Ang 441
1 ਧਾਵਤੁ ਥੰਮੑਿਆ ਸਤਿਗੁਰਿ ਮਿਲਿਐ ਦਸਵਾ ਦੁਆਰੁ ਪਾਇਆ ॥
2 ਤਿਥੈ ਅੰਮ੍ਰਿਤ ਭੋਜਨੁ ਸਹਜ ਧੁਨਿ ਉਪਜੈ ਜਿਤੁ ਸਬਦਿ ਜਗਤੁ ਥੰਮੑਿ ਰਹਾਇਆ ॥
3 ਤਹ ਅਨੇਕ ਵਾਜੇ ਸਦਾ ਅਨਦੁ ਹੈ ਸਚੇ ਰਹਿਆ ਸਮਾਏ ॥
4 ਇਉ ਕਹੈ ਨਾਨਕੁ ਸਤਿਗੁਰਿ ਮਿਲਿਐ ਧਾਵਤੁ ਥੰਮੑਿਆ ਨਿਜ ਘਰਿ ਵਸਿਆ ਆਏ ॥੪॥
5 ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥
6 ਮਨ ਹਰਿ ਜੀ ਤੇਰੈ ਨਾਲਿ ਹੈ ਗੁਰਮਤੀ ਰੰਗੁ ਮਾਣੁ ॥
7 ਮੂਲੁ ਪਛਾਣਹਿ ਤਾਂ ਸਹੁ ਜਾਣਹਿ ਮਰਣ ਜੀਵਣ ਕੀ ਸੋਝੀ ਹੋਈ ॥
8 ਗੁਰ ਪਰਸਾਦੀ ਏਕੋ ਜਾਣਹਿ ਤਾਂ ਦੂਜਾ ਭਾਉ ਨ ਹੋਈ ॥
9 ਮਨਿ ਸਾਂਤਿ ਆਈ ਵਜੀ ਵਧਾਈ ਤਾ ਹੋਆ ਪਰਵਾਣੁ ॥
10 ਇਉ ਕਹੈ ਨਾਨਕੁ ਮਨ ਤੂੰ ਜੋਤਿ ਸਰੂਪੁ ਹੈ ਅਪਣਾ ਮੂਲੁ ਪਛਾਣੁ ॥੫॥
11 ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਹਿ ॥
12 ਮਾਇਆ ਮੋਹਣੀ ਮੋਹਿਆ ਫਿਰਿ ਫਿਰਿ ਜੂਨੀ ਭਵਾਹਿ ॥
13 ਗਾਰਬਿ ਲਾਗਾ ਜਾਹਿ ਮੁਗਧ ਮਨ ਅੰਤਿ ਗਇਆ ਪਛੁਤਾਵਹੇ ॥
14 ਅਹੰਕਾਰੁ ਤਿਸਨਾ ਰੋਗੁ ਲਗਾ ਬਿਰਥਾ ਜਨਮੁ ਗਵਾਵਹੇ ॥
15 ਮਨਮੁਖ ਮੁਗਧ ਚੇਤਹਿ ਨਾਹੀ ਅਗੈ ਗਇਆ ਪਛੁਤਾਵਹੇ ॥
16 ਇਉ ਕਹੈ ਨਾਨਕੁ ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਵਹੇ ॥੬॥
17 ਮਨ ਤੂੰ ਮਤ ਮਾਣੁ ਕਰਹਿ ਜਿ ਹਉ ਕਿਛੁ ਜਾਣਦਾ ਗੁਰਮੁਖਿ ਨਿਮਾਣਾ ਹੋਹੁ ॥
18 ਅੰਤਰਿ ਅਗਿਆਨੁ ਹਉ ਬੁਧਿ ਹੈ ਸਚਿ ਸਬਦਿ ਮਲੁ ਖੋਹੁ ॥
19 ਹੋਹੁ ਨਿਮਾਣਾ ਸਤਿਗੁਰੂ ਅਗੈ ਮਤ ਕਿਛੁ ਆਪੁ ਲਖਾਵਹੇ ॥
20 ਆਪਣੈ ਅਹੰਕਾਰਿ ਜਗਤੁ ਜਲਿਆ ਮਤ ਤੂੰ ਆਪਣਾ ਆਪੁ ਗਵਾਵਹੇ ॥
21 ਸਤਿਗੁਰ ਕੈ ਭਾਣੈ ਕਰਹਿ ਕਾਰ ਸਤਿਗੁਰ ਕੈ ਭਾਣੈ ਲਾਗਿ ਰਹੁ ॥
22 ਇਉ ਕਹੈ ਨਾਨਕੁ ਆਪੁ ਛਡਿ ਸੁਖ ਪਾਵਹਿ ਮਨ ਨਿਮਾਣਾ ਹੋਇ ਰਹੁ ॥੭॥
23 ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ਸੋ ਸਹੁ ਚਿਤਿ ਆਇਆ ॥
24 ਮਹਾ ਅਨੰਦੁ ਸਹਜੁ ਭਇਆ ਮਨਿ ਤਨਿ ਸੁਖੁ ਪਾਇਆ ॥
25 ਸੋ ਸਹੁ ਚਿਤਿ ਆਇਆ ਮੰਨਿ ਵਸਾਇਆ ਅਵਗਣ ਸਭਿ ਵਿਸਾਰੇ ॥
26 ਜਾ ਤਿਸੁ ਭਾਣਾ ਗੁਣ ਪਰਗਟ ਹੋਏ ਸਤਿਗੁਰ ਆਪਿ ਸਵਾਰੇ ॥
27 ਸੇ ਜਨ ਪਰਵਾਣੁ ਹੋਏ ਜਿਨੑੀ ਇਕੁ ਨਾਮੁ ਦਿੜਿਆ ਦੁਤੀਆ ਭਾਉ ਚੁਕਾਇਆ ॥
28 ਇਉ ਕਹੈ ਨਾਨਕੁ ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ਸੋ ਸਹੁ ਚਿਤਿ ਆਇਆ ॥੮॥
29 ਇਕਿ ਜੰਤ ਭਰਮਿ ਭੁਲੇ ਤਿਨਿ ਸਹਿ ਆਪਿ ਭੁਲਾਏ ॥
30 ਦੂਜੈ ਭਾਇ ਫਿਰਹਿ ਹਉਮੈ ਕਰਮ ਕਮਾਏ ॥
31 ਤਿਨਿ ਸਹਿ ਆਪਿ ਭੁਲਾਏ ਕੁਮਾਰਗਿ ਪਾਏ ਤਿਨ ਕਾ ਕਿਛੁ ਨ ਵਸਾਈ ॥
32 ਤਿਨ ਕੀ ਗਤਿ ਅਵਗਤਿ ਤੂੰਹੈ ਜਾਣਹਿ ਜਿਨਿ ਇਹ ਰਚਨ ਰਚਾਈ ॥
33 ਹੁਕਮੁ ਤੇਰਾ ਖਰਾ ਭਾਰਾ ਗੁਰਮੁਖਿ ਕਿਸੈ ਬੁਝਾਏ ॥
34 ਇਉ ਕਹੈ ਨਾਨਕੁ ਕਿਆ ਜੰਤ ਵਿਚਾਰੇ ਜਾ ਤੁਧੁ ਭਰਮਿ ਭੁਲਾਏ ॥੯॥