1 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
2 ਰਾਗੁ ਪਰਭਾਤੀ ਬਿਭਾਸ ਮਹਲਾ ੧ ਚਉਪਦੇ ਘਰੁ ੧ ॥
3 ਨਾਇ ਤੇਰੈ ਤਰਣਾ ਨਾਇ ਪਤਿ ਪੂਜ ॥
4 ਨਾਉ ਤੇਰਾ ਗਹਣਾ ਮਤਿ ਮਕਸੂਦੁ ॥
5 ਨਾਇ ਤੇਰੈ ਨਾਉ ਮੰਨੇ ਸਭ ਕੋਇ ॥
6 ਵਿਣੁ ਨਾਵੈ ਪਤਿ ਕਬਹੁ ਨ ਹੋਇ ॥੧॥
7 ਅਵਰ ਸਿਆਣਪ ਸਗਲੀ ਪਾਜੁ ॥
8 ਜੈ ਬਖਸੇ ਤੈ ਪੂਰਾ ਕਾਜੁ ॥੧॥ ਰਹਾਉ ॥
9 ਨਾਉ ਤੇਰਾ ਤਾਣੁ ਨਾਉ ਦੀਬਾਣੁ ॥
10 ਨਾਉ ਤੇਰਾ ਲਸਕਰੁ ਨਾਉ ਸੁਲਤਾਨੁ ॥
11 ਨਾਇ ਤੇਰੈ ਮਾਣੁ ਮਹਤ ਪਰਵਾਣੁ ॥
12 ਤੇਰੀ ਨਦਰੀ ਕਰਮਿ ਪਵੈ ਨੀਸਾਣੁ ॥੨॥
13 ਨਾਇ ਤੇਰੈ ਸਹਜੁ ਨਾਇ ਸਾਲਾਹ ॥
14 ਨਾਉ ਤੇਰਾ ਅੰਮ੍ਰਿਤੁ ਬਿਖੁ ਉਠਿ ਜਾਇ ॥
15 ਨਾਇ ਤੇਰੈ ਸਭਿ ਸੁਖ ਵਸਹਿ ਮਨਿ ਆਇ ॥
16 ਬਿਨੁ ਨਾਵੈ ਬਾਧੀ ਜਮ ਪੁਰਿ ਜਾਇ ॥੩॥
17 ਨਾਰੀ ਬੇਰੀ ਘਰ ਦਰ ਦੇਸ ॥
18 ਮਨ ਕੀਆ ਖੁਸੀਆ ਕੀਚਹਿ ਵੇਸ ॥
19 ਜਾਂ ਸਦੇ ਤਾਂ ਢਿਲ ਨ ਪਾਇ ॥
20 ਨਾਨਕ ਕੂੜੁ ਕੂੜੋ ਹੋਇ ਜਾਇ ॥੪॥੧॥
21 ਪ੍ਰਭਾਤੀ ਮਹਲਾ ੧ ॥
22 ਤੇਰਾ ਨਾਮੁ ਰਤਨੁ ਕਰਮੁ ਚਾਨਣੁ ਸੁਰਤਿ ਤਿਥੈ ਲੋਇ ॥
23 ਅੰਧੇਰੁ ਅੰਧੀ ਵਾਪਰੈ ਸਗਲ ਲੀਜੈ ਖੋਇ ॥੧॥
24 ਇਹੁ ਸੰਸਾਰੁ ਸਗਲ ਬਿਕਾਰੁ ॥
25 ਤੇਰਾ ਨਾਮੁ ਦਾਰੂ ਅਵਰੁ ਨਾਸਤਿ ਕਰਣਹਾਰੁ ਅਪਾਰੁ ॥੧॥ ਰਹਾਉ ॥
26 ਪਾਤਾਲ ਪੁਰੀਆ ਏਕ ਭਾਰ ਹੋਵਹਿ ਲਾਖ ਕਰੋੜਿ ॥
27 ਤੇਰੇ ਲਾਲ ਕੀਮਤਿ ਤਾ ਪਵੈ ਜਾਂ ਸਿਰੈ ਹੋਵਹਿ ਹੋਰਿ ॥੨॥