Ang 1334
1 ਆਪਿ ਕ੍ਰਿਪਾ ਕਰਿ ਰਾਖਹੁ ਹਰਿ ਜੀਉ ਪੋਹਿ ਨ ਸਕੈ ਜਮਕਾਲੁ ॥੨॥
2 ਤੇਰੀ ਸਰਣਾਈ ਸਚੀ ਹਰਿ ਜੀਉ ਨਾ ਓਹ ਘਟੈ ਨ ਜਾਇ ॥
3 ਜੋ ਹਰਿ ਛੋਡਿ ਦੂਜੈ ਭਾਇ ਲਾਗੈ ਓਹੁ ਜੰਮੈ ਤੈ ਮਰਿ ਜਾਇ ॥੩॥
4 ਜੋ ਤੇਰੀ ਸਰਣਾਈ ਹਰਿ ਜੀਉ ਤਿਨਾ ਦੂਖ ਭੂਖ ਕਿਛੁ ਨਾਹਿ ॥
5 ਨਾਨਕ ਨਾਮੁ ਸਲਾਹਿ ਸਦਾ ਤੂ ਸਚੈ ਸਬਦਿ ਸਮਾਹਿ ॥੪॥੪॥
6 ਪ੍ਰਭਾਤੀ ਮਹਲਾ ੩ ॥
7 ਗੁਰਮੁਖਿ ਹਰਿ ਜੀਉ ਸਦਾ ਧਿਆਵਹੁ ਜਬ ਲਗੁ ਜੀਅ ਪਰਾਨ ॥
8 ਗੁਰਸਬਦੀ ਮਨੁ ਨਿਰਮਲੁ ਹੋਆ ਚੂਕਾ ਮਨਿ ਅਭਿਮਾਨੁ ॥
9 ਸਫਲੁ ਜਨਮੁ ਤਿਸੁ ਪ੍ਰਾਨੀ ਕੇਰਾ ਹਰਿ ਕੈ ਨਾਮਿ ਸਮਾਨ ॥੧॥
10 ਮੇਰੇ ਮਨ ਗੁਰ ਕੀ ਸਿਖ ਸੁਣੀਜੈ ॥
11 ਹਰਿ ਕਾ ਨਾਮੁ ਸਦਾ ਸੁਖਦਾਤਾ ਸਹਜੇ ਹਰਿ ਰਸੁ ਪੀਜੈ ॥੧॥ ਰਹਾਉ ॥
12 ਮੂਲੁ ਪਛਾਣਨਿ ਤਿਨ ਨਿਜ ਘਰਿ ਵਾਸਾ ਸਹਜੇ ਹੀ ਸੁਖੁ ਹੋਈ ॥
13 ਗੁਰ ਕੈ ਸਬਦਿ ਕਮਲੁ ਪਰਗਾਸਿਆ ਹਉਮੈ ਦੁਰਮਤਿ ਖੋਈ ॥
14 ਸਭਨਾ ਮਹਿ ਏਕੋ ਸਚੁ ਵਰਤੈ ਵਿਰਲਾ ਬੂਝੈ ਕੋਈ ॥੨॥
15 ਗੁਰਮਤੀ ਮਨੁ ਨਿਰਮਲੁ ਹੋਆ ਅੰਮ੍ਰਿਤੁ ਤਤੁ ਵਖਾਨੈ ॥
16 ਹਰਿ ਕਾ ਨਾਮੁ ਸਦਾ ਮਨਿ ਵਸਿਆ ਵਿਚਿ ਮਨ ਹੀ ਮਨੁ ਮਾਨੈ ॥
17 ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿਤੁ ਆਤਮ ਰਾਮੁ ਪਛਾਨੈ ॥੩॥
18 ਮਾਨਸ ਜਨਮਿ ਸਤਿਗੁਰੂ ਨ ਸੇਵਿਆ ਬਿਰਥਾ ਜਨਮੁ ਗਵਾਇਆ ॥
19 ਨਦਰਿ ਕਰੇ ਤਾਂ ਸਤਿਗੁਰੁ ਮੇਲੇ ਸਹਜੇ ਸਹਜਿ ਸਮਾਇਆ ॥
20 ਨਾਨਕ ਨਾਮੁ ਮਿਲੈ ਵਡਿਆਈ ਪੂਰੈ ਭਾਗਿ ਧਿਆਇਆ ॥੪॥੫॥
21 ਪ੍ਰਭਾਤੀ ਮਹਲਾ ੩ ॥
22 ਆਪੇ ਭਾਂਤਿ ਬਣਾਏ ਬਹੁ ਰੰਗੀ ਸਿਸਟਿ ਉਪਾਇ ਪ੍ਰਭਿ ਖੇਲੁ ਕੀਆ ॥
23 ਕਰਿ ਕਰਿ ਵੇਖੈ ਕਰੇ ਕਰਾਏ ਸਰਬ ਜੀਆ ਨੋ ਰਿਜਕੁ ਦੀਆ ॥੧॥
24 ਕਲੀ ਕਾਲ ਮਹਿ ਰਵਿਆ ਰਾਮੁ ॥
25 ਘਟਿ ਘਟਿ ਪੂਰਿ ਰਹਿਆ ਪ੍ਰਭੁ ਏਕੋ ਗੁਰਮੁਖਿ ਪਰਗਟੁ ਹਰਿ ਹਰਿ ਨਾਮੁ ॥੧॥ ਰਹਾਉ ॥
26 ਗੁਪਤਾ ਨਾਮੁ ਵਰਤੈ ਵਿਚਿ ਕਲਜੁਗਿ ਘਟਿ ਘਟਿ ਹਰਿ ਭਰਪੂਰਿ ਰਹਿਆ ॥
27 ਨਾਮੁ ਰਤਨੁ ਤਿਨਾ ਹਿਰਦੈ ਪ੍ਰਗਟਿਆ ਜੋ ਗੁਰ ਸਰਣਾਈ ਭਜਿ ਪਇਆ ॥੨॥
28 ਇੰਦ੍ਰੀ ਪੰਚ ਪੰਚੇ ਵਸਿ ਆਣੈ ਖਿਮਾ ਸੰਤੋਖੁ ਗੁਰਮਤਿ ਪਾਵੈ ॥
29 ਸੋ ਧਨੁ ਧਨੁ ਹਰਿ ਜਨੁ ਵਡ ਪੂਰਾ ਜੋ ਭੈ ਬੈਰਾਗਿ ਹਰਿ ਗੁਣ ਗਾਵੈ ॥੩॥
30 ਗੁਰ ਤੇ ਮੁਹੁ ਫੇਰੇ ਜੇ ਕੋਈ ਗੁਰ ਕਾ ਕਹਿਆ ਨ ਚਿਤਿ ਧਰੈ ॥
31 ਕਰਿ ਆਚਾਰ ਬਹੁ ਸੰਪਉ ਸੰਚੈ ਜੋ ਕਿਛੁ ਕਰੈ ਸੁ ਨਰਕਿ ਪਰੈ ॥੪॥
32 ਏਕੋ ਸਬਦੁ ਏਕੋ ਪ੍ਰਭੁ ਵਰਤੈ ਸਭ ਏਕਸੁ ਤੇ ਉਤਪਤਿ ਚਲੈ ॥
33 ਨਾਨਕ ਗੁਰਮੁਖਿ ਮੇਲਿ ਮਿਲਾਏ ਗੁਰਮੁਖਿ ਹਰਿ ਹਰਿ ਜਾਇ ਰਲੈ ॥੫॥੬॥
34 ਪ੍ਰਭਾਤੀ ਮਹਲਾ ੩ ॥
35 ਮੇਰੇ ਮਨ ਗੁਰੁ ਅਪਣਾ ਸਾਲਾਹਿ ॥