Ang 646
1 ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥
2 ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥
3 ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥
4 ਮਃ ੩ ॥
5 ਸਹਜੇ ਜਾਗੈ ਸਹਜੇ ਸੋਵੈ ॥
6 ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥
7 ਮਨਮੁਖ ਭਰਮੈ ਸਹਸਾ ਹੋਵੈ ॥
8 ਅੰਤਰਿ ਚਿੰਤਾ ਨੀਦ ਨ ਸੋਵੈ ॥
9 ਗਿਆਨੀ ਜਾਗਹਿ ਸਵਹਿ ਸੁਭਾਇ ॥
10 ਨਾਨਕ ਨਾਮਿ ਰਤਿਆ ਬਲਿ ਜਾਉ ॥੨॥
11 ਪਉੜੀ ॥
12 ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥
13 ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥
14 ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥
15 ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥
16 ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥
17 ਸਲੋਕ ਮਃ ੩ ॥
18 ਅੰਤਰਿ ਗਿਆਨੁ ਨ ਆਇਓ ਜਿਤੁ ਕਿਛੁ ਸੋਝੀ ਪਾਇ ॥
19 ਵਿਣੁ ਡਿਠਾ ਕਿਆ ਸਾਲਾਹੀਐ ਅੰਧਾ ਅੰਧੁ ਕਮਾਇ ॥
20 ਨਾਨਕ ਸਬਦੁ ਪਛਾਣੀਐ ਨਾਮੁ ਵਸੈ ਮਨਿ ਆਇ ॥੧॥
21 ਮਃ ੩ ॥
22 ਇਕਾ ਬਾਣੀ ਇਕੁ ਗੁਰੁ ਇਕੋ ਸਬਦੁ ਵੀਚਾਰਿ ॥
23 ਸਚਾ ਸਉਦਾ ਹਟੁ ਸਚੁ ਰਤਨੀ ਭਰੇ ਭੰਡਾਰ ॥
24 ਗੁਰ ਕਿਰਪਾ ਤੇ ਪਾਈਅਨਿ ਜੇ ਦੇਵੈ ਦੇਵਣਹਾਰੁ ॥
25 ਸਚਾ ਸਉਦਾ ਲਾਭੁ ਸਦਾ ਖਟਿਆ ਨਾਮੁ ਅਪਾਰੁ ॥
26 ਵਿਖੁ ਵਿਚਿ ਅੰਮ੍ਰਿਤੁ ਪ੍ਰਗਟਿਆ ਕਰਮਿ ਪੀਆਵਣਹਾਰੁ ॥
27 ਨਾਨਕ ਸਚੁ ਸਲਾਹੀਐ ਧੰਨੁ ਸਵਾਰਣਹਾਰੁ ॥੨॥
28 ਪਉੜੀ ॥
29 ਜਿਨਾ ਅੰਦਰਿ ਕੂੜੁ ਵਰਤੈ ਸਚੁ ਨ ਭਾਵਈ ॥
30 ਜੇ ਕੋ ਬੋਲੈ ਸਚੁ ਕੂੜਾ ਜਲਿ ਜਾਵਈ ॥
31 ਕੂੜਿਆਰੀ ਰਜੈ ਕੂੜਿ ਜਿਉ ਵਿਸਟਾ ਕਾਗੁ ਖਾਵਈ ॥
32 ਜਿਸੁ ਹਰਿ ਹੋਇ ਕ੍ਰਿਪਾਲੁ ਸੋ ਨਾਮੁ ਧਿਆਵਈ ॥
33 ਹਰਿ ਗੁਰਮੁਖਿ ਨਾਮੁ ਅਰਾਧਿ ਕੂੜੁ ਪਾਪੁ ਲਹਿ ਜਾਵਈ ॥੧੦॥
34 ਸਲੋਕੁ ਮਃ ੩ ॥
35 ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥
36 ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥
37 ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥
38 ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥
39 ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥
40 ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥
41 ਮਃ ੩ ॥
42 ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥
43 ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥
44 ਪਉੜੀ ॥
45 ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥
46 ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥
47 ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥
48 ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥
49 ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥