Ang 361
1 ਗੁਰ ਕਾ ਦਰਸਨੁ ਅਗਮ ਅਪਾਰਾ ॥੧॥
2 ਗੁਰ ਕੈ ਦਰਸਨਿ ਮੁਕਤਿ ਗਤਿ ਹੋਇ ॥
3 ਸਾਚਾ ਆਪਿ ਵਸੈ ਮਨਿ ਸੋਇ ॥੧॥ ਰਹਾਉ ॥
4 ਗੁਰ ਦਰਸਨਿ ਉਧਰੈ ਸੰਸਾਰਾ ॥
5 ਜੇ ਕੋ ਲਾਏ ਭਾਉ ਪਿਆਰਾ ॥
6 ਭਾਉ ਪਿਆਰਾ ਲਾਏ ਵਿਰਲਾ ਕੋਇ ॥
7 ਗੁਰ ਕੈ ਦਰਸਨਿ ਸਦਾ ਸੁਖੁ ਹੋਇ ॥੨॥
8 ਗੁਰ ਕੈ ਦਰਸਨਿ ਮੋਖ ਦੁਆਰੁ ॥
9 ਸਤਿਗੁਰੁ ਸੇਵੈ ਪਰਵਾਰ ਸਾਧਾਰੁ ॥
10 ਨਿਗੁਰੇ ਕਉ ਗਤਿ ਕਾਈ ਨਾਹੀ ॥
11 ਅਵਗਣਿ ਮੁਠੇ ਚੋਟਾ ਖਾਹੀ ॥੩॥
12 ਗੁਰ ਕੈ ਸਬਦਿ ਸੁਖੁ ਸਾਂਤਿ ਸਰੀਰ ॥
13 ਗੁਰਮੁਖਿ ਤਾ ਕਉ ਲਗੈ ਨ ਪੀਰ ॥
14 ਜਮਕਾਲੁ ਤਿਸੁ ਨੇੜਿ ਨ ਆਵੈ ॥
15 ਨਾਨਕ ਗੁਰਮੁਖਿ ਸਾਚਿ ਸਮਾਵੈ ॥੪॥੧॥੪੦॥
16 ਆਸਾ ਮਹਲਾ ੩ ॥
17 ਸਬਦਿ ਮੁਆ ਵਿਚਹੁ ਆਪੁ ਗਵਾਇ ॥
18 ਸਤਿਗੁਰੁ ਸੇਵੇ ਤਿਲੁ ਨ ਤਮਾਇ ॥
19 ਨਿਰਭਉ ਦਾਤਾ ਸਦਾ ਮਨਿ ਹੋਇ ॥
20 ਸਚੀ ਬਾਣੀ ਪਾਏ ਭਾਗਿ ਕੋਇ ॥੧॥
21 ਗੁਣ ਸੰਗ੍ਰਹੁ ਵਿਚਹੁ ਅਉਗੁਣ ਜਾਹਿ ॥
22 ਪੂਰੇ ਗੁਰ ਕੈ ਸਬਦਿ ਸਮਾਹਿ ॥੧॥ ਰਹਾਉ ॥
23 ਗੁਣਾ ਕਾ ਗਾਹਕੁ ਹੋਵੈ ਸੋ ਗੁਣ ਜਾਣੈ ॥
24 ਅੰਮ੍ਰਿਤ ਸਬਦਿ ਨਾਮੁ ਵਖਾਣੈ ॥
25 ਸਾਚੀ ਬਾਣੀ ਸੂਚਾ ਹੋਇ ॥
26 ਗੁਣ ਤੇ ਨਾਮੁ ਪਰਾਪਤਿ ਹੋਇ ॥੨॥
27 ਗੁਣ ਅਮੋਲਕ ਪਾਏ ਨ ਜਾਹਿ ॥
28 ਮਨਿ ਨਿਰਮਲ ਸਾਚੈ ਸਬਦਿ ਸਮਾਹਿ ॥
29 ਸੇ ਵਡਭਾਗੀ ਜਿਨੑ ਨਾਮੁ ਧਿਆਇਆ ॥
30 ਸਦਾ ਗੁਣਦਾਤਾ ਮੰਨਿ ਵਸਾਇਆ ॥੩॥
31 ਜੋ ਗੁਣ ਸੰਗ੍ਰਹੈ ਤਿਨੑ ਬਲਿਹਾਰੈ ਜਾਉ ॥
32 ਦਰਿ ਸਾਚੈ ਸਾਚੇ ਗੁਣ ਗਾਉ ॥
33 ਆਪੇ ਦੇਵੈ ਸਹਜਿ ਸੁਭਾਇ ॥
34 ਨਾਨਕ ਕੀਮਤਿ ਕਹਣੁ ਨ ਜਾਇ ॥੪॥੨॥੪੧॥
35 ਆਸਾ ਮਹਲਾ ੩ ॥
36 ਸਤਿਗੁਰ ਵਿਚਿ ਵਡੀ ਵਡਿਆਈ ॥
37 ਚਿਰੀ ਵਿਛੁੰਨੇ ਮੇਲਿ ਮਿਲਾਈ ॥
38 ਆਪੇ ਮੇਲੇ ਮੇਲਿ ਮਿਲਾਏ ॥
39 ਆਪਣੀ ਕੀਮਤਿ ਆਪੇ ਪਾਏ ॥੧॥
40 ਹਰਿ ਕੀ ਕੀਮਤਿ ਕਿਨ ਬਿਧਿ ਹੋਇ ॥
41 ਹਰਿ ਅਪਰੰਪਰੁ ਅਗਮ ਅਗੋਚਰੁ ਗੁਰ ਕੈ ਸਬਦਿ ਮਿਲੈ ਜਨੁ ਕੋਇ ॥੧॥ ਰਹਾਉ ॥
42 ਗੁਰਮੁਖਿ ਕੀਮਤਿ ਜਾਣੈ ਕੋਇ ॥
43 ਵਿਰਲੇ ਕਰਮਿ ਪਰਾਪਤਿ ਹੋਇ ॥
44 ਊਚੀ ਬਾਣੀ ਊਚਾ ਹੋਇ ॥
45 ਗੁਰਮੁਖਿ ਸਬਦਿ ਵਖਾਣੈ ਕੋਇ ॥੨॥
46 ਵਿਣੁ ਨਾਵੈ ਦੁਖੁ ਦਰਦੁ ਸਰੀਰਿ ॥
47 ਸਤਿਗੁਰੁ ਭੇਟੇ ਤਾ ਉਤਰੈ ਪੀਰ ॥
48 ਬਿਨੁ ਗੁਰ ਭੇਟੇ ਦੁਖੁ ਕਮਾਇ ॥
49 ਮਨਮੁਖਿ ਬਹੁਤੀ ਮਿਲੈ ਸਜਾਇ ॥੩॥
50 ਹਰਿ ਕਾ ਨਾਮੁ ਮੀਠਾ ਅਤਿ ਰਸੁ ਹੋਇ ॥
51 ਪੀਵਤ ਰਹੈ ਪੀਆਏ ਸੋਇ ॥
52 ਗੁਰ ਕਿਰਪਾ ਤੇ ਹਰਿ ਰਸੁ ਪਾਏ ॥
53 ਨਾਨਕ ਨਾਮਿ ਰਤੇ ਗਤਿ ਪਾਏ ॥੪॥੩॥੪੨॥
54 ਆਸਾ ਮਹਲਾ ੩ ॥
55 ਮੇਰਾ ਪ੍ਰਭੁ ਸਾਚਾ ਗਹਿਰ ਗੰਭੀਰ ॥
56 ਸੇਵਤ ਹੀ ਸੁਖੁ ਸਾਂਤਿ ਸਰੀਰ ॥
57 ਸਬਦਿ ਤਰੇ ਜਨ ਸਹਜਿ ਸੁਭਾਇ ॥
58 ਤਿਨ ਕੈ ਹਮ ਸਦ ਲਾਗਹ ਪਾਇ ॥੧॥