Ang 1379
1 ਧਿਗੁ ਤਿਨੑਾ ਦਾ ਜੀਵਿਆ ਜਿਨਾ ਵਿਡਾਣੀ ਆਸ ॥੨੧॥
2 ਫਰੀਦਾ ਜੇ ਮੈ ਹੋਦਾ ਵਾਰਿਆ ਮਿਤਾ ਆਇੜਿਆਂ ॥
3 ਹੇੜਾ ਜਲੈ ਮਜੀਠ ਜਿਉ ਉਪਰਿ ਅੰਗਾਰਾ ॥੨੨॥
4 ਫਰੀਦਾ ਲੋੜੈ ਦਾਖ ਬਿਜਉਰੀਆਂ ਕਿਕਰਿ ਬੀਜੈ ਜਟੁ ॥
5 ਹੰਢੈ ਉਂਨ ਕਤਾਇਦਾ ਪੈਧਾ ਲੋੜੈ ਪਟੁ ॥੨੩॥
6 ਫਰੀਦਾ ਗਲੀਏ ਚਿਕੜੁ ਦੂਰਿ ਘਰੁ ਨਾਲਿ ਪਿਆਰੇ ਨੇਹੁ ॥
7 ਚਲਾ ਤ ਭਿਜੈ ਕੰਬਲੀ ਰਹਾਂ ਤ ਤੁਟੈ ਨੇਹੁ ॥੨੪॥
8 ਭਿਜਉ ਸਿਜਉ ਕੰਬਲੀ ਅਲਹ ਵਰਸਉ ਮੇਹੁ ॥
9 ਜਾਇ ਮਿਲਾ ਤਿਨਾ ਸਜਣਾ ਤੁਟਉ ਨਾਹੀ ਨੇਹੁ ॥੨੫॥
10 ਫਰੀਦਾ ਮੈ ਭੋਲਾਵਾ ਪਗ ਦਾ ਮਤੁ ਮੈਲੀ ਹੋਇ ਜਾਇ ॥
11 ਗਹਿਲਾ ਰੂਹੁ ਨ ਜਾਣਈ ਸਿਰੁ ਭੀ ਮਿਟੀ ਖਾਇ ॥੨੬॥
12 ਫਰੀਦਾ ਸਕਰ ਖੰਡੁ ਨਿਵਾਤ ਗੁੜੁ ਮਾਖਿਓੁ ਮਾਂਝਾ ਦੁਧੁ ॥
13 ਸਭੇ ਵਸਤੂ ਮਿਠੀਆਂ ਰਬ ਨ ਪੁਜਨਿ ਤੁਧੁ ॥੨੭॥
14 ਫਰੀਦਾ ਰੋਟੀ ਮੇਰੀ ਕਾਠ ਕੀ ਲਾਵਣੁ ਮੇਰੀ ਭੁਖ ॥
15 ਜਿਨਾ ਖਾਧੀ ਚੋਪੜੀ ਘਣੇ ਸਹਨਿਗੇ ਦੁਖ ॥੨੮॥
16 ਰੁਖੀ ਸੁਖੀ ਖਾਇ ਕੈ ਠੰਢਾ ਪਾਣੀ ਪੀਉ ॥
17 ਫਰੀਦਾ ਦੇਖਿ ਪਰਾਈ ਚੋਪੜੀ ਨਾ ਤਰਸਾਏ ਜੀਉ ॥੨੯॥
18 ਅਜੁ ਨ ਸੁਤੀ ਕੰਤ ਸਿਉ ਅੰਗੁ ਮੁੜੇ ਮੁੜਿ ਜਾਇ ॥
19 ਜਾਇ ਪੁਛਹੁ ਡੋਹਾਗਣੀ ਤੁਮ ਕਿਉ ਰੈਣਿ ਵਿਹਾਇ ॥੩੦॥
20 ਸਾਹੁਰੈ ਢੋਈ ਨਾ ਲਹੈ ਪੇਈਐ ਨਾਹੀ ਥਾਉ ॥
21 ਪਿਰੁ ਵਾਤੜੀ ਨ ਪੁਛਈ ਧਨ ਸੋਹਾਗਣਿ ਨਾਉ ॥੩੧॥
22 ਸਾਹੁਰੈ ਪੇਈਐ ਕੰਤ ਕੀ ਕੰਤੁ ਅਗੰਮੁ ਅਥਾਹੁ ॥
23 ਨਾਨਕ ਸੋ ਸੋਹਾਗਣੀ ਜੁ ਭਾਵੈ ਬੇਪਰਵਾਹ ॥੩੨॥
24 ਨਾਤੀ ਧੋਤੀ ਸੰਬਹੀ ਸੁਤੀ ਆਇ ਨਚਿੰਦੁ ॥
25 ਫਰੀਦਾ ਰਹੀ ਸੁ ਬੇੜੀ ਹਿੰਙੁ ਦੀ ਗਈ ਕਥੂਰੀ ਗੰਧੁ ॥੩੩॥
26 ਜੋਬਨ ਜਾਂਦੇ ਨਾ ਡਰਾਂ ਜੇ ਸਹ ਪ੍ਰੀਤਿ ਨ ਜਾਇ ॥
27 ਫਰੀਦਾ ਕਿਤਂੀ ਜੋਬਨ ਪ੍ਰੀਤਿ ਬਿਨੁ ਸੁਕਿ ਗਏ ਕੁਮਲਾਇ ॥੩੪॥
28 ਫਰੀਦਾ ਚਿੰਤ ਖਟੋਲਾ ਵਾਣੁ ਦੁਖੁ ਬਿਰਹਿ ਵਿਛਾਵਣ ਲੇਫੁ ॥
29 ਏਹੁ ਹਮਾਰਾ ਜੀਵਣਾ ਤੂ ਸਾਹਿਬ ਸਚੇ ਵੇਖੁ ॥੩੫॥
30 ਬਿਰਹਾ ਬਿਰਹਾ ਆਖੀਐ ਬਿਰਹਾ ਤੂ ਸੁਲਤਾਨੁ ॥
31 ਫਰੀਦਾ ਜਿਤੁ ਤਨਿ ਬਿਰਹੁ ਨ ਊਪਜੈ ਸੋ ਤਨੁ ਜਾਣੁ ਮਸਾਨੁ ॥੩੬॥
32 ਫਰੀਦਾ ਏ ਵਿਸੁ ਗੰਦਲਾ ਧਰੀਆਂ ਖੰਡੁ ਲਿਵਾੜਿ ॥
33 ਇਕਿ ਰਾਹੇਦੇ ਰਹਿ ਗਏ ਇਕਿ ਰਾਧੀ ਗਏ ਉਜਾੜਿ ॥੩੭॥
34 ਫਰੀਦਾ ਚਾਰਿ ਗਵਾਇਆ ਹੰਢਿ ਕੈ ਚਾਰਿ ਗਵਾਇਆ ਸੰਮਿ ॥
35 ਲੇਖਾ ਰਬੁ ਮੰਗੇਸੀਆ ਤੂ ਆਂਹੋ ਕੇਰ੍ਹੇ ਕੰਮਿ ॥੩੮॥
36 ਫਰੀਦਾ ਦਰਿ ਦਰਵਾਜੈ ਜਾਇ ਕੈ ਕਿਉ ਡਿਠੋ ਘੜੀਆਲੁ ॥
37 ਏਹੁ ਨਿਦੋਸਾਂ ਮਾਰੀਐ ਹਮ ਦੋਸਾਂ ਦਾ ਕਿਆ ਹਾਲੁ ॥੩੯॥
38 ਘੜੀਏ ਘੜੀਏ ਮਾਰੀਐ ਪਹਰੀ ਲਹੈ ਸਜਾਇ ॥
39 ਸੋ ਹੇੜਾ ਘੜੀਆਲ ਜਿਉ ਡੁਖੀ ਰੈਣਿ ਵਿਹਾਇ ॥੪੦॥