Ang 653
1 ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥
2 ਸਲੋਕੁ ਮਃ ੪ ॥
3 ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥
4 ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥
5 ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥
6 ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥
7 ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥
8 ਮਃ ੪ ॥
9 ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥
10 ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥
11 ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥
12 ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥
13 ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥
14 ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥
15 ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥
16 ਪਉੜੀ ॥
17 ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥
18 ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥
19 ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥
20 ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥
21 ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥
22 ਸਲੋਕ ਮਃ ੧ ॥
23 ਤਾ ਕੀ ਰਜਾਇ ਲੇਖਿਆ ਪਾਇ ਅਬ ਕਿਆ ਕੀਜੈ ਪਾਂਡੇ ॥
24 ਹੁਕਮੁ ਹੋਆ ਹਾਸਲੁ ਤਦੇ ਹੋਇ ਨਿਬੜਿਆ ਹੰਢਹਿ ਜੀਅ ਕਮਾਂਦੇ ॥੧॥
25 ਮਃ ੨ ॥
26 ਨਕਿ ਨਥ ਖਸਮ ਹਥ ਕਿਰਤੁ ਧਕੇ ਦੇ ॥
27 ਜਹਾ ਦਾਣੇ ਤਹਾਂ ਖਾਣੇ ਨਾਨਕਾ ਸਚੁ ਹੇ ॥੨॥
28 ਪਉੜੀ ॥
29 ਸਭੇ ਗਲਾ ਆਪਿ ਥਾਟਿ ਬਹਾਲੀਓਨੁ ॥
30 ਆਪੇ ਰਚਨੁ ਰਚਾਇ ਆਪੇ ਹੀ ਘਾਲਿਓਨੁ ॥
31 ਆਪੇ ਜੰਤ ਉਪਾਇ ਆਪਿ ਪ੍ਰਤਿਪਾਲਿਓਨੁ ॥
32 ਦਾਸ ਰਖੇ ਕੰਠਿ ਲਾਇ ਨਦਰਿ ਨਿਹਾਲਿਓਨੁ ॥
33 ਨਾਨਕ ਭਗਤਾ ਸਦਾ ਅਨੰਦੁ ਭਾਉ ਦੂਜਾ ਜਾਲਿਓਨੁ ॥੨੮॥
34 ਸਲੋਕੁ ਮਃ ੩ ॥
35 ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥
36 ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥
37 ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥
38 ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥
39 ਮਃ ੩ ॥
40 ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥
41 ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥
42 ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥
43 ਪਉੜੀ ॥
44 ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥