Ang 318
1 ਗਉੜੀ ਕੀ ਵਾਰ ਮਹਲਾ ੫ ਰਾਇ ਕਮਾਲਦੀ ਮੋਜਦੀ ਕੀ ਵਾਰ ਕੀ ਧੁਨਿ ਉਪਰਿ ਗਾਵਣੀ ॥
2 ੴ ਸਤਿਗੁਰ ਪ੍ਰਸਾਦਿ ॥
3 ਸਲੋਕ ਮਃ ੫ ॥
4 ਹਰਿ ਹਰਿ ਨਾਮੁ ਜੋ ਜਨੁ ਜਪੈ ਸੋ ਆਇਆ ਪਰਵਾਣੁ ॥
5 ਤਿਸੁ ਜਨ ਕੈ ਬਲਿਹਾਰਣੈ ਜਿਨਿ ਭਜਿਆ ਪ੍ਰਭੁ ਨਿਰਬਾਣੁ ॥
6 ਜਨਮ ਮਰਨ ਦੁਖੁ ਕਟਿਆ ਹਰਿ ਭੇਟਿਆ ਪੁਰਖੁ ਸੁਜਾਣੁ ॥
7 ਸੰਤ ਸੰਗਿ ਸਾਗਰੁ ਤਰੇ ਜਨ ਨਾਨਕ ਸਚਾ ਤਾਣੁ ॥੧॥
8 ਮਃ ੫ ॥
9 ਭਲਕੇ ਉਠਿ ਪਰਾਹੁਣਾ ਮੇਰੈ ਘਰਿ ਆਵਉ ॥
10 ਪਾਉ ਪਖਾਲਾ ਤਿਸ ਕੇ ਮਨਿ ਤਨਿ ਨਿਤ ਭਾਵਉ ॥
11 ਨਾਮੁ ਸੁਣੇ ਨਾਮੁ ਸੰਗ੍ਰਹੈ ਨਾਮੇ ਲਿਵ ਲਾਵਉ ॥
12 ਗ੍ਰਿਹੁ ਧਨੁ ਸਭੁ ਪਵਿਤ੍ਰੁ ਹੋਇ ਹਰਿ ਕੇ ਗੁਣ ਗਾਵਉ ॥
13 ਹਰਿ ਨਾਮ ਵਾਪਾਰੀ ਨਾਨਕਾ ਵਡਭਾਗੀ ਪਾਵਉ ॥੨॥
14 ਪਉੜੀ ॥
15 ਜੋ ਤੁਧੁ ਭਾਵੈ ਸੋ ਭਲਾ ਸਚੁ ਤੇਰਾ ਭਾਣਾ ॥
16 ਤੂ ਸਭ ਮਹਿ ਏਕੁ ਵਰਤਦਾ ਸਭ ਮਾਹਿ ਸਮਾਣਾ ॥
17 ਥਾਨ ਥਨੰਤਰਿ ਰਵਿ ਰਹਿਆ ਜੀਅ ਅੰਦਰਿ ਜਾਣਾ ॥
18 ਸਾਧਸੰਗਿ ਮਿਲਿ ਪਾਈਐ ਮਨਿ ਸਚੇ ਭਾਣਾ ॥
19 ਨਾਨਕ ਪ੍ਰਭ ਸਰਣਾਗਤੀ ਸਦ ਸਦ ਕੁਰਬਾਣਾ ॥੧॥
20 ਸਲੋਕ ਮਃ ੫ ॥
21 ਚੇਤਾ ਈ ਤਾਂ ਚੇਤਿ ਸਾਹਿਬੁ ਸਚਾ ਸੋ ਧਣੀ ॥
22 ਨਾਨਕ ਸਤਿਗੁਰੁ ਸੇਵਿ ਚੜਿ ਬੋਹਿਥਿ ਭਉਜਲੁ ਪਾਰਿ ਪਉ ॥੧॥
23 ਮਃ ੫ ॥
24 ਵਾਊ ਸੰਦੇ ਕਪੜੇ ਪਹਿਰਹਿ ਗਰਬਿ ਗਵਾਰ ॥
25 ਨਾਨਕ ਨਾਲਿ ਨ ਚਲਨੀ ਜਲਿ ਬਲਿ ਹੋਏ ਛਾਰੁ ॥੨॥
26 ਪਉੜੀ ॥
27 ਸੇਈ ਉਬਰੇ ਜਗੈ ਵਿਚਿ ਜੋ ਸਚੈ ਰਖੇ ॥
28 ਮੁਹਿ ਡਿਠੈ ਤਿਨ ਕੈ ਜੀਵੀਐ ਹਰਿ ਅੰਮ੍ਰਿਤੁ ਚਖੇ ॥
29 ਕਾਮੁ ਕ੍ਰੋਧੁ ਲੋਭੁ ਮੋਹੁ ਸੰਗਿ ਸਾਧਾ ਭਖੇ ॥
30 ਕਰਿ ਕਿਰਪਾ ਪ੍ਰਭਿ ਆਪਣੀ ਹਰਿ ਆਪਿ ਪਰਖੇ ॥
31 ਨਾਨਕ ਚਲਤ ਨ ਜਾਪਨੀ ਕੋ ਸਕੈ ਨ ਲਖੇ ॥੨॥
32 ਸਲੋਕ ਮਃ ੫ ॥
33 ਨਾਨਕ ਸੋਈ ਦਿਨਸੁ ਸੁਹਾਵੜਾ ਜਿਤੁ ਪ੍ਰਭੁ ਆਵੈ ਚਿਤਿ ॥
34 ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਫਿਟੁ ਭਲੇਰੀ ਰੁਤਿ ॥੧॥
35 ਮਃ ੫ ॥
36 ਨਾਨਕ ਮਿਤ੍ਰਾਈ ਤਿਸੁ ਸਿਉ ਸਭ ਕਿਛੁ ਜਿਸ ਕੈ ਹਾਥਿ ॥
37 ਕੁਮਿਤ੍ਰਾ ਸੇਈ ਕਾਂਢੀਅਹਿ ਇਕ ਵਿਖ ਨ ਚਲਹਿ ਸਾਥਿ ॥੨॥
38 ਪਉੜੀ ॥
39 ਅੰਮ੍ਰਿਤੁ ਨਾਮੁ ਨਿਧਾਨੁ ਹੈ ਮਿਲਿ ਪੀਵਹੁ ਭਾਈ ॥
40 ਜਿਸੁ ਸਿਮਰਤ ਸੁਖੁ ਪਾਈਐ ਸਭ ਤਿਖਾ ਬੁਝਾਈ ॥
41 ਕਰਿ ਸੇਵਾ ਪਾਰਬ੍ਰਹਮ ਗੁਰ ਭੁਖ ਰਹੈ ਨ ਕਾਈ ॥
42 ਸਗਲ ਮਨੋਰਥ ਪੁੰਨਿਆ ਅਮਰਾ ਪਦੁ ਪਾਈ ॥
43 ਤੁਧੁ ਜੇਵਡੁ ਤੂਹੈ ਪਾਰਬ੍ਰਹਮ ਨਾਨਕ ਸਰਣਾਈ ॥੩॥
44 ਸਲੋਕ ਮਃ ੫ ॥
45 ਡਿਠੜੋ ਹਭ ਠਾਇ ਊਣ ਨ ਕਾਈ ਜਾਇ ॥
46 ਨਾਨਕ ਲਧਾ ਤਿਨ ਸੁਆਉ ਜਿਨਾ ਸਤਿਗੁਰੁ ਭੇਟਿਆ ॥੧॥