹਰਿ ਗੁਰ ਬਚਨੀ ਨਾਮਿ ਸਮਾਣੀ ॥
11 ਤਿਨ ਵਿਟਹੁ ਨਾਨਕੁ ਵਾਰਿਆ ਜੋ ਜਪਦੇ ਹਰਿ ਨਿਰਬਾਣੀ ॥੧੦॥
12 ਸਲੋਕ ਮਃ ੪ ॥
13 ਹਰਿ ਪ੍ਰਭ ਰਤੇ ਲੋਇਣਾ ਗਿਆਨ ਅੰਜਨੁ ਗੁਰੁ ਦੇਇ ॥
14 ਮੈ ਪ੍ਰਭੁ ਸਜਣੁ ਪਾਇਆ ਜਨ ਨਾਨਕ ਸਹਜਿ ਮਿਲੇਇ ॥੧॥
15 ਮਃ ੪ ॥
16 ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥
17 ਨਾਮੁ ਚਿਤਵੈ ਨਾਮੋ ਪੜੈ ਨਾਮਿ ਰਹੈ ਲਿਵ ਲਾਇ ॥
18 ਨਾਮੁ ਪਦਾਰਥੁ ਪਾਈਐ ਚਿੰਤਾ ਗਈ ਬਿਲਾਇ ॥
19 ਸਤਿਗੁਰਿ ਮਿਲਿਐ ਨਾਮੁ ਊਪਜੈ ਤ੍ਰਿਸਨਾ ਭੁਖ ਸਭ ਜਾਇ ॥
20 ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੨॥
21 ਪਉੜੀ ॥
22 ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਵਸਗਤਿ ਕੀਤਾ ॥
23 ਇਕਿ ਮਨਮੁਖ ਕਰਿ ਹਾਰਾਇਅਨੁ ਇਕਨਾ ਮੇਲਿ ਗੁਰੂ ਤਿਨਾ ਜੀਤਾ ॥
24 ਹਰਿ ਊਤਮੁ ਹਰਿ ਪ੍ਰਭ ਨਾਮੁ ਹੈ ਗੁਰ ਬਚਨਿ ਸਭਾਗੈ ਲੀਤਾ ॥
25 ਦੁਖੁ ਦਾਲਦੁ ਸਭੋ ਲਹਿ ਗਇਆ ਜਾਂ ਨਾਉ ਗੁਰੂ ਹਰਿ ਦੀਤਾ ॥
26 ਸਭਿ ਸੇਵਹੁ ਮੋਹਨੋ ਮਨਮੋਹਨੋ ਜਗਮੋਹਨੋ ਜਿਨਿ ਜਗਤੁ ਉਪਾਇ ਸਭੋ ਵਸਿ ਕੀਤਾ ॥੧੧॥
27 ਸਲੋਕ ਮਃ ੪ ॥
28 ਮਨ ਅੰਤਰਿ ਹਉਮੈ ਰੋਗੁ ਹੈ ਭ੍ਰਮਿ ਭੂਲੇ ਮਨਮੁਖ ਦੁਰਜਨਾ ॥
29 ਨਾਨਕ ਰੋਗੁ ਵਞਾਇ ਮਿਲਿ ਸਤਿਗੁਰ ਸਾਧੂ ਸਜਨਾ ॥੧॥
30 ਮਃ ੪ ॥
31 ਮਨੁ ਤਨੁ ਤਾਮਿ ਸਗਾਰਵਾ ਜਾਂ ਦੇਖਾ ਹਰਿ ਨੈਣੇ ॥
32 ਨਾਨਕ ਸੋ ਪ੍ਰਭੁ ਮੈ ਮਿਲੈ ਹਉ ਜੀਵਾ ਸਦੁ ਸੁਣੇ ॥੨॥
33 ਪਉੜੀ ॥
34 ਜਗੰਨਾਥ ਜਗਦੀਸਰ ਕਰਤੇ ਅਪਰੰਪਰ ਪੁਰਖੁ ਅਤੋਲੁ ॥
35 ਹਰਿ ਨਾਮੁ ਧਿਆਵਹੁ ਮੇਰੇ ਗੁਰਸਿਖਹੁ ਹਰਿ ਊਤਮੁ ਹਰਿ ਨਾਮੁ ਅਮੋਲੁ ॥
36 ਜਿਨ ਧਿਆਇਆ ਹਿਰਦੈ ਦਿਨਸੁ ਰਾਤਿ ਤੇ ਮਿਲੇ ਨਹੀ ਹਰਿ ਰੋਲੁ ॥
37 ਵਡਭਾਗੀ ਸੰਗਤਿ ਮਿਲੈ ਗੁਰ ਸਤਿਗੁਰ ਪੂਰਾ ਬੋਲੁ ॥
38 ਸਭਿ ਧਿਆਵਹੁ ਨਰ ਨਾਰਾਇਣੋ ਨਾਰਾਇਣੋ ਜਿਤੁ ਚੂਕਾ ਜਮ ਝਗੜੁ ਝਗੋਲੁ ॥੧੨॥
39 ਸਲੋਕ ਮਃ ੪ ॥
40 ਹਰਿ ਜਨ ਹਰਿ ਹਰਿ ਚਉਦਿਆ ਸਰੁ ਸੰਧਿਆ ਗਾਵਾਰ ॥
41 ਨਾਨਕ ਹਰਿ ਜਨ ਹਰਿ ਲਿਵ ਉਬਰੇ ਜਿਨ ਸੰਧਿਆ ਤਿਸੁ ਫਿਰਿ ਮਾਰ ॥੧॥