Ang 300
1 ਮਨੁ ਤਨੁ ਸੀਤਲੁ ਸਾਂਤਿ ਸਹਜ ਲਾਗਾ ਪ੍ਰਭ ਕੀ ਸੇਵ ॥
2 ਟੂਟੇ ਬੰਧਨ ਬਹੁ ਬਿਕਾਰ ਸਫਲ ਪੂਰਨ ਤਾ ਕੇ ਕਾਮ ॥
3 ਦੁਰਮਤਿ ਮਿਟੀ ਹਉਮੈ ਛੁਟੀ ਸਿਮਰਤ ਹਰਿ ਕੋ ਨਾਮ ॥
4 ਸਰਨਿ ਗਹੀ ਪਾਰਬ੍ਰਹਮ ਕੀ ਮਿਟਿਆ ਆਵਾ ਗਵਨ ॥
5 ਆਪਿ ਤਰਿਆ ਕੁਟੰਬ ਸਿਉ ਗੁਣ ਗੁਬਿੰਦ ਪ੍ਰਭ ਰਵਨ ॥
6 ਹਰਿ ਕੀ ਟਹਲ ਕਮਾਵਣੀ ਜਪੀਐ ਪ੍ਰਭ ਕਾ ਨਾਮੁ ॥
7 ਗੁਰ ਪੂਰੇ ਤੇ ਪਾਇਆ ਨਾਨਕ ਸੁਖ ਬਿਸ੍ਰਾਮੁ ॥੧੫॥
8 ਸਲੋਕੁ ॥
9 ਪੂਰਨੁ ਕਬਹੁ ਨ ਡੋਲਤਾ ਪੂਰਾ ਕੀਆ ਪ੍ਰਭ ਆਪਿ ॥
10 ਦਿਨੁ ਦਿਨੁ ਚੜੈ ਸਵਾਇਆ ਨਾਨਕ ਹੋਤ ਨ ਘਾਟਿ ॥੧੬॥
11 ਪਉੜੀ ॥
12 ਪੂਰਨਮਾ ਪੂਰਨ ਪ੍ਰਭ ਏਕੁ ਕਰਣ ਕਾਰਣ ਸਮਰਥੁ ॥
13 ਜੀਅ ਜੰਤ ਦਇਆਲ ਪੁਰਖੁ ਸਭ ਊਪਰਿ ਜਾ ਕਾ ਹਥੁ ॥
14 ਗੁਣ ਨਿਧਾਨ ਗੋਬਿੰਦ ਗੁਰ ਕੀਆ ਜਾ ਕਾ ਹੋਇ ॥
15 ਅੰਤਰਜਾਮੀ ਪ੍ਰਭੁ ਸੁਜਾਨੁ ਅਲਖ ਨਿਰੰਜਨ ਸੋਇ ॥
16 ਪਾਰਬ੍ਰਹਮੁ ਪਰਮੇਸਰੋ ਸਭ ਬਿਧਿ ਜਾਨਣਹਾਰ ॥
17 ਸੰਤ ਸਹਾਈ ਸਰਨਿ ਜੋਗੁ ਆਠ ਪਹਰ ਨਮਸਕਾਰ ॥
18 ਅਕਥ ਕਥਾ ਨਹ ਬੂਝੀਐ ਸਿਮਰਹੁ ਹਰਿ ਕੇ ਚਰਨ ॥
19 ਪਤਿਤ ਉਧਾਰਨ ਅਨਾਥ ਨਾਥ ਨਾਨਕ ਪ੍ਰਭ ਕੀ ਸਰਨ ॥੧੬॥
20 ਸਲੋਕੁ ॥
21 ਦੁਖ ਬਿਨਸੇ ਸਹਸਾ ਗਇਓ ਸਰਨਿ ਗਹੀ ਹਰਿ ਰਾਇ ॥
22 ਮਨਿ ਚਿੰਦੇ ਫਲ ਪਾਇਆ ਨਾਨਕ ਹਰਿ ਗੁਨ ਗਾਇ ॥੧੭॥
23 ਪਉੜੀ ॥
24 ਕੋਈ ਗਾਵੈ ਕੋ ਸੁਣੈ ਕੋਈ ਕਰੈ ਬੀਚਾਰੁ ॥
25 ਕੋ ਉਪਦੇਸੈ ਕੋ ਦ੍ਰਿੜੈ ਤਿਸ ਕਾ ਹੋਇ ਉਧਾਰੁ ॥
26 ਕਿਲਬਿਖ ਕਾਟੈ ਹੋਇ ਨਿਰਮਲਾ ਜਨਮ ਜਨਮ ਮਲੁ ਜਾਇ ॥
27 ਹਲਤਿ ਪਲਤਿ ਮੁਖੁ ਊਜਲਾ ਨਹ ਪੋਹੈ ਤਿਸੁ ਮਾਇ ॥
28 ਸੋ ਸੁਰਤਾ ਸੋ ਬੈਸਨੋ ਸੋ ਗਿਆਨੀ ਧਨਵੰਤੁ ॥
29 ਸੋ ਸੂਰਾ ਕੁਲਵੰਤੁ ਸੋਇ ਜਿਨਿ ਭਜਿਆ ਭਗਵੰਤੁ ॥
30 ਖਤ੍ਰੀ ਬ੍ਰਾਹਮਣੁ ਸੂਦੁ ਬੈਸੁ ਉਧਰੈ ਸਿਮਰਿ ਚੰਡਾਲ ॥
31 ਜਿਨਿ ਜਾਨਿਓ ਪ੍ਰਭੁ ਆਪਨਾ ਨਾਨਕ ਤਿਸਹਿ ਰਵਾਲ ॥੧੭॥
32 ਗਉੜੀ ਕੀ ਵਾਰ ਮਹਲਾ ੪ ॥
33 ੴ ਸਤਿਗੁਰ ਪ੍ਰਸਾਦਿ ॥
34 ਸਲੋਕ ਮਃ ੪ ॥
35 ਸਤਿਗੁਰੁ ਪੁਰਖੁ ਦਇਆਲੁ ਹੈ ਜਿਸ ਨੋ ਸਮਤੁ ਸਭੁ ਕੋਇ ॥
36 ਏਕ ਦ੍ਰਿਸਟਿ ਕਰਿ ਦੇਖਦਾ ਮਨ ਭਾਵਨੀ ਤੇ ਸਿਧਿ ਹੋਇ ॥
37 ਸਤਿਗੁਰ ਵਿਚਿ ਅੰਮ੍ਰਿਤੁ ਹੈ ਹਰਿ ਉਤਮੁ ਹਰਿ ਪਦੁ ਸੋਇ ॥
38 ਨਾਨਕ ਕਿਰਪਾ ਤੇ ਹਰਿ ਧਿਆਈਐ ਗੁਰਮੁਖਿ ਪਾਵੈ ਕੋਇ ॥੧॥
39 ਮਃ ੪ ॥
40 ਹਉਮੈ ਮਾਇਆ ਸਭ ਬਿਖੁ ਹੈ ਨਿਤ ਜਗਿ ਤੋਟਾ ਸੰਸਾਰਿ ॥
41 ਲਾਹਾ ਹਰਿ ਧਨੁ ਖਟਿਆ ਗੁਰਮੁਖਿ ਸਬਦੁ ਵੀਚਾਰਿ ॥
42 ਹਉਮੈ ਮੈਲੁ ਬਿਖੁ ਉਤਰੈ ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥