Ang 1318
1 ਮਃ ੪ ॥
2 ਅਖੀ ਪ੍ਰੇਮਿ ਕਸਾਈਆ ਹਰਿ ਹਰਿ ਨਾਮੁ ਪਿਖੰਨੑਿ ॥
3 ਜੇ ਕਰਿ ਦੂਜਾ ਦੇਖਦੇ ਜਨ ਨਾਨਕ ਕਢਿ ਦਿਚੰਨੑਿ ॥੨॥
4 ਪਉੜੀ ॥
5 ਜਲਿ ਥਲਿ ਮਹੀਅਲਿ ਪੂਰਨੋ ਅਪਰੰਪਰੁ ਸੋਈ ॥
6 ਜੀਅ ਜੰਤ ਪ੍ਰਤਿਪਾਲਦਾ ਜੋ ਕਰੇ ਸੁ ਹੋਈ ॥
7 ਮਾਤ ਪਿਤਾ ਸੁਤ ਭ੍ਰਾਤ ਮੀਤ ਤਿਸੁ ਬਿਨੁ ਨਹੀ ਕੋਈ ॥
8 ਘਟਿ ਘਟਿ ਅੰਤਰਿ ਰਵਿ ਰਹਿਆ ਜਪਿਅਹੁ ਜਨ ਕੋਈ ॥
9 ਸਗਲ ਜਪਹੁ ਗੋਪਾਲ ਗੁਨ ਪਰਗਟੁ ਸਭ ਲੋਈ ॥੧੩॥
10 ਸਲੋਕ ਮਃ ੪ ॥
11 ਗੁਰਮੁਖਿ ਮਿਲੇ ਸਿ ਸਜਣਾ ਹਰਿ ਪ੍ਰਭ ਪਾਇਆ ਰੰਗੁ ॥
12 ਜਨ ਨਾਨਕ ਨਾਮੁ ਸਲਾਹਿ ਤੂ ਲੁਡਿ ਲੁਡਿ ਦਰਗਹਿ ਵੰਞੁ ॥੧॥
13 ਮਃ ੪ ॥
14 ਹਰਿ ਤੂਹੈ ਦਾਤਾ ਸਭਸ ਦਾ ਸਭਿ ਜੀਅ ਤੁਮੑਾਰੇ ॥
15 ਸਭਿ ਤੁਧੈ ਨੋ ਆਰਾਧਦੇ ਦਾਨੁ ਦੇਹਿ ਪਿਆਰੇ ॥
16 ਹਰਿ ਦਾਤੈ ਦਾਤਾਰਿ ਹਥੁ ਕਢਿਆ ਮੀਹੁ ਵੁਠਾ ਸੈਸਾਰੇ ॥
17 ਅੰਨੁ ਜੰਮਿਆ ਖੇਤੀ ਭਾਉ ਕਰਿ ਹਰਿ ਨਾਮੁ ਸਮੑਾਰੇ ॥
18 ਜਨੁ ਨਾਨਕੁ ਮੰਗੈ ਦਾਨੁ ਪ੍ਰਭ ਹਰਿ ਨਾਮੁ ਅਧਾਰੇ ॥੨॥
19 ਪਉੜੀ ॥
20 ਇਛਾ ਮਨ ਕੀ ਪੂਰੀਐ ਜਪੀਐ ਸੁਖ ਸਾਗਰੁ ॥
21 ਹਰਿ ਕੇ ਚਰਨ ਅਰਾਧੀਅਹਿ ਗੁਰ ਸਬਦਿ ਰਤਨਾਗਰੁ ॥
22 ਮਿਲਿ ਸਾਧੂ ਸੰਗਿ ਉਧਾਰੁ ਹੋਇ ਫਾਟੈ ਜਮ ਕਾਗਰੁ ॥
23 ਜਨਮ ਪਦਾਰਥੁ ਜੀਤੀਐ ਜਪਿ ਹਰਿ ਬੈਰਾਗਰੁ ॥
24 ਸਭਿ ਪਵਹੁ ਸਰਨਿ ਸਤਿਗੁਰੂ ਕੀ ਬਿਨਸੈ ਦੁਖ ਦਾਗਰੁ ॥੧੪॥
25 ਸਲੋਕ ਮਃ ੪ ॥
26 ਹਉ ਢੂੰਢੇਂਦੀ ਸਜਣਾ ਸਜਣੁ ਮੈਡੈ ਨਾਲਿ ॥
27 ਜਨ ਨਾਨਕ ਅਲਖੁ ਨ ਲਖੀਐ ਗੁਰਮੁਖਿ ਦੇਹਿ ਦਿਖਾਲਿ ॥੧॥
28 ਮਃ ੪ ॥
29 ਨਾਨਕ ਪ੍ਰੀਤਿ ਲਾਈ ਤਿਨਿ ਸਚੈ ਤਿਸੁ ਬਿਨੁ ਰਹਣੁ ਨ ਜਾਈ ॥
30 ਸਤਿਗੁਰੁ ਮਿਲੈ ਤ ਪੂਰਾ ਪਾਈਐ ਹਰਿ ਰਸਿ ਰਸਨ ਰਸਾਈ ॥੨॥
31 ਪਉੜੀ ॥
32 ਕੋਈ ਗਾਵੈ ਕੋ ਸੁਣੈ ਕੋ ਉਚਰਿ ਸੁਨਾਵੈ ॥
33 ਜਨਮ ਜਨਮ ਕੀ ਮਲੁ ਉਤਰੈ ਮਨ ਚਿੰਦਿਆ ਪਾਵੈ ॥
34 ਆਵਣੁ ਜਾਣਾ ਮੇਟੀਐ ਹਰਿ ਕੇ ਗੁਣ ਗਾਵੈ ॥
35 ਆਪਿ ਤਰਹਿ ਸੰਗੀ ਤਰਾਹਿ ਸਭ ਕੁਟੰਬੁ ਤਰਾਵੈ ॥
36 ਜਨੁ ਨਾਨਕੁ ਤਿਸੁ ਬਲਿਹਾਰਣੈ ਜੋ ਮੇਰੇ ਹਰਿ ਪ੍ਰਭ ਭਾਵੈ ॥੧੫॥੧॥ ਸੁਧੁ ॥
37 ਰਾਗੁ ਕਾਨੜਾ ਬਾਣੀ ਨਾਮਦੇਵ ਜੀਉ ਕੀ ॥
38 ੴ ਸਤਿਗੁਰ ਪ੍ਰਸਾਦਿ ॥
39 ਐਸੋ ਰਾਮ ਰਾਇ ਅੰਤਰਜਾਮੀ ॥
40 ਜੈਸੇ ਦਰਪਨ ਮਾਹਿ ਬਦਨ ਪਰਵਾਨੀ ॥੧॥ ਰਹਾਉ ॥
41 ਬਸੈ ਘਟਾ ਘਟ ਲੀਪ ਨ ਛੀਪੈ ॥
42 ਬੰਧਨ ਮੁਕਤਾ ਜਾਤੁ ਨ ਦੀਸੈ ॥੧॥
43 ਪਾਨੀ ਮਾਹਿ ਦੇਖੁ ਮੁਖੁ ਜੈਸਾ ॥
44 ਨਾਮੇ ਕੋ ਸੁਆਮੀ ਬੀਠਲੁ ਐਸਾ ॥੨॥੧॥