Ang 724
1 ਹੈ ਤੂਹੈ ਤੂ ਹੋਵਨਹਾਰ ॥
2 ਅਗਮ ਅਗਾਧਿ ਊਚ ਆਪਾਰ ॥
3 ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥
4 ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥
5 ਜੋ ਦੀਸੈ ਸੋ ਤੇਰਾ ਰੂਪੁ ॥
6 ਗੁਣ ਨਿਧਾਨ ਗੋਵਿੰਦ ਅਨੂਪ ॥
7 ਸਿਮਰਿ ਸਿਮਰਿ ਸਿਮਰਿ ਜਨ ਸੋਇ ॥
8 ਨਾਨਕ ਕਰਮਿ ਪਰਾਪਤਿ ਹੋਇ ॥੩॥
9 ਜਿਨਿ ਜਪਿਆ ਤਿਸ ਕਉ ਬਲਿਹਾਰ ॥
10 ਤਿਸ ਕੈ ਸੰਗਿ ਤਰੈ ਸੰਸਾਰ ॥
11 ਕਹੁ ਨਾਨਕ ਪ੍ਰਭ ਲੋਚਾ ਪੂਰਿ ॥
12 ਸੰਤ ਜਨਾ ਕੀ ਬਾਛਉ ਧੂਰਿ ॥੪॥੨॥
13 ਤਿਲੰਗ ਮਹਲਾ ੫ ਘਰੁ ੩ ॥
14 ਮਿਹਰਵਾਨੁ ਸਾਹਿਬੁ ਮਿਹਰਵਾਨੁ ॥ ਸਾਹਿਬੁ ਮੇਰਾ ਮਿਹਰਵਾਨੁ ॥
15 ਜੀਅ ਸਗਲ ਕਉ ਦੇਇ ਦਾਨੁ ॥ ਰਹਾਉ ॥
16 ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥
17 ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥
18 ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥
19 ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥੨॥
20 ਕੁਦਰਤਿ ਕੀਮ ਨ ਜਾਣੀਐ ਵਡਾ ਵੇਪਰਵਾਹੁ ॥
21 ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ ॥੩॥
22 ਤੂ ਸਮਰਥੁ ਅਕਥੁ ਅਗੋਚਰੁ ਜੀਉ ਪਿੰਡੁ ਤੇਰੀ ਰਾਸਿ ॥
23 ਰਹਮ ਤੇਰੀ ਸੁਖੁ ਪਾਇਆ ਸਦਾ ਨਾਨਕ ਕੀ ਅਰਦਾਸਿ ॥੪॥੩॥
24 ਤਿਲੰਗ ਮਹਲਾ ੫ ਘਰੁ ੩ ॥
25 ਕਰਤੇ ਕੁਦਰਤੀ ਮੁਸਤਾਕੁ ॥
26 ਦੀਨ ਦੁਨੀਆ ਏਕ ਤੂਹੀ ਸਭ ਖਲਕ ਹੀ ਤੇ ਪਾਕੁ ॥ ਰਹਾਉ ॥
27 ਖਿਨ ਮਾਹਿ ਥਾਪਿ ਉਥਾਪਦਾ ਆਚਰਜ ਤੇਰੇ ਰੂਪ ॥
28 ਕਉਣੁ ਜਾਣੈ ਚਲਤ ਤੇਰੇ ਅੰਧਿਆਰੇ ਮਹਿ ਦੀਪ ॥੧॥
29 ਖੁਦਿ ਖਸਮ ਖਲਕ ਜਹਾਨ ਅਲਹ ਮਿਹਰਵਾਨ ਖੁਦਾਇ ॥
30 ਦਿਨਸੁ ਰੈਣਿ ਜਿ ਤੁਧੁ ਅਰਾਧੇ ਸੋ ਕਿਉ ਦੋਜਕਿ ਜਾਇ ॥੨॥
31 ਅਜਰਾਈਲੁ ਯਾਰੁ ਬੰਦੇ ਜਿਸੁ ਤੇਰਾ ਆਧਾਰੁ ॥
32 ਗੁਨਹ ਉਸ ਕੇ ਸਗਲ ਆਫੂ ਤੇਰੇ ਜਨ ਦੇਖਹਿ ਦੀਦਾਰੁ ॥੩॥
33 ਦੁਨੀਆ ਚੀਜ ਫਿਲਹਾਲ ਸਗਲੇ ਸਚੁ ਸੁਖੁ ਤੇਰਾ ਨਾਉ ॥
34 ਗੁਰ ਮਿਲਿ ਨਾਨਕ ਬੂਝਿਆ ਸਦਾ ਏਕਸੁ ਗਾਉ ॥੪॥੪॥
35 ਤਿਲੰਗ ਮਹਲਾ ੫ ॥
36 ਮੀਰਾਂ ਦਾਨਾਂ ਦਿਲ ਸੋਚ ॥
37 ਮੁਹਬਤੇ ਮਨਿ ਤਨਿ ਬਸੈ ਸਚੁ ਸਾਹ ਬੰਦੀ ਮੋਚ ॥੧॥ ਰਹਾਉ ॥
38 ਦੀਦਨੇ ਦੀਦਾਰ ਸਾਹਿਬ ਕਛੁ ਨਹੀ ਇਸ ਕਾ ਮੋਲੁ ॥
39 ਪਾਕ ਪਰਵਦਗਾਰ ਤੂ ਖੁਦਿ ਖਸਮੁ ਵਡਾ ਅਤੋਲੁ ॥੧॥
40 ਦਸ੍ਤਗੀਰੀ ਦੇਹਿ ਦਿਲਾਵਰ ਤੂਹੀ ਤੂਹੀ ਏਕ ॥
41 ਕਰਤਾਰ ਕੁਦਰਤਿ ਕਰਣ ਖਾਲਕ ਨਾਨਕ ਤੇਰੀ ਟੇਕ ॥੨॥੫॥
42 ਤਿਲੰਗ ਮਹਲਾ ੧ ਘਰੁ ੨ ॥
43 ੴ ਸਤਿਗੁਰ ਪ੍ਰਸਾਦਿ ॥
44 ਜਿਨਿ ਕੀਆ ਤਿਨਿ ਦੇਖਿਆ ਕਿਆ ਕਹੀਐ ਰੇ ਭਾਈ ॥