Ang 250
1 ੴ ਸਤਿਗੁਰ ਪ੍ਰਸਾਦਿ ॥
2 ਗਉੜੀ ਬਾਵਨ ਅਖਰੀ ਮਹਲਾ ੫ ॥
3 ਸਲੋਕੁ ॥
4 ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥
5 ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ ਸਹੋਦਰਾ ॥
6 ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਗੁਰਦੇਵ ਮੰਤੁ ਨਿਰੋਧਰਾ ॥
7 ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸ ਪਰਸ ਪਰਾ ॥
8 ਗੁਰਦੇਵ ਤੀਰਥੁ ਅੰਮ੍ਰਿਤ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥
9 ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ ਪਵਿਤ ਕਰਾ ॥
10 ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ ॥
11 ਗੁਰਦੇਵ ਸੰਗਤਿ ਪ੍ਰਭ ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥
12 ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ ਗੁਰਦੇਵ ਨਾਨਕ ਹਰਿ ਨਮਸਕਰਾ ॥੧॥
13 ਸਲੋਕੁ ॥
14 ਆਪਹਿ ਕੀਆ ਕਰਾਇਆ ਆਪਹਿ ਕਰਨੈ ਜੋਗੁ ॥
15 ਨਾਨਕ ਏਕੋ ਰਵਿ ਰਹਿਆ ਦੂਸਰ ਹੋਆ ਨ ਹੋਗੁ ॥੧॥
16 ਪਉੜੀ ॥
17 ਓਅੰ ਸਾਧ ਸਤਿਗੁਰ ਨਮਸਕਾਰੰ ॥
18 ਆਦਿ ਮਧਿ ਅੰਤਿ ਨਿਰੰਕਾਰੰ ॥
19 ਆਪਹਿ ਸੁੰਨ ਆਪਹਿ ਸੁਖ ਆਸਨ ॥
20 ਆਪਹਿ ਸੁਨਤ ਆਪ ਹੀ ਜਾਸਨ ॥
21 ਆਪਨ ਆਪੁ ਆਪਹਿ ਉਪਾਇਓ ॥
22 ਆਪਹਿ ਬਾਪ ਆਪ ਹੀ ਮਾਇਓ ॥
23 ਆਪਹਿ ਸੂਖਮ ਆਪਹਿ ਅਸਥੂਲਾ ॥
24 ਲਖੀ ਨ ਜਾਈ ਨਾਨਕ ਲੀਲਾ ॥੧॥
25 ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥
26 ਤੇਰੇ ਸੰਤਨ ਕੀ ਮਨੁ ਹੋਇ ਰਵਾਲਾ ॥ ਰਹਾਉ ॥
27 ਸਲੋਕੁ ॥
28 ਨਿਰੰਕਾਰ ਆਕਾਰ ਆਪਿ ਨਿਰਗੁਨ ਸਰਗੁਨ ਏਕ ॥
29 ਏਕਹਿ ਏਕ ਬਖਾਨਨੋ ਨਾਨਕ ਏਕ ਅਨੇਕ ॥੧॥
30 ਪਉੜੀ ॥
31 ਓਅੰ ਗੁਰਮੁਖਿ ਕੀਓ ਅਕਾਰਾ ॥
32 ਏਕਹਿ ਸੂਤਿ ਪਰੋਵਨਹਾਰਾ ॥
33 ਭਿੰਨ ਭਿੰਨ ਤ੍ਰੈ ਗੁਣ ਬਿਸਥਾਰੰ ॥
34 ਨਿਰਗੁਨ ਤੇ ਸਰਗੁਨ ਦ੍ਰਿਸਟਾਰੰ ॥
35 ਸਗਲ ਭਾਤਿ ਕਰਿ ਕਰਹਿ ਉਪਾਇਓ ॥
36 ਜਨਮ ਮਰਨ ਮਨ ਮੋਹੁ ਬਢਾਇਓ ॥
37 ਦੁਹੂ ਭਾਤਿ ਤੇ ਆਪਿ ਨਿਰਾਰਾ ॥
38 ਨਾਨਕ ਅੰਤੁ ਨ ਪਾਰਾਵਾਰਾ ॥੨॥
39 ਸਲੋਕੁ ॥
40 ਸੇਈ ਸਾਹ ਭਗਵੰਤ ਸੇ ਸਚੁ ਸੰਪੈ ਹਰਿ ਰਾਸਿ ॥
41 ਨਾਨਕ ਸਚੁ ਸੁਚਿ ਪਾਈਐ ਤਿਹ ਸੰਤਨ ਕੈ ਪਾਸਿ ॥੧॥
42 ਪਵੜੀ ॥
43 ਸਸਾ ਸਤਿ ਸਤਿ ਸਤਿ ਸੋਊ ॥
44 ਸਤਿ ਪੁਰਖ ਤੇ ਭਿੰਨ ਨ ਕੋਊ ॥
45 ਸੋਊ ਸਰਨਿ ਪਰੈ ਜਿਹ ਪਾਯੰ ॥
46 ਸਿਮਰਿ ਸਿਮਰਿ ਗੁਨ ਗਾਇ ਸੁਨਾਯੰ ॥
47 ਸੰਸੈ ਭਰਮੁ ਨਹੀ ਕਛੁ ਬਿਆਪਤ ॥
48 ਪ੍ਰਗਟ ਪ੍ਰਤਾਪੁ ਤਾਹੂ ਕੋ ਜਾਪਤ ॥
49 ਸੋ ਸਾਧੂ ਇਹ ਪਹੁਚਨਹਾਰਾ ॥
50 ਨਾਨਕ ਤਾ ਕੈ ਸਦ ਬਲਿਹਾਰਾ ॥੩॥
51 ਸਲੋਕੁ ॥
52 ਧਨੁ ਧਨੁ ਕਹਾ ਪੁਕਾਰਤੇ ਮਾਇਆ ਮੋਹ ਸਭ ਕੂਰ ॥