Ang 56
1 ਮੁਖਿ ਝੂਠੈ ਝੂਠੁ ਬੋਲਣਾ ਕਿਉ ਕਰਿ ਸੂਚਾ ਹੋਇ ॥
2 ਬਿਨੁ ਅਭ ਸਬਦ ਨ ਮਾਂਜੀਐ ਸਾਚੇ ਤੇ ਸਚੁ ਹੋਇ ॥੧॥
3 ਮੁੰਧੇ ਗੁਣਹੀਣੀ ਸੁਖੁ ਕੇਹਿ ॥
4 ਪਿਰੁ ਰਲੀਆ ਰਸਿ ਮਾਣਸੀ ਸਾਚਿ ਸਬਦਿ ਸੁਖੁ ਨੇਹਿ ॥੧॥ ਰਹਾਉ ॥
5 ਪਿਰੁ ਪਰਦੇਸੀ ਜੇ ਥੀਐ ਧਨ ਵਾਂਢੀ ਝੂਰੇਇ ॥
6 ਜਿਉ ਜਲਿ ਥੋੜੈ ਮਛੁਲੀ ਕਰਣ ਪਲਾਵ ਕਰੇਇ ॥
7 ਪਿਰ ਭਾਵੈ ਸੁਖੁ ਪਾਈਐ ਜਾ ਆਪੇ ਨਦਰਿ ਕਰੇਇ ॥੨॥
8 ਪਿਰੁ ਸਾਲਾਹੀ ਆਪਣਾ ਸਖੀ ਸਹੇਲੀ ਨਾਲਿ ॥
9 ਤਨਿ ਸੋਹੈ ਮਨੁ ਮੋਹਿਆ ਰਤੀ ਰੰਗਿ ਨਿਹਾਲਿ ॥
10 ਸਬਦਿ ਸਵਾਰੀ ਸੋਹਣੀ ਪਿਰੁ ਰਾਵੇ ਗੁਣ ਨਾਲਿ ॥੩॥
11 ਕਾਮਣਿ ਕਾਮਿ ਨ ਆਵਈ ਖੋਟੀ ਅਵਗਣਿਆਰਿ ॥
12 ਨਾ ਸੁਖੁ ਪੇਈਐ ਸਾਹੁਰੈ ਝੂਠਿ ਜਲੀ ਵੇਕਾਰਿ ॥
13 ਆਵਣੁ ਵੰਞਣੁ ਡਾਖੜੋ ਛੋਡੀ ਕੰਤਿ ਵਿਸਾਰਿ ॥੪॥
14 ਪਿਰ ਕੀ ਨਾਰਿ ਸੁਹਾਵਣੀ ਮੁਤੀ ਸੋ ਕਿਤੁ ਸਾਦਿ ॥
15 ਪਿਰ ਕੈ ਕਾਮਿ ਨ ਆਵਈ ਬੋਲੇ ਫਾਦਿਲੁ ਬਾਦਿ ॥
16 ਦਰਿ ਘਰਿ ਢੋਈ ਨਾ ਲਹੈ ਛੂਟੀ ਦੂਜੈ ਸਾਦਿ ॥੫॥
17 ਪੰਡਿਤ ਵਾਚਹਿ ਪੋਥੀਆ ਨਾ ਬੂਝਹਿ ਵੀਚਾਰੁ ॥
18 ਅਨ ਕਉ ਮਤੀ ਦੇ ਚਲਹਿ ਮਾਇਆ ਕਾ ਵਾਪਾਰੁ ॥
19 ਕਥਨੀ ਝੂਠੀ ਜਗੁ ਭਵੈ ਰਹਣੀ ਸਬਦੁ ਸੁ ਸਾਰੁ ॥੬॥
20 ਕੇਤੇ ਪੰਡਿਤ ਜੋਤਕੀ ਬੇਦਾ ਕਰਹਿ ਬੀਚਾਰੁ ॥
21 ਵਾਦਿ ਵਿਰੋਧਿ ਸਲਾਹਣੇ ਵਾਦੇ ਆਵਣੁ ਜਾਣੁ ॥
22 ਬਿਨੁ ਗੁਰ ਕਰਮ ਨ ਛੁਟਸੀ ਕਹਿ ਸੁਣਿ ਆਖਿ ਵਖਾਣੁ ॥੭॥
23 ਸਭਿ ਗੁਣਵੰਤੀ ਆਖੀਅਹਿ ਮੈ ਗੁਣੁ ਨਾਹੀ ਕੋਇ ॥
24 ਹਰਿ ਵਰੁ ਨਾਰਿ ਸੁਹਾਵਣੀ ਮੈ ਭਾਵੈ ਪ੍ਰਭੁ ਸੋਇ ॥
25 ਨਾਨਕ ਸਬਦਿ ਮਿਲਾਵੜਾ ਨਾ ਵੇਛੋੜਾ ਹੋਇ ॥੮॥੫॥
26 ਸਿਰੀਰਾਗੁ ਮਹਲਾ ੧ ॥
27 ਜਪੁ ਤਪੁ ਸੰਜਮੁ ਸਾਧੀਐ ਤੀਰਥਿ ਕੀਚੈ ਵਾਸੁ ॥
28 ਪੁੰਨ ਦਾਨ ਚੰਗਿਆਈਆ ਬਿਨੁ ਸਾਚੇ ਕਿਆ ਤਾਸੁ ॥
29 ਜੇਹਾ ਰਾਧੇ ਤੇਹਾ ਲੁਣੈ ਬਿਨੁ ਗੁਣ ਜਨਮੁ ਵਿਣਾਸੁ ॥੧॥
30 ਮੁੰਧੇ ਗੁਣ ਦਾਸੀ ਸੁਖੁ ਹੋਇ ॥
31 ਅਵਗਣ ਤਿਆਗਿ ਸਮਾਈਐ ਗੁਰਮਤਿ ਪੂਰਾ ਸੋਇ ॥੧॥ ਰਹਾਉ ॥
32 ਵਿਣੁ ਰਾਸੀ ਵਾਪਾਰੀਆ ਤਕੇ ਕੁੰਡਾ ਚਾਰਿ ॥
33 ਮੂਲੁ ਨ ਬੁਝੈ ਆਪਣਾ ਵਸਤੁ ਰਹੀ ਘਰ ਬਾਰਿ ॥
34 ਵਿਣੁ ਵਖਰ ਦੁਖੁ ਅਗਲਾ ਕੂੜਿ ਮੁਠੀ ਕੂੜਿਆਰਿ ॥੨॥
35 ਲਾਹਾ ਅਹਿਨਿਸਿ ਨਉਤਨਾ ਪਰਖੇ ਰਤਨੁ ਵੀਚਾਰਿ ॥
36 ਵਸਤੁ ਲਹੈ ਘਰਿ ਆਪਣੈ ਚਲੈ ਕਾਰਜੁ ਸਾਰਿ ॥
37 ਵਣਜਾਰਿਆ ਸਿਉ ਵਣਜੁ ਕਰਿ ਗੁਰਮੁਖਿ ਬ੍ਰਹਮੁ ਬੀਚਾਰਿ ॥੩॥
38 ਸੰਤਾਂ ਸੰਗਤਿ ਪਾਈਐ ਜੇ ਮੇਲੇ ਮੇਲਣਹਾਰੁ ॥
39 ਮਿਲਿਆ ਹੋਇ ਨ ਵਿਛੁੜੈ ਜਿਸੁ ਅੰਤਰਿ ਜੋਤਿ ਅਪਾਰ ॥
40 ਸਚੈ ਆਸਣਿ ਸਚਿ ਰਹੈ ਸਚੈ ਪ੍ਰੇਮ ਪਿਆਰ ॥੪॥
41 ਜਿਨੀ ਆਪੁ ਪਛਾਣਿਆ ਘਰ ਮਹਿ ਮਹਲੁ ਸੁਥਾਇ ॥
42 ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥