Ang 280
1 ਨਾਨਕ ਸੰਤ ਭਾਵੈ ਤਾ ਓਇ ਭੀ ਗਤਿ ਪਾਹਿ ॥੨॥
2 ਸੰਤ ਕਾ ਨਿੰਦਕੁ ਮਹਾ ਅਤਤਾਈ ॥
3 ਸੰਤ ਕਾ ਨਿੰਦਕੁ ਖਿਨੁ ਟਿਕਨੁ ਨ ਪਾਈ ॥
4 ਸੰਤ ਕਾ ਨਿੰਦਕੁ ਮਹਾ ਹਤਿਆਰਾ ॥
5 ਸੰਤ ਕਾ ਨਿੰਦਕੁ ਪਰਮੇਸੁਰਿ ਮਾਰਾ ॥
6 ਸੰਤ ਕਾ ਨਿੰਦਕੁ ਰਾਜ ਤੇ ਹੀਨੁ ॥
7 ਸੰਤ ਕਾ ਨਿੰਦਕੁ ਦੁਖੀਆ ਅਰੁ ਦੀਨੁ ॥
8 ਸੰਤ ਕੇ ਨਿੰਦਕ ਕਉ ਸਰਬ ਰੋਗ ॥
9 ਸੰਤ ਕੇ ਨਿੰਦਕ ਕਉ ਸਦਾ ਬਿਜੋਗ ॥
10 ਸੰਤ ਕੀ ਨਿੰਦਾ ਦੋਖ ਮਹਿ ਦੋਖੁ ॥
11 ਨਾਨਕ ਸੰਤ ਭਾਵੈ ਤਾ ਉਸ ਕਾ ਭੀ ਹੋਇ ਮੋਖੁ ॥੩॥
12 ਸੰਤ ਕਾ ਦੋਖੀ ਸਦਾ ਅਪਵਿਤੁ ॥
13 ਸੰਤ ਕਾ ਦੋਖੀ ਕਿਸੈ ਕਾ ਨਹੀ ਮਿਤੁ ॥
14 ਸੰਤ ਕੇ ਦੋਖੀ ਕਉ ਡਾਨੁ ਲਾਗੈ ॥
15 ਸੰਤ ਕੇ ਦੋਖੀ ਕਉ ਸਭ ਤਿਆਗੈ ॥
16 ਸੰਤ ਕਾ ਦੋਖੀ ਮਹਾ ਅਹੰਕਾਰੀ ॥
17 ਸੰਤ ਕਾ ਦੋਖੀ ਸਦਾ ਬਿਕਾਰੀ ॥
18 ਸੰਤ ਕਾ ਦੋਖੀ ਜਨਮੈ ਮਰੈ ॥
19 ਸੰਤ ਕੀ ਦੂਖਨਾ ਸੁਖ ਤੇ ਟਰੈ ॥
20 ਸੰਤ ਕੇ ਦੋਖੀ ਕਉ ਨਾਹੀ ਠਾਉ ॥
21 ਨਾਨਕ ਸੰਤ ਭਾਵੈ ਤਾ ਲਏ ਮਿਲਾਇ ॥੪॥
22 ਸੰਤ ਕਾ ਦੋਖੀ ਅਧ ਬੀਚ ਤੇ ਟੂਟੈ ॥
23 ਸੰਤ ਕਾ ਦੋਖੀ ਕਿਤੈ ਕਾਜਿ ਨ ਪਹੂਚੈ ॥
24 ਸੰਤ ਕੇ ਦੋਖੀ ਕਉ ਉਦਿਆਨ ਭ੍ਰਮਾਈਐ ॥
25 ਸੰਤ ਕਾ ਦੋਖੀ ਉਝੜਿ ਪਾਈਐ ॥
26 ਸੰਤ ਕਾ ਦੋਖੀ ਅੰਤਰ ਤੇ ਥੋਥਾ ॥
27 ਜਿਉ ਸਾਸ ਬਿਨਾ ਮਿਰਤਕ ਕੀ ਲੋਥਾ ॥
28 ਸੰਤ ਕੇ ਦੋਖੀ ਕੀ ਜੜ ਕਿਛੁ ਨਾਹਿ ॥
29 ਆਪਨ ਬੀਜਿ ਆਪੇ ਹੀ ਖਾਹਿ ॥
30 ਸੰਤ ਕੇ ਦੋਖੀ ਕਉ ਅਵਰੁ ਨ ਰਾਖਨਹਾਰੁ ॥
31 ਨਾਨਕ ਸੰਤ ਭਾਵੈ ਤਾ ਲਏ ਉਬਾਰਿ ॥੫॥
32 ਸੰਤ ਕਾ ਦੋਖੀ ਇਉ ਬਿਲਲਾਇ ॥
33 ਜਿਉ ਜਲ ਬਿਹੂਨ ਮਛੁਲੀ ਤੜਫੜਾਇ ॥
34 ਸੰਤ ਕਾ ਦੋਖੀ ਭੂਖਾ ਨਹੀ ਰਾਜੈ ॥
35 ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ॥
36 ਸੰਤ ਕਾ ਦੋਖੀ ਛੁਟੈ ਇਕੇਲਾ ॥
37 ਜਿਉ ਬੂਆੜੁ ਤਿਲੁ ਖੇਤ ਮਾਹਿ ਦੁਹੇਲਾ ॥
38 ਸੰਤ ਕਾ ਦੋਖੀ ਧਰਮ ਤੇ ਰਹਤ ॥
39 ਸੰਤ ਕਾ ਦੋਖੀ ਸਦ ਮਿਥਿਆ ਕਹਤ ॥
40 ਕਿਰਤੁ ਨਿੰਦਕ ਕਾ ਧੁਰਿ ਹੀ ਪਇਆ ॥
41 ਨਾਨਕ ਜੋ ਤਿਸੁ ਭਾਵੈ ਸੋਈ ਥਿਆ ॥੬॥
42 ਸੰਤ ਕਾ ਦੋਖੀ ਬਿਗੜ ਰੂਪੁ ਹੋਇ ਜਾਇ ॥
43 ਸੰਤ ਕੇ ਦੋਖੀ ਕਉ ਦਰਗਹ ਮਿਲੈ ਸਜਾਇ ॥
44 ਸੰਤ ਕਾ ਦੋਖੀ ਸਦਾ ਸਹਕਾਈਐ ॥
45 ਸੰਤ ਕਾ ਦੋਖੀ ਨ ਮਰੈ ਨ ਜੀਵਾਈਐ ॥
46 ਸੰਤ ਕੇ ਦੋਖੀ ਕੀ ਪੁਜੈ ਨ ਆਸਾ ॥
47 ਸੰਤ ਕਾ ਦੋਖੀ ਉਠਿ ਚਲੈ ਨਿਰਾਸਾ ॥
48 ਸੰਤ ਕੈ ਦੋਖਿ ਨ ਤ੍ਰਿਸਟੈ ਕੋਇ ॥
49 ਜੈਸਾ ਭਾਵੈ ਤੈਸਾ ਕੋਈ ਹੋਇ ॥
50 ਪਇਆ ਕਿਰਤੁ ਨ ਮੇਟੈ ਕੋਇ ॥
51 ਨਾਨਕ ਜਾਨੈ ਸਚਾ ਸੋਇ ॥੭॥
52 ਸਭ ਘਟ ਤਿਸ ਕੇ ਓਹੁ ਕਰਨੈਹਾਰੁ ॥
53 ਸਦਾ ਸਦਾ ਤਿਸ ਕਉ ਨਮਸਕਾਰੁ ॥
54 ਪ੍ਰਭ ਕੀ ਉਸਤਤਿ ਕਰਹੁ ਦਿਨੁ ਰਾਤਿ ॥
55 ਤਿਸਹਿ ਧਿਆਵਹੁ ਸਾਸਿ ਗਿਰਾਸਿ ॥
56 ਸਭੁ ਕਛੁ ਵਰਤੈ ਤਿਸ ਕਾ ਕੀਆ ॥
57 ਜੈਸਾ ਕਰੇ ਤੈਸਾ ਕੋ ਥੀਆ ॥
58 ਅਪਨਾ ਖੇਲੁ ਆਪਿ ਕਰਨੈਹਾਰੁ ॥
59 ਦੂਸਰ ਕਉਨੁ ਕਹੈ ਬੀਚਾਰੁ ॥