Ang 255
1 ਅਪਨੀ ਕ੍ਰਿਪਾ ਕਰਹੁ ਭਗਵੰਤਾ ॥
2 ਛਾਡਿ ਸਿਆਨਪ ਬਹੁ ਚਤੁਰਾਈ ॥
3 ਸੰਤਨ ਕੀ ਮਨ ਟੇਕ ਟਿਕਾਈ ॥
4 ਛਾਰੁ ਕੀ ਪੁਤਰੀ ਪਰਮ ਗਤਿ ਪਾਈ ॥
5 ਨਾਨਕ ਜਾ ਕਉ ਸੰਤ ਸਹਾਈ ॥੨੩॥
6 ਸਲੋਕੁ ॥
7 ਜੋਰ ਜੁਲਮ ਫੂਲਹਿ ਘਨੋ ਕਾਚੀ ਦੇਹ ਬਿਕਾਰ ॥
8 ਅਹੰਬੁਧਿ ਬੰਧਨ ਪਰੇ ਨਾਨਕ ਨਾਮ ਛੁਟਾਰ ॥੧॥
9 ਪਉੜੀ ॥
10 ਜਜਾ ਜਾਨੈ ਹਉ ਕਛੁ ਹੂਆ ॥
11 ਬਾਧਿਓ ਜਿਉ ਨਲਿਨੀ ਭ੍ਰਮਿ ਸੂਆ ॥
12 ਜਉ ਜਾਨੈ ਹਉ ਭਗਤੁ ਗਿਆਨੀ ॥
13 ਆਗੈ ਠਾਕੁਰਿ ਤਿਲੁ ਨਹੀ ਮਾਨੀ ॥
14 ਜਉ ਜਾਨੈ ਮੈ ਕਥਨੀ ਕਰਤਾ ॥
15 ਬਿਆਪਾਰੀ ਬਸੁਧਾ ਜਿਉ ਫਿਰਤਾ ॥
16 ਸਾਧਸੰਗਿ ਜਿਹ ਹਉਮੈ ਮਾਰੀ ॥
17 ਨਾਨਕ ਤਾ ਕਉ ਮਿਲੇ ਮੁਰਾਰੀ ॥੨੪॥
18 ਸਲੋਕੁ ॥
19 ਝਾਲਾਘੇ ਉਠਿ ਨਾਮੁ ਜਪਿ ਨਿਸਿ ਬਾਸੁਰ ਆਰਾਧਿ ॥
20 ਕਾਰ੍ਹਾ ਤੁਝੈ ਨ ਬਿਆਪਈ ਨਾਨਕ ਮਿਟੈ ਉਪਾਧਿ ॥੧॥
21 ਪਉੜੀ ॥
22 ਝਝਾ ਝੂਰਨੁ ਮਿਟੈ ਤੁਮਾਰੋ ॥
23 ਰਾਮ ਨਾਮ ਸਿਉ ਕਰਿ ਬਿਉਹਾਰੋ ॥
24 ਝੂਰਤ ਝੂਰਤ ਸਾਕਤ ਮੂਆ ॥
25 ਜਾ ਕੈ ਰਿਦੈ ਹੋਤ ਭਾਉ ਬੀਆ ॥
26 ਝਰਹਿ ਕਸੰਮਲ ਪਾਪ ਤੇਰੇ ਮਨੂਆ ॥
27 ਅੰਮ੍ਰਿਤ ਕਥਾ ਸੰਤਸੰਗਿ ਸੁਨੂਆ ॥
28 ਝਰਹਿ ਕਾਮ ਕ੍ਰੋਧ ਦ੍ਰੁਸਟਾਈ ॥
29 ਨਾਨਕ ਜਾ ਕਉ ਕ੍ਰਿਪਾ ਗੁਸਾਈ ॥੨੫॥
30 ਸਲੋਕੁ ॥
31 ਞਤਨ ਕਰਹੁ ਤੁਮ ਅਨਿਕ ਬਿਧਿ ਰਹਨੁ ਨ ਪਾਵਹੁ ਮੀਤ ॥
32 ਜੀਵਤ ਰਹਹੁ ਹਰਿ ਹਰਿ ਭਜਹੁ ਨਾਨਕ ਨਾਮ ਪਰੀਤਿ ॥੧॥
33 ਪਵੜੀ ॥
34 ਞੰਞਾ ਞਾਣਹੁ ਦ੍ਰਿੜੁ ਸਹੀ ਬਿਨਸਿ ਜਾਤ ਏਹ ਹੇਤ ॥
35 ਗਣਤੀ ਗਣਉ ਨ ਗਣਿ ਸਕਉ ਊਠਿ ਸਿਧਾਰੇ ਕੇਤ ॥
36 ਞੋ ਪੇਖਉ ਸੋ ਬਿਨਸਤਉ ਕਾ ਸਿਉ ਕਰੀਐ ਸੰਗੁ ॥
37 ਞਾਣਹੁ ਇਆ ਬਿਧਿ ਸਹੀ ਚਿਤ ਝੂਠਉ ਮਾਇਆ ਰੰਗੁ ॥
38 ਞਾਣਤ ਸੋਈ ਸੰਤੁ ਸੁਇ ਭ੍ਰਮ ਤੇ ਕੀਚਿਤ ਭਿੰਨ ॥
39 ਅੰਧ ਕੂਪ ਤੇ ਤਿਹ ਕਢਹੁ ਜਿਹ ਹੋਵਹੁ ਸੁਪ੍ਰਸੰਨ ॥
40 ਞਾ ਕੈ ਹਾਥਿ ਸਮਰਥ ਤੇ ਕਾਰਨ ਕਰਨੈ ਜੋਗ ॥
41 ਨਾਨਕ ਤਿਹ ਉਸਤਤਿ ਕਰਉ ਞਾਹੂ ਕੀਓ ਸੰਜੋਗ ॥੨੬॥
42 ਸਲੋਕੁ ॥
43 ਟੂਟੇ ਬੰਧਨ ਜਨਮ ਮਰਨ ਸਾਧ ਸੇਵ ਸੁਖੁ ਪਾਇ ॥
44 ਨਾਨਕ ਮਨਹੁ ਨ ਬੀਸਰੈ ਗੁਣ ਨਿਧਿ ਗੋਬਿਦ ਰਾਇ ॥੧॥
45 ਪਉੜੀ ॥
46 ਟਹਲ ਕਰਹੁ ਤਉ ਏਕ ਕੀ ਜਾ ਤੇ ਬ੍ਰਿਥਾ ਨ ਕੋਇ ॥
47 ਮਨਿ ਤਨਿ ਮੁਖਿ ਹੀਐ ਬਸੈ ਜੋ ਚਾਹਹੁ ਸੋ ਹੋਇ ॥
48 ਟਹਲ ਮਹਲ ਤਾ ਕਉ ਮਿਲੈ ਜਾ ਕਉ ਸਾਧ ਕ੍ਰਿਪਾਲ ॥
49 ਸਾਧੂ ਸੰਗਤਿ ਤਉ ਬਸੈ ਜਉ ਆਪਨ ਹੋਹਿ ਦਇਆਲ ॥
50 ਟੋਹੇ ਟਾਹੇ ਬਹੁ ਭਵਨ ਬਿਨੁ ਨਾਵੈ ਸੁਖੁ ਨਾਹਿ ॥
51 ਟਲਹਿ ਜਾਮ ਕੇ ਦੂਤ ਤਿਹ ਜੁ ਸਾਧੂ ਸੰਗਿ ਸਮਾਹਿ ॥
52 ਬਾਰਿ ਬਾਰਿ ਜਾਉ ਸੰਤ ਸਦਕੇ ॥
53 ਨਾਨਕ ਪਾਪ ਬਿਨਾਸੇ ਕਦਿ ਕੇ ॥੨੭॥
54 ਸਲੋਕੁ ॥
55 ਠਾਕ ਨ ਹੋਤੀ ਤਿਨਹੁ ਦਰਿ ਜਿਹ ਹੋਵਹੁ ਸੁਪ੍ਰਸੰਨ ॥
56 ਜੋ ਜਨ ਪ੍ਰਭਿ ਅਪੁਨੇ ਕਰੇ ਨਾਨਕ ਤੇ ਧਨਿ ਧੰਨਿ ॥੧॥