Ang 1371
1 ਕਬੀਰ ਚੁਗੈ ਚਿਤਾਰੈ ਭੀ ਚੁਗੈ ਚੁਗਿ ਚੁਗਿ ਚਿਤਾਰੇ ॥
2 ਜੈਸੇ ਬਚਰਹਿ ਕੂੰਜ ਮਨ ਮਾਇਆ ਮਮਤਾ ਰੇ ॥੧੨੩॥
3 ਕਬੀਰ ਅੰਬਰ ਘਨਹਰੁ ਛਾਇਆ ਬਰਖਿ ਭਰੇ ਸਰ ਤਾਲ ॥
4 ਚਾਤ੍ਰਿਕ ਜਿਉ ਤਰਸਤ ਰਹੈ ਤਿਨ ਕੋ ਕਉਨੁ ਹਵਾਲੁ ॥੧੨੪॥
5 ਕਬੀਰ ਚਕਈ ਜਉ ਨਿਸਿ ਬੀਛੁਰੈ ਆਇ ਮਿਲੈ ਪਰਭਾਤਿ ॥
6 ਜੋ ਨਰ ਬਿਛੁਰੇ ਰਾਮ ਸਿਉ ਨਾ ਦਿਨ ਮਿਲੇ ਨ ਰਾਤਿ ॥੧੨੫॥
7 ਕਬੀਰ ਰੈਨਾਇਰ ਬਿਛੋਰਿਆ ਰਹੁ ਰੇ ਸੰਖ ਮਝੂਰਿ ॥
8 ਦੇਵਲ ਦੇਵਲ ਧਾਹੜੀ ਦੇਸਹਿ ਉਗਵਤ ਸੂਰ ॥੧੨੬॥
9 ਕਬੀਰ ਸੂਤਾ ਕਿਆ ਕਰਹਿ ਜਾਗੁ ਰੋਇ ਭੈ ਦੁਖ ॥
10 ਜਾ ਕਾ ਬਾਸਾ ਗੋਰ ਮਹਿ ਸੋ ਕਿਉ ਸੋਵੈ ਸੁਖ ॥੧੨੭॥
11 ਕਬੀਰ ਸੂਤਾ ਕਿਆ ਕਰਹਿ ਉਠਿ ਕਿ ਨ ਜਪਹਿ ਮੁਰਾਰਿ ॥
12 ਇਕ ਦਿਨ ਸੋਵਨੁ ਹੋਇਗੋ ਲਾਂਬੇ ਗੋਡ ਪਸਾਰਿ ॥੧੨੮॥
13 ਕਬੀਰ ਸੂਤਾ ਕਿਆ ਕਰਹਿ ਬੈਠਾ ਰਹੁ ਅਰੁ ਜਾਗੁ ॥
14 ਜਾ ਕੇ ਸੰਗ ਤੇ ਬੀਛੁਰਾ ਤਾ ਹੀ ਕੇ ਸੰਗਿ ਲਾਗੁ ॥੧੨੯॥
15 ਕਬੀਰ ਸੰਤ ਕੀ ਗੈਲ ਨ ਛੋਡੀਐ ਮਾਰਗਿ ਲਾਗਾ ਜਾਉ ॥
16 ਪੇਖਤ ਹੀ ਪੁੰਨੀਤ ਹੋਇ ਭੇਟਤ ਜਪੀਐ ਨਾਉ ॥੧੩੦॥
17 ਕਬੀਰ ਸਾਕਤ ਸੰਗੁ ਨ ਕੀਜੀਐ ਦੂਰਹਿ ਜਾਈਐ ਭਾਗਿ ॥
18 ਬਾਸਨੁ ਕਾਰੋ ਪਰਸੀਐ ਤਉ ਕਛੁ ਲਾਗੈ ਦਾਗੁ ॥੧੩੧॥
19 ਕਬੀਰਾ ਰਾਮੁ ਨ ਚੇਤਿਓ ਜਰਾ ਪਹੂੰਚਿਓ ਆਇ ॥
20 ਲਾਗੀ ਮੰਦਿਰ ਦੁਆਰ ਤੇ ਅਬ ਕਿਆ ਕਾਢਿਆ ਜਾਇ ॥੧੩੨॥
21 ਕਬੀਰ ਕਾਰਨੁ ਸੋ ਭਇਓ ਜੋ ਕੀਨੋ ਕਰਤਾਰਿ ॥
22 ਤਿਸੁ ਬਿਨੁ ਦੂਸਰੁ ਕੋ ਨਹੀ ਏਕੈ ਸਿਰਜਨਹਾਰੁ ॥੧੩੩॥
23 ਕਬੀਰ ਫਲ ਲਾਗੇ ਫਲਨਿ ਪਾਕਨਿ ਲਾਗੇ ਆਂਬ ॥
24 ਜਾਇ ਪਹੂਚਹਿ ਖਸਮ ਕਉ ਜਉ ਬੀਚਿ ਨ ਖਾਹੀ ਕਾਂਬ ॥੧੩੪॥
25 ਕਬੀਰ ਠਾਕੁਰੁ ਪੂਜਹਿ ਮੋਲਿ ਲੇ ਮਨਹਠਿ ਤੀਰਥ ਜਾਹਿ ॥
26 ਦੇਖਾ ਦੇਖੀ ਸ੍ਵਾਂਗੁ ਧਰਿ ਭੂਲੇ ਭਟਕਾ ਖਾਹਿ ॥੧੩੫॥
27 ਕਬੀਰ ਪਾਹਨੁ ਪਰਮੇਸੁਰੁ ਕੀਆ ਪੂਜੈ ਸਭੁ ਸੰਸਾਰੁ ॥
28 ਇਸ ਭਰਵਾਸੇ ਜੋ ਰਹੇ ਬੂਡੇ ਕਾਲੀ ਧਾਰ ॥੧੩੬॥
29 ਕਬੀਰ ਕਾਗਦ ਕੀ ਓਬਰੀ ਮਸੁ ਕੇ ਕਰਮ ਕਪਾਟ ॥
30 ਪਾਹਨ ਬੋਰੀ ਪਿਰਥਮੀ ਪੰਡਿਤ ਪਾੜੀ ਬਾਟ ॥੧੩੭॥
31 ਕਬੀਰ ਕਾਲਿ ਕਰੰਤਾ ਅਬਹਿ ਕਰੁ ਅਬ ਕਰਤਾ ਸੁਇ ਤਾਲ ॥
32 ਪਾਛੈ ਕਛੂ ਨ ਹੋਇਗਾ ਜਉ ਸਿਰ ਪਰਿ ਆਵੈ ਕਾਲੁ ॥੧੩੮॥
33 ਕਬੀਰ ਐਸਾ ਜੰਤੁ ਇਕੁ ਦੇਖਿਆ ਜੈਸੀ ਧੋਈ ਲਾਖ ॥
34 ਦੀਸੈ ਚੰਚਲੁ ਬਹੁ ਗੁਨਾ ਮਤਿ ਹੀਨਾ ਨਾਪਾਕ ॥੧੩੯॥
35 ਕਬੀਰ ਮੇਰੀ ਬੁਧਿ ਕਉ ਜਮੁ ਨ ਕਰੈ ਤਿਸਕਾਰ ॥
36 ਜਿਨਿ ਇਹੁ ਜਮੂਆ ਸਿਰਜਿਆ ਸੁ ਜਪਿਆ ਪਰਵਿਦਗਾਰ ॥੧੪੦॥
37 ਕਬੀਰੁ ਕਸਤੂਰੀ ਭਇਆ ਭਵਰ ਭਏ ਸਭ ਦਾਸ ॥