Ang 364
1 ਸੋ ਬੂਝੈ ਜਿਸੁ ਆਪਿ ਬੁਝਾਏ ॥
2 ਗੁਰ ਪਰਸਾਦੀ ਸੇਵ ਕਰਾਏ ॥੧॥
3 ਗਿਆਨ ਰਤਨਿ ਸਭ ਸੋਝੀ ਹੋਇ ॥
4 ਗੁਰ ਪਰਸਾਦਿ ਅਗਿਆਨੁ ਬਿਨਾਸੈ ਅਨਦਿਨੁ ਜਾਗੈ ਵੇਖੈ ਸਚੁ ਸੋਇ ॥੧॥ ਰਹਾਉ ॥
5 ਮੋਹੁ ਗੁਮਾਨੁ ਗੁਰ ਸਬਦਿ ਜਲਾਏ ॥
6 ਪੂਰੇ ਗੁਰ ਤੇ ਸੋਝੀ ਪਾਏ ॥
7 ਅੰਤਰਿ ਮਹਲੁ ਗੁਰ ਸਬਦਿ ਪਛਾਣੈ ॥
8 ਆਵਣ ਜਾਣੁ ਰਹੈ ਥਿਰੁ ਨਾਮਿ ਸਮਾਣੇ ॥੨॥
9 ਜੰਮਣੁ ਮਰਣਾ ਹੈ ਸੰਸਾਰੁ ॥
10 ਮਨਮੁਖੁ ਅਚੇਤੁ ਮਾਇਆ ਮੋਹੁ ਗੁਬਾਰੁ ॥
11 ਪਰ ਨਿੰਦਾ ਬਹੁ ਕੂੜੁ ਕਮਾਵੈ ॥
12 ਵਿਸਟਾ ਕਾ ਕੀੜਾ ਵਿਸਟਾ ਮਾਹਿ ਸਮਾਵੈ ॥੩॥
13 ਸਤਸੰਗਤਿ ਮਿਲਿ ਸਭ ਸੋਝੀ ਪਾਏ ॥
14 ਗੁਰ ਕਾ ਸਬਦੁ ਹਰਿ ਭਗਤਿ ਦ੍ਰਿੜਾਏ ॥
15 ਭਾਣਾ ਮੰਨੇ ਸਦਾ ਸੁਖੁ ਹੋਇ ॥
16 ਨਾਨਕ ਸਚਿ ਸਮਾਵੈ ਸੋਇ ॥੪॥੧੦॥੪੯॥
17 ਆਸਾ ਮਹਲਾ ੩ ਪੰਚਪਦੇ₂ ॥
18 ਸਬਦਿ ਮਰੈ ਤਿਸੁ ਸਦਾ ਅਨੰਦ ॥
19 ਸਤਿਗੁਰ ਭੇਟੇ ਗੁਰ ਗੋਬਿੰਦ ॥
20 ਨਾ ਫਿਰਿ ਮਰੈ ਨ ਆਵੈ ਜਾਇ ॥
21 ਪੂਰੇ ਗੁਰ ਤੇ ਸਾਚਿ ਸਮਾਇ ॥੧॥
22 ਜਿਨੑ ਕਉ ਨਾਮੁ ਲਿਖਿਆ ਧੁਰਿ ਲੇਖੁ ॥
23 ਤੇ ਅਨਦਿਨੁ ਨਾਮੁ ਸਦਾ ਧਿਆਵਹਿ ਗੁਰ ਪੂਰੇ ਤੇ ਭਗਤਿ ਵਿਸੇਖੁ ॥੧॥ ਰਹਾਉ ॥
24 ਜਿਨੑ ਕਉ ਹਰਿ ਪ੍ਰਭੁ ਲਏ ਮਿਲਾਇ ॥
25 ਤਿਨੑ ਕੀ ਗਹਣ ਗਤਿ ਕਹੀ ਨ ਜਾਇ ॥
26 ਪੂਰੈ ਸਤਿਗੁਰ ਦਿਤੀ ਵਡਿਆਈ ॥
27 ਊਤਮ ਪਦਵੀ ਹਰਿ ਨਾਮਿ ਸਮਾਈ ॥੨॥
28 ਜੋ ਕਿਛੁ ਕਰੇ ਸੁ ਆਪੇ ਆਪਿ ॥
29 ਏਕ ਘੜੀ ਮਹਿ ਥਾਪਿ ਉਥਾਪਿ ॥
30 ਕਹਿ ਕਹਿ ਕਹਣਾ ਆਖਿ ਸੁਣਾਏ ॥
31 ਜੇ ਸਉ ਘਾਲੇ ਥਾਇ ਨ ਪਾਏ ॥੩॥
32 ਜਿਨੑ ਕੈ ਪੋਤੈ ਪੁੰਨੁ ਤਿਨੑਾ ਗੁਰੂ ਮਿਲਾਏ ॥
33 ਸਚੁ ਬਾਣੀ ਗੁਰੁ ਸਬਦੁ ਸੁਣਾਏ ॥
34 ਜਹਾਂ ਸਬਦੁ ਵਸੈ ਤਹਾਂ ਦੁਖੁ ਜਾਏ ॥
35 ਗਿਆਨਿ ਰਤਨਿ ਸਾਚੈ ਸਹਜਿ ਸਮਾਏ ॥੪॥
36 ਨਾਵੈ ਜੇਵਡੁ ਹੋਰੁ ਧਨੁ ਨਾਹੀ ਕੋਇ ॥
37 ਜਿਸ ਨੋ ਬਖਸੇ ਸਾਚਾ ਸੋਇ ॥
38 ਪੂਰੈ ਸਬਦਿ ਮੰਨਿ ਵਸਾਏ ॥
39 ਨਾਨਕ ਨਾਮਿ ਰਤੇ ਸੁਖੁ ਪਾਏ ॥੫॥੧੧॥੫੦॥
40 ਆਸਾ ਮਹਲਾ ੩ ॥
41 ਨਿਰਤਿ ਕਰੇ ਬਹੁ ਵਾਜੇ ਵਜਾਏ ॥
42 ਇਹੁ ਮਨੁ ਅੰਧਾ ਬੋਲਾ ਹੈ ਕਿਸੁ ਆਖਿ ਸੁਣਾਏ ॥
43 ਅੰਤਰਿ ਲੋਭੁ ਭਰਮੁ ਅਨਲ ਵਾਉ ॥
44 ਦੀਵਾ ਬਲੈ ਨ ਸੋਝੀ ਪਾਇ ॥੧॥
45 ਗੁਰਮੁਖਿ ਭਗਤਿ ਘਟਿ ਚਾਨਣੁ ਹੋਇ ॥
46 ਆਪੁ ਪਛਾਣਿ ਮਿਲੈ ਪ੍ਰਭੁ ਸੋਇ ॥੧॥ ਰਹਾਉ ॥
47 ਗੁਰਮੁਖਿ ਨਿਰਤਿ ਹਰਿ ਲਾਗੈ ਭਾਉ ॥
48 ਪੂਰੇ ਤਾਲ ਵਿਚਹੁ ਆਪੁ ਗਵਾਇ ॥
49 ਮੇਰਾ ਪ੍ਰਭੁ ਸਾਚਾ ਆਪੇ ਜਾਣੁ ॥
50 ਗੁਰ ਕੈ ਸਬਦਿ ਅੰਤਰਿ ਬ੍ਰਹਮੁ ਪਛਾਣੁ ॥੨॥
51 ਗੁਰਮੁਖਿ ਭਗਤਿ ਅੰਤਰਿ ਪ੍ਰੀਤਿ ਪਿਆਰੁ ॥
52 ਗੁਰ ਕਾ ਸਬਦੁ ਸਹਜਿ ਵੀਚਾਰੁ ॥
53 ਗੁਰਮੁਖਿ ਭਗਤਿ ਜੁਗਤਿ ਸਚੁ ਸੋਇ ॥
54 ਪਾਖੰਡਿ ਭਗਤਿ ਨਿਰਤਿ ਦੁਖੁ ਹੋਇ ॥੩॥