Ang 16
1 ਸੁਣਹਿ ਵਖਾਣਹਿ ਜੇਤੜੇ ਹਉ ਤਿਨ ਬਲਿਹਾਰੈ ਜਾਉ ॥
2 ਤਾ ਮਨੁ ਖੀਵਾ ਜਾਣੀਐ ਜਾ ਮਹਲੀ ਪਾਏ ਥਾਉ ॥੨॥
3 ਨਾਉ ਨੀਰੁ ਚੰਗਿਆਈਆ ਸਤੁ ਪਰਮਲੁ ਤਨਿ ਵਾਸੁ ॥
4 ਤਾ ਮੁਖੁ ਹੋਵੈ ਉਜਲਾ ਲਖ ਦਾਤੀ ਇਕ ਦਾਤਿ ॥
5 ਦੂਖ ਤਿਸੈ ਪਹਿ ਆਖੀਅਹਿ ਸੂਖ ਜਿਸੈ ਹੀ ਪਾਸਿ ॥੩॥
6 ਸੋ ਕਿਉ ਮਨਹੁ ਵਿਸਾਰੀਐ ਜਾ ਕੇ ਜੀਅ ਪਰਾਣ ॥
7 ਤਿਸੁ ਵਿਣੁ ਸਭੁ ਅਪਵਿਤ੍ਰੁ ਹੈ ਜੇਤਾ ਪੈਨਣੁ ਖਾਣੁ ॥
8 ਹੋਰਿ ਗਲਾਂ ਸਭਿ ਕੂੜੀਆ ਤੁਧੁ ਭਾਵੈ ਪਰਵਾਣੁ ॥੪॥੫॥
9 ਸਿਰੀਰਾਗੁ ਮਹਲੁ ੧ ॥
10 ਜਾਲਿ ਮੋਹੁ ਘਸਿ ਮਸੁ ਕਰਿ ਮਤਿ ਕਾਗਦੁ ਕਰਿ ਸਾਰੁ ॥
11 ਭਾਉ ਕਲਮ ਕਰਿ ਚਿਤੁ ਲੇਖਾਰੀ ਗੁਰ ਪੁਛਿ ਲਿਖੁ ਬੀਚਾਰੁ ॥
12 ਲਿਖੁ ਨਾਮੁ ਸਾਲਾਹ ਲਿਖੁ ਲਿਖੁ ਅੰਤੁ ਨ ਪਾਰਾਵਾਰੁ ॥੧॥
13 ਬਾਬਾ ਏਹੁ ਲੇਖਾ ਲਿਖਿ ਜਾਣੁ ॥
14 ਜਿਥੈ ਲੇਖਾ ਮੰਗੀਐ ਤਿਥੈ ਹੋਇ ਸਚਾ ਨੀਸਾਣੁ ॥੧॥ ਰਹਾਉ ॥
15 ਜਿਥੈ ਮਿਲਹਿ ਵਡਿਆਈਆ ਸਦ ਖੁਸੀਆ ਸਦ ਚਾਉ ॥
16 ਤਿਨ ਮੁਖਿ ਟਿਕੇ ਨਿਕਲਹਿ ਜਿਨ ਮਨਿ ਸਚਾ ਨਾਉ ॥
17 ਕਰਮਿ ਮਿਲੈ ਤਾ ਪਾਈਐ ਨਾਹੀ ਗਲੀ ਵਾਉ ਦੁਆਉ ॥੨॥
18 ਇਕਿ ਆਵਹਿ ਇਕਿ ਜਾਹਿ ਉਠਿ ਰਖੀਅਹਿ ਨਾਵ ਸਲਾਰ ॥
19 ਇਕਿ ਉਪਾਏ ਮੰਗਤੇ ਇਕਨਾ ਵਡੇ ਦਰਵਾਰ ॥
20 ਅਗੈ ਗਇਆ ਜਾਣੀਐ ਵਿਣੁ ਨਾਵੈ ਵੇਕਾਰ ॥੩॥
21 ਭੈ ਤੇਰੈ ਡਰੁ ਅਗਲਾ ਖਪਿ ਖਪਿ ਛਿਜੈ ਦੇਹ ॥
22 ਨਾਵ ਜਿਨਾ ਸੁਲਤਾਨ ਖਾਨ ਹੋਦੇ ਡਿਠੇ ਖੇਹ ॥
23 ਨਾਨਕ ਉਠੀ ਚਲਿਆ ਸਭਿ ਕੂੜੇ ਤੁਟੇ ਨੇਹ ॥੪॥੬॥
24 ਸਿਰੀਰਾਗੁ ਮਹਲਾ ੧ ॥
25 ਸਭਿ ਰਸ ਮਿਠੇ ਮੰਨਿਐ ਸੁਣਿਐ ਸਾਲੋਣੇ ॥
26 ਖਟ ਤੁਰਸੀ ਮੁਖਿ ਬੋਲਣਾ ਮਾਰਣ ਨਾਦ ਕੀਏ ॥
27 ਛਤੀਹ ਅੰਮ੍ਰਿਤ ਭਾਉ ਏਕੁ ਜਾ ਕਉ ਨਦਰਿ ਕਰੇਇ ॥੧॥
28 ਬਾਬਾ ਹੋਰੁ ਖਾਣਾ ਖੁਸੀ ਖੁਆਰੁ ॥
29 ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥
30 ਰਤਾ ਪੈਨਣੁ ਮਨੁ ਰਤਾ ਸੁਪੇਦੀ ਸਤੁ ਦਾਨੁ ॥
31 ਨੀਲੀ ਸਿਆਹੀ ਕਦਾ ਕਰਣੀ ਪਹਿਰਣੁ ਪੈਰ ਧਿਆਨੁ ॥
32 ਕਮਰਬੰਦੁ ਸੰਤੋਖ ਕਾ ਧਨੁ ਜੋਬਨੁ ਤੇਰਾ ਨਾਮੁ ॥੨॥
33 ਬਾਬਾ ਹੋਰੁ ਪੈਨਣੁ ਖੁਸੀ ਖੁਆਰੁ ॥
34 ਜਿਤੁ ਪੈਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥
35 ਘੋੜੇ ਪਾਖਰ ਸੁਇਨੇ ਸਾਖਤਿ ਬੂਝਣੁ ਤੇਰੀ ਵਾਟ ॥
36 ਤਰਕਸ ਤੀਰ ਕਮਾਣ ਸਾਂਗ ਤੇਗਬੰਦ ਗੁਣ ਧਾਤੁ ॥
37 ਵਾਜਾ ਨੇਜਾ ਪਤਿ ਸਿਉ ਪਰਗਟੁ ਕਰਮੁ ਤੇਰਾ ਮੇਰੀ ਜਾਤਿ ॥੩॥
38 ਬਾਬਾ ਹੋਰੁ ਚੜਣਾ ਖੁਸੀ ਖੁਆਰੁ ॥
39 ਜਿਤੁ ਚੜਿਐ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥
40 ਘਰ ਮੰਦਰ ਖੁਸੀ ਨਾਮ ਕੀ ਨਦਰਿ ਤੇਰੀ ਪਰਵਾਰੁ ॥