Ang 1360
1 ਬ੍ਰਹਮਣਹ ਸੰਗਿ ਉਧਰਣੰ ਬ੍ਰਹਮ ਕਰਮ ਜਿ ਪੂਰਣਹ ॥
2 ਆਤਮ ਰਤੰ ਸੰਸਾਰ ਗਹੰ ਤੇ ਨਰ ਨਾਨਕ ਨਿਹਫਲਹ ॥੬੫॥
3 ਪਰ ਦਰਬ ਹਿਰਣੰ ਬਹੁ ਵਿਘਨ ਕਰਣੰ ਉਚਰਣੰ ਸਰਬ ਜੀਅ ਕਹ ॥
4 ਲਉ ਲਈ ਤ੍ਰਿਸਨਾ ਅਤਿਪਤਿ ਮਨ ਮਾਏ ਕਰਮ ਕਰਤ ਸਿ ਸੂਕਰਹ ॥੬੬॥
5 ਮਤੇ ਸਮੇਵ ਚਰਣੰ ਉਧਰਣੰ ਭੈ ਦੁਤਰਹ ॥
6 ਅਨੇਕ ਪਾਤਿਕ ਹਰਣੰ ਨਾਨਕ ਸਾਧ ਸੰਗਮ ਨ ਸੰਸਯਹ ॥੬੭॥੪॥
7 ਮਹਲਾ ੫ ਗਾਥਾ ॥
8 ੴ ਸਤਿਗੁਰ ਪ੍ਰਸਾਦਿ ॥
9 ਕਰਪੂਰ ਪੁਹਪ ਸੁਗੰਧਾ ਪਰਸ ਮਾਨੁਖੵ ਦੇਹੰ ਮਲੀਣੰ ॥
10 ਮਜਾ ਰੁਧਿਰ ਦ੍ਰੁਗੰਧਾ ਨਾਨਕ ਅਥਿ ਗਰਬੇਣ ਅਗੵਾਨਣੋ ॥੧॥
11 ਪਰਮਾਣੋ ਪਰਜੰਤ ਆਕਾਸਹ ਦੀਪ ਲੋਅ ਸਿਖੰਡਣਹ ॥
12 ਗਛੇਣ ਨੈਣ ਭਾਰੇਣ ਨਾਨਕ ਬਿਨਾ ਸਾਧੂ ਨ ਸਿਧੵਤੇ ॥੨॥
13 ਜਾਣੋ ਸਤਿ ਹੋਵੰਤੋ ਮਰਣੋ ਦ੍ਰਿਸਟੇਣ ਮਿਥਿਆ ॥
14 ਕੀਰਤਿ ਸਾਥਿ ਚਲੰਥੋ ਭਣੰਤਿ ਨਾਨਕ ਸਾਧ ਸੰਗੇਣ ॥੩॥
15 ਮਾਯਾ ਚਿਤ ਭਰਮੇਣ ਇਸਟ ਮਿਤ੍ਰੇਖੁ ਬਾਂਧਵਹ ॥
16 ਲਬਧੵੰ ਸਾਧ ਸੰਗੇਣ ਨਾਨਕ ਸੁਖ ਅਸਥਾਨੰ ਗੋਪਾਲ ਭਜਣੰ ॥੪॥
17 ਮੈਲਾਗਰ ਸੰਗੇਣ ਨਿੰਮੁ ਬਿਰਖ ਸਿ ਚੰਦਨਹ ॥
18 ਨਿਕਟਿ ਬਸੰਤੋ ਬਾਂਸੋ ਨਾਨਕ ਅਹੰ ਬੁਧਿ ਨ ਬੋਹਤੇ ॥੫॥
19 ਗਾਥਾ ਗੁੰਫ ਗੋਪਾਲ ਕਥੰ ਮਥੰ ਮਾਨ ਮਰਦਨਹ ॥
20 ਹਤੰ ਪੰਚ ਸਤ੍ਰੇਣ ਨਾਨਕ ਹਰਿ ਬਾਣੇ ਪ੍ਰਹਾਰਣਹ ॥੬॥
21 ਬਚਨ ਸਾਧ ਸੁਖ ਪੰਥਾ ਲਹੰਥਾ ਬਡ ਕਰਮਣਹ ॥
22 ਰਹੰਤਾ ਜਨਮ ਮਰਣੇਨ ਰਮਣੰ ਨਾਨਕ ਹਰਿ ਕੀਰਤਨਹ ॥੭॥
23 ਪਤ੍ਰ ਭੁਰਿਜੇਣ ਝੜੀਯੰ ਨਹ ਜੜੀਅੰ ਪੇਡ ਸੰਪਤਾ ॥
24 ਨਾਮ ਬਿਹੂਣ ਬਿਖਮਤਾ ਨਾਨਕ ਬਹੰਤਿ ਜੋਨਿ ਬਾਸਰੋ ਰੈਣੀ ॥੮॥
25 ਭਾਵਨੀ ਸਾਧ ਸੰਗੇਣ ਲਭੰਤੰ ਬਡ ਭਾਗਣਹ ॥
26 ਹਰਿ ਨਾਮ ਗੁਣ ਰਮਣੰ ਨਾਨਕ ਸੰਸਾਰ ਸਾਗਰ ਨਹ ਬਿਆਪਣਹ ॥੯॥
27 ਗਾਥਾ ਗੂੜ ਅਪਾਰੰ ਸਮਝਣੰ ਬਿਰਲਾ ਜਨਹ ॥
28 ਸੰਸਾਰ ਕਾਮ ਤਜਣੰ ਨਾਨਕ ਗੋਬਿੰਦ ਰਮਣੰ ਸਾਧ ਸੰਗਮਹ ॥੧੦॥
29 ਸੁਮੰਤ੍ਰ ਸਾਧ ਬਚਨਾ ਕੋਟਿ ਦੋਖ ਬਿਨਾਸਨਹ ॥
30 ਹਰਿ ਚਰਣ ਕਮਲ ਧੵਾਨੰ ਨਾਨਕ ਕੁਲ ਸਮੂਹ ਉਧਾਰਣਹ ॥੧੧॥
31 ਸੁੰਦਰ ਮੰਦਰ ਸੈਣਹ ਜੇਣ ਮਧੵ ਹਰਿ ਕੀਰਤਨਹ ॥
32 ਮੁਕਤੇ ਰਮਣ ਗੋਬਿੰਦਹ ਨਾਨਕ ਲਬਧੵੰ ਬਡ ਭਾਗਣਹ ॥੧੨॥
33 ਹਰਿ ਲਬਧੋ ਮਿਤ੍ਰ ਸੁਮਿਤੋ ॥
34 ਬਿਦਾਰਣ ਕਦੇ ਨ ਚਿਤੋ ॥
35 ਜਾ ਕਾ ਅਸਥਲੁ ਤੋਲੁ ਅਮਿਤੋ ॥
36 ਸੋੁਈ ਨਾਨਕ ਸਖਾ ਜੀਅ ਸੰਗਿ ਕਿਤੋ ॥੧੩॥
37 ਅਪਜਸੰ ਮਿਟੰਤ ਸਤ ਪੁਤ੍ਰਹ ॥ ਸਿਮਰਤਬੵ ਰਿਦੈ ਗੁਰ ਮੰਤ੍ਰਣਹ ॥