Ang 34
1 ਸਬਦਿ ਮੰਨਿਐ ਗੁਰੁ ਪਾਈਐ ਵਿਚਹੁ ਆਪੁ ਗਵਾਇ ॥
2 ਅਨਦਿਨੁ ਭਗਤਿ ਕਰੇ ਸਦਾ ਸਾਚੇ ਕੀ ਲਿਵ ਲਾਇ ॥
3 ਨਾਮੁ ਪਦਾਰਥੁ ਮਨਿ ਵਸਿਆ ਨਾਨਕ ਸਹਜਿ ਸਮਾਇ ॥੪॥੧੯॥੫੨॥
4 ਸਿਰੀਰਾਗੁ ਮਹਲਾ ੩ ॥
5 ਜਿਨੀ ਪੁਰਖੀ ਸਤਗੁਰੁ ਨ ਸੇਵਿਓ ਸੇ ਦੁਖੀਏ ਜੁਗ ਚਾਰਿ ॥
6 ਘਰਿ ਹੋਦਾ ਪੁਰਖੁ ਨ ਪਛਾਣਿਆ ਅਭਿਮਾਨਿ ਮੁਠੇ ਅਹੰਕਾਰਿ ॥
7 ਸਤਗੁਰੂ ਕਿਆ ਫਿਟਕਿਆ ਮੰਗਿ ਥਕੇ ਸੰਸਾਰਿ ॥
8 ਸਚਾ ਸਬਦੁ ਨ ਸੇਵਿਓ ਸਭਿ ਕਾਜ ਸਵਾਰਣਹਾਰੁ ॥੧॥
9 ਮਨ ਮੇਰੇ ਸਦਾ ਹਰਿ ਵੇਖੁ ਹਦੂਰਿ ॥
10 ਜਨਮ ਮਰਨ ਦੁਖੁ ਪਰਹਰੈ ਸਬਦਿ ਰਹਿਆ ਭਰਪੂਰਿ ॥੧॥ ਰਹਾਉ ॥
11 ਸਚੁ ਸਲਾਹਨਿ ਸੇ ਸਚੇ ਸਚਾ ਨਾਮੁ ਅਧਾਰੁ ॥
12 ਸਚੀ ਕਾਰ ਕਮਾਵਣੀ ਸਚੇ ਨਾਲਿ ਪਿਆਰੁ ॥
13 ਸਚਾ ਸਾਹੁ ਵਰਤਦਾ ਕੋਇ ਨ ਮੇਟਣਹਾਰੁ ॥
14 ਮਨਮੁਖ ਮਹਲੁ ਨ ਪਾਇਨੀ ਕੂੜਿ ਮੁਠੇ ਕੂੜਿਆਰ ॥੨॥
15 ਹਉਮੈ ਕਰਤਾ ਜਗੁ ਮੁਆ ਗੁਰ ਬਿਨੁ ਘੋਰ ਅੰਧਾਰੁ ॥
16 ਮਾਇਆ ਮੋਹਿ ਵਿਸਾਰਿਆ ਸੁਖਦਾਤਾ ਦਾਤਾਰੁ ॥
17 ਸਤਗੁਰੁ ਸੇਵਹਿ ਤਾ ਉਬਰਹਿ ਸਚੁ ਰਖਹਿ ਉਰ ਧਾਰਿ ॥
18 ਕਿਰਪਾ ਤੇ ਹਰਿ ਪਾਈਐ ਸਚਿ ਸਬਦਿ ਵੀਚਾਰਿ ॥੩॥
19 ਸਤਗੁਰੁ ਸੇਵਿ ਮਨੁ ਨਿਰਮਲਾ ਹਉਮੈ ਤਜਿ ਵਿਕਾਰ ॥
20 ਆਪੁ ਛੋਡਿ ਜੀਵਤ ਮਰੈ ਗੁਰ ਕੈ ਸਬਦਿ ਵੀਚਾਰ ॥
21 ਧੰਧਾ ਧਾਵਤ ਰਹਿ ਗਏ ਲਾਗਾ ਸਾਚਿ ਪਿਆਰੁ ॥
22 ਸਚਿ ਰਤੇ ਮੁਖ ਉਜਲੇ ਤਿਤੁ ਸਾਚੈ ਦਰਬਾਰਿ ॥੪॥
23 ਸਤਗੁਰੁ ਪੁਰਖੁ ਨ ਮੰਨਿਓ ਸਬਦਿ ਨ ਲਗੋ ਪਿਆਰੁ ॥
24 ਇਸਨਾਨੁ ਦਾਨੁ ਜੇਤਾ ਕਰਹਿ ਦੂਜੈ ਭਾਇ ਖੁਆਰੁ ॥
25 ਹਰਿ ਜੀਉ ਆਪਣੀ ਕ੍ਰਿਪਾ ਕਰੇ ਤਾ ਲਾਗੈ ਨਾਮ ਪਿਆਰੁ ॥
26 ਨਾਨਕ ਨਾਮੁ ਸਮਾਲਿ ਤੂ ਗੁਰ ਕੈ ਹੇਤਿ ਅਪਾਰਿ ॥੫॥੨੦॥੫੩॥
27 ਸਿਰੀਰਾਗੁ ਮਹਲਾ ੩ ॥
28 ਕਿਸੁ ਹਉ ਸੇਵੀ ਕਿਆ ਜਪੁ ਕਰੀ ਸਤਗੁਰ ਪੂਛਉ ਜਾਇ ॥
29 ਸਤਗੁਰ ਕਾ ਭਾਣਾ ਮੰਨਿ ਲਈ ਵਿਚਹੁ ਆਪੁ ਗਵਾਇ ॥
30 ਏਹਾ ਸੇਵਾ ਚਾਕਰੀ ਨਾਮੁ ਵਸੈ ਮਨਿ ਆਇ ॥
31 ਨਾਮੈ ਹੀ ਤੇ ਸੁਖੁ ਪਾਈਐ ਸਚੈ ਸਬਦਿ ਸੁਹਾਇ ॥੧॥
32 ਮਨ ਮੇਰੇ ਅਨਦਿਨੁ ਜਾਗੁ ਹਰਿ ਚੇਤਿ ॥
33 ਆਪਣੀ ਖੇਤੀ ਰਖਿ ਲੈ ਕੂੰਜ ਪੜੈਗੀ ਖੇਤਿ ॥੧॥ ਰਹਾਉ ॥
34 ਮਨ ਕੀਆ ਇਛਾ ਪੂਰੀਆ ਸਬਦਿ ਰਹਿਆ ਭਰਪੂਰਿ ॥
35 ਭੈ ਭਾਇ ਭਗਤਿ ਕਰਹਿ ਦਿਨੁ ਰਾਤੀ ਹਰਿ ਜੀਉ ਵੇਖੈ ਸਦਾ ਹਦੂਰਿ ॥
36 ਸਚੈ ਸਬਦਿ ਸਦਾ ਮਨੁ ਰਾਤਾ ਭ੍ਰਮੁ ਗਇਆ ਸਰੀਰਹੁ ਦੂਰਿ ॥
37 ਨਿਰਮਲੁ ਸਾਹਿਬੁ ਪਾਇਆ ਸਾਚਾ ਗੁਣੀ ਗਹੀਰੁ ॥੨॥
38 ਜੋ ਜਾਗੇ ਸੇ ਉਬਰੇ ਸੂਤੇ ਗਏ ਮੁਹਾਇ ॥
39 ਸਚਾ ਸਬਦੁ ਨ ਪਛਾਣਿਓ ਸੁਪਨਾ ਗਇਆ ਵਿਹਾਇ ॥
40 ਸੁੰਞੇ ਘਰ ਕਾ ਪਾਹੁਣਾ ਜਿਉ ਆਇਆ ਤਿਉ ਜਾਇ ॥